ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਵਿੱਕੀ ਘਨੌਰ ਨੇ ਕੀਤੀ ਮੀਟਿੰਗ
ਘਨੌਰ, 1 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਸਰਕਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ‘ਆਪ’ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਇਕ ਉੱਚ-ਪੱਧਰੀ ਤੇ ਅਹਿਮ ਮੁਲਾਕਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਘਨੌਰ ਨਾਲ ਸੰਬੰਧਤ ਅਹਿਮ ਲੋਕ-ਹਿੱਤ ਮੁੱਦਿਆਂ, ਪੰਜਾਬ ਸਰਕਾਰ ਵੱਲੋਂ ਵਿੱਢੀਆਂ ਗਈਆਂ ਵਿਕਾਸ ਪਹਿਲਕਦਮੀਆਂ, ਖੇਡਾਂ ਦੇ ਪ੍ਰਚਾਰ-ਪ੍ਰਸਾਰ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਪ
ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ‘ਆਪ’ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਮਿਲਦੇ ਹੋਏ। ਅਜੀਤ ਤਸਵੀਰ
02-10-2026
ਘਨੌਰ, 1 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਸਰਕਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ‘ਆਪ’ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਇਕ ਉੱਚ-ਪੱਧਰੀ ਤੇ ਅਹਿਮ ਮੁਲਾਕਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਘਨੌਰ ਨਾਲ ਸੰਬੰਧਤ ਅਹਿਮ ਲੋਕ-ਹਿੱਤ ਮੁੱਦਿਆਂ, ਪੰਜਾਬ ਸਰਕਾਰ ਵੱਲੋਂ ਵਿੱਢੀਆਂ ਗਈਆਂ ਵਿਕਾਸ ਪਹਿਲਕਦਮੀਆਂ, ਖੇਡਾਂ ਦੇ ਪ੍ਰਚਾਰ-ਪ੍ਰਸਾਰ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਹਲਕਾ ਘਨੌਰ ਦੀ ਮੌਜੂਦਾ ਸਥਿਤੀ ਅਤੇ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਬਾਰੇ ਇੰਚਾਰਜ ਮਨੀਸ਼ ਸਿਸੋਦੀਆ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਪ੍ਰਮੁੱਖ ਸਕੀਮਾਂ ਅਤੇ ਵਿਸ਼ੇਸ਼ ਮੁਹਿੰਮਾਂ ਦੀ ਪ੍ਰਗਤੀ ਰਿਪੋਰਟ ਸਾਂਝੀ ਕੀਤੀ। ਉਨ੍ਹਾਂ ਨੇ ਘਨੌਰ ਹਲਕੇ ਵਿਚ ਖੇਡ ਮੈਦਾਨਾਂ ਦੇ ਵਿਕਾਸ ਅਤੇ ਪੇਂਡੂ ਖੇਤਰਾਂ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਮਨੀਸ਼ ਸਿਸੋਦੀਆ ਨੇ ਵਿੱਕੀ ਘਨੌਰ ਵਲੋਂ ਪਾਰਟੀ ਅਤੇ ਜਨਤਕ ਸੇਵਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਹਲਕੇ ਦੇ ਵਿਕਾਸ ਤੇ ਸੰਗਠਨ ਦੇ ਵਿਸਥਾਰ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਿੱਕੀ ਘਨੌਰ ਨੇ ਆਖਿਆ ਕਿ ਹਲਕੇ ਦੇ ਹਰ ਨਾਗਰਿਕ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਤੇ ਖੇਤਰ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ।