03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਰਵਹਿਤਕਾਰੀ ਵਿਦਿਆ ਮੰਦਰ ਵਿਖੇ ਗਾਂਧੀ ਜੈਅੰਤੀ ਤੇ ਲਾਲ ਬਹਾਦਰ ਸ਼ਾਸਤਰੀ ਜੈਅੰਤੀ ਮਨਾਈ

ਮੰਡੀ ਗੋਬਿੰਦਗੜ੍ਹ, 2 ਅਕਤੂਬਰ (ਰਾਜੇਸ਼ ਸ਼ਰਮਾ)- ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਬਲਾਕ ਕਾਂਗਰਸ ਦਫ਼ਤਰ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 03-10-2026
ਮੰਡੀ ਗੋਬਿੰਦਗੜ੍ਹ, 2 ਅਕਤੂਬਰ (ਰਾਜੇਸ਼ ਸ਼ਰਮਾ)- ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਬਲਾਕ ਕਾਂਗਰਸ ਦਫ਼ਤਰ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਸੂਬਾ ਕਾਂਗਰਸ ਕਮੇਟੀ ਮੈਂਬਰ ਡਾ. ਮਨਮੋਹਨ ਕੌਸ਼ਲ ਤੇ ਆਈ. ਐਨ. ਟੀ. ਯੂ. ਸੀ. ਆਗੂ ਰਾਮ ਕੇਵਲ ਯਾਦਵ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਮਾਗਮ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਜੀਵਨ, ਵਿਚਾਰਾਂ ਤੇ ਦੇਸ਼ ਲਈ ਦਿੱਤੇ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਹਰਿੰਦਰ ਸਿੰਘ ਭਾਂਬਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਸੱਚ, ਅਹਿੰਸਾ ਅਤੇ ਭਾਈਚਾਰੇ ਦੇ ਸਿਧਾਂਤਾਂ ਰਾਹੀਂ ਦੇਸ਼ ਦੇ ਆਜ਼ਾਦੀ ਅੰਦੋਲਨ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੀ ਸਾਦਗੀ, ਇਮਾਨਦਾਰੀ ਤੇ ਰਾਸ਼ਟਰ ਪ੍ਰਤੀ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਹਨ। ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ ਨੇ ਸਮਾਗਮ ਵਿਚ ਸ਼ਾਮਿਲ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਮਹਾਤਮਾ ਗਾਂਧੀ ਦੇ ਵਿਚਾਰਾਂ ਨੂੰ ਅੱਗੇ ਵਧਾਉਣ ਅਤੇ ਸਮਾਜ ਵਿੱਚ ਭਾਈਚਾਰਾ, ਸਾਂਝ ਤੇ ਸਮਾਨਤਾ ਦੀ ਭਾਵਨਾ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਦਿਨੇਸ਼ ਸਿੰਘੀ, ਅਨਿਲ ਸਿੰਗਲਾ, ਹਰਵਿੰਦਰ ਸਿੰਘ ਖ਼ਾਲਸਾ, ਵਸੀਮ ਅਕਰਮ, ਮਾਸਟਰ ਜਰਨੈਲ ਸਿੰਘ, ਵਿਮਲ ਗੁਪਤਾ, ਦਲਵੀਰ ਸਿੰਘ, ਨਵਦੀਪ ਰਾਮਗੜ੍ਹੀਆ ਯੂਥ ਪ੍ਰਧਾਨ, ਤਨਵੀਰ ਤੱਗੜ ਪ੍ਰਧਾਨ ਐਨ.ਐਸ.ਯੂ.ਆਈ., ਮਨਜੋਤ ਰਾਮਗੜ੍ਹੀਆ ਅਤੇ ਹੈਪੀ ਭੱਟੀ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਰਮ ਤੇ ਸੱਭਿਆਚਾਰ ਦੇ ਕੰਮ ’ਚ ਮਿਹਨਤੀ ਹੋਣਾ ਸਾਡਾ ਫ਼ਰਜ਼ ਹੈ- ਗੋਪਾਲ ਕ੍ਰਿਸ਼ਨ ਬਾਂਸਲ ਅਗਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਰਾਸ਼ਟਰਪਤੀ ਤੇ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ
Ad Position 24