02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪਟਿਆਲਾ, 1 ਅਕਤੂਬਰ (ਅ. ਸ.

Ad Position 21
No active advertisement
ਅਜੀਤ ਡੈਸਕ 02-10-2026
ਪਟਿਆਲਾ, 1 ਅਕਤੂਬਰ (ਅ. ਸ. ਆਹਲੂਵਾਲੀਆ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਕੀਤੇ ਗਏ, ਜਿਨ੍ਹਾਂ ਦੇ 3 ਅਕਤੂਬਰ ਨੂੰ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਹੀ ਪਾਏ ਜਾਣਗੇ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਆਦਿ ਸਖਸ਼ੀਅਤਾਂ ਪੁੱਜੀਆਂ ਹੋਈਆਂ ਸਨ। ਗੁਰੂ ਸਾਹਿਬ ਜੀ ਦੇ ਆਗਮਨ ਪੁਰਬ ਸੰਬੰਧੀ ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਭਲਕੇ 2 ਅਕਤੂਬਰ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਦੇਰ ਰਾਤ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੀ ਸਮਾਮਤ ਹੋਵੇਗਾ, ਜਿਥੇ 3 ਅਕਤੂਬਰ ਨੂੰ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮਹਾਨ ਕੀਰਤਨ ਦਰਬਾਰ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਨ੍ਹਾਂ ਸਮਾਗਮਾਂ ਵਿਚ ਕਥਾ ਕੀਰਤਨ ਪ੍ਰਵਾਹ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਭਾਈ ਭੁਪਿੰਦਰਪਾਲ ਸਿੰਘ ਵਲੋਂ ਕੀਤਾ ਜਾਵੇਗਾ। ਇਸ ਮੌਕੇ ਮੈਨੇਜਰ ਭਾਗ ਸਿੰਘ, ਮੀਤ ਮੈਨੇਜਰ ਜਸਵਿੰਦਰ ਸਿੰਘ, ਸਹਾਇਕ ਅਕਾਊਟੈਂਟ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਪ੍ਰਧਾਨ ਪ੍ਰੇਮ ਸਿੰਘ, ਸਿਮਰਨ ਗਰੇਵਾਲ ਤੋਂ ਇਲਾਵਾ ਸਿੰਘ ਸਭਾ ਸੁਸਾਇਟੀਆਂ ਦੇ ਅਹੁਦੇਦਾਰ ਆਦਿ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਵਿੱਕੀ ਘਨੌਰ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਮਹਾਤਮਾ ਗਾਂਧੀ ਦੀ ਜੀਵਨੀ ’ਤੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ
Ad Position 24