03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਰਕਾਰੀ ਕਾਲਜ ਲਾੜਕੀਆ ’ ਚ ਅੰਤਰ - ਕਾਲਜ ਸਵੀਪ ਮੁਕਾਬਲੇ ਕਰਵਾਏ

ਪਟਿਆਲਾ, 2 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸਥਾਨਕ ਸਰਕਾਰੀ ਕਾਲਜ ਲੜਕੀਆਂ ਵਿਖੇ ਅੰਤਰ-ਕਾਲਜ ਸਵੀਪ ਮੁਕਾਬਲੇ ਸਮਾਗਮ ਦੀ ਅਗਵਾਈ ਪ੍ਰੋ. (ਡਾ.)

Ad Position 21
No active advertisement
ਅਜੀਤ ਡੈਸਕ 03-10-2026
ਪਟਿਆਲਾ, 2 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸਥਾਨਕ ਸਰਕਾਰੀ ਕਾਲਜ ਲੜਕੀਆਂ ਵਿਖੇ ਅੰਤਰ-ਕਾਲਜ ਸਵੀਪ ਮੁਕਾਬਲੇ ਸਮਾਗਮ ਦੀ ਅਗਵਾਈ ਪ੍ਰੋ. (ਡਾ.) ਵਨੀਤਾ ਰਾਣੀ ਵਲੋਂ ਕੀਤੀ ਗਈ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਲੋਕਤੰਤਰ ਵਿਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਉਣਾ ਤੇ ਚੋਣ ਪ੍ਰਕਿਰਿਆ ਵਿਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਅੰਤਰ-ਕਾਲਜ ਮੁਕਾਬਲੇ ਦੌਰਾਨ ਵੱਖ-ਵੱਖ ਕਾਲਜਾਂ ਤੋਂ 150 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਵੋਟਰ ਜਾਗਰੂਕਤਾ ਨਾਲ ਸਬੰਧਿਤ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਨੁੱਕੜ ਨਾਟਕ, ਭਾਸ਼ਣ ਪ੍ਰਤੀਯੋਗਿਤਾ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਮਹਿੰਦੀ ਤੇ ਰੰਗੋਲੀ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੀ ਕਲਾ ਤੇ ਵਿਚਾਰਾਂ ਰਾਹੀਂ ਇਹ ਸੁਨੇਹਾ ਦਿੱਤਾ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਕਰਨੀ ਚਾਹੀਦੀ ਹੈ। ਇਸ ਮੌਕੇ ਕਰਨਬੀਰ ਸਿੰਘ ਮਾਨ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1, ਪਟਿਆਲਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਕਾਲਜ ਦੇ ਨੋਡਲ ਅਫ਼ਸਰ ਰੁਪਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ, ਜੱਜ ਅਤੇ ਵੱਖ-ਵੱਖ ਕਾਲਜਾਂ ਤੋਂ ਪਹੁੰਚੀਆਂ ਟੀਮਾਂ ਦਾ ਸਵਾਗਤ ਕੀਤਾ। ਇਸ ਮੌਕੇ ਡਾ. ਸਵਿੰਦਰ ਸਿੰਘ ਰੇਖੀ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪਟਿਆਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਚੋਣਾਂ ਵਿਚ ਉਨ੍ਹਾਂ ਦੀ ਸਰਗਰਮ ਭੂਮਿਕਾ ਲੋਕਤੰਤਰਿਕ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਦੀ ਹੈ। ਪ੍ਰੋ. (ਡਾ.) ਹਰਚਰਨ ਸਿੰਘ, ਪ੍ਰੋ. (ਡਾ.) ਕੁਲਦੀਪ ਸਿੰਘ ਤੇ ਪ੍ਰਿੰਸੀਪਲ (ਡਾ.) ਗੁਰਵੀਨ ਕੌਰ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚ ਨਿਰਣਾਇਕ ਦੀ ਭੂਮਿਕਾ ਨਿਭਾਈ ਗਈ। ਕਾਲਜ ਵਲੋਂ ਇਨ੍ਹਾਂ ਮੁਕਾਬਲਿਆਂ ਦੇ ਸਫ਼ਲ ਆਯੋਜਨ ਲਈ ਪ੍ਰੋ. ਨਵਨੀਤ ਕੌਰ ਜੇਜੀ, ਡਾ. ਅਲਕਾ ਧਾਵੜੀਵਾਲ, ਪ੍ਰੋ. ਜਗਦੇਵ ਸਿੰਘ, ਡਾ. ਪ੍ਰੀਤੀ ਭਾਟੀਆ, ਪ੍ਰੋ. ਮੂਰਤੀ ਕੌਰ, ਡਾ. ਰੇਖਾ ਸ਼ਰਮਾ, ਡਾ. ਯੋਗਿਤਾ ਸਰੋਵਾਲ, ਪ੍ਰੋ. ਨਵਦੀਪ ਕੰਬੋਜ, ਪ੍ਰੋ. ਜਸਮੀਤ ਸੋਹਲ, ਪ੍ਰੋ. ਮਨਪ੍ਰੀਤ ਕੌਰ ਔਲਖ, ਡਾ. ਐਕਤਾ ਸ਼ਰਮਾ ਅਤੇ ਡਾ. ਕੁਲਜੀਤ ਕੌਰ ਵਲੋਂ ਅਹਿਮ ਭੂਮਿਕਾ ਨਿਭਾਈ ਗਈ। ਇਸ ਮੌਕੇ ਮੋਹਿਤ ਕੋਸ਼ਲ, ਸਹਾਇਕ ਸਵੀਪ ਨੋਡਲ ਅਫ਼ਸਰ ਪਟਿਆਲਾ ਤੇ ਸ੍ਰੀ ਇੰਦਰਪ੍ਰੀਤ ਸਿੰਘ, ਸਹਾਇਕ ਨੋਡਲ ਅਫ਼ਸਰ-115 ਪਟਿਆਲਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੁਕਾਬਲਿਆਂ ਦੇ ਅੰਤ ਵਿਚ ਵੱਖ-ਵੱਖ ਸ਼੍ਰੇਣੀਆਂ ਵਿਚੋਂ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ’ਚ ਪਰਦਮਨ ਸਿੰਘ ਵਿਰਕ ਦਾ ਸਨਮਾਨ ਅਗਲੀ ਖ਼ਬਰ ਜਨਰਲ ਚੈੱਕਅਪ ਤੇ ਅੱਖਾਂ ਦੀ ਜਾਂਚ ਸੰਬੰਧੀ ਕੈਂਪ ਲਗਾਇਆ
Ad Position 24