03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਰਕਾਰੀ ਸਕੂਲ ਦੀ ਕਾਰਜਨੀਤ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ’ ਚ ਜਿੱਤੇ ਦੋ ਸੋਨ ਤਗਮੇ

ਰਾਜਪੁਰਾ, 2 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 03-10-2026
ਰਾਜਪੁਰਾ, 2 ਅਕਤੂਬਰ (ਜੀ. ਪੀ. ਸਿੰਘ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਮੁਕਾਬਲਿਆਂ ’ਚ ਰਾਜਪੁਰਾ ਦੀ ਹੋਣਹਾਰ ਸਕੇਟਰ ਕਾਰਜਨੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਗਮੇ ਜਿੱਤ ਕੇ ਰਾਜਪੁਰਾ ਸ਼ਹਿਰ ਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਰਕੀਟੈਕਟ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਕਾਰਜਨੀਤ ਕੌਰ ਪੀ. ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ ਪਿੰਡ ਢਕਾਣਸੂ ਕਲਾਂ ਵਿਖੇ ਨੌਵੀਂ ਜਮਾਤ ਦੀ ਵਿਦਿਆਰਥਣ ਹੈ। ਉਸ ਨੇ ਜ਼ਿਲ੍ਹਾ ਪਟਿਆਲਾ ਵਿਖੇ ਹੋਏ ਰੋਲਰ ਸਕੇਟਿੰਗ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਰਿੰਕ ਰੇਸ 1000 ਮੀਟਰ ਤੇ ਰੋਡ ਰੇਸ 2000 ਮੀਟਰ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਤੇ ਦੋਵੇਂ ਮੁਕਾਬਲਿਆਂ ਵਿਚ ਸੋਨੇ ਦੇ ਤਗਮੇ ਆਪਣੇ ਨਾਂਅ ਕੀਤੇ। ਇਨ੍ਹਾਂ ਪ੍ਰਾਪਤੀਆਂ ਦੇ ਆਧਾਰ ’ਤੇ ਕਾਰਜਨੀਤ ਕੌਰ ਦੀ ਚੋਣ ਹੁਣ ਸੂਬਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਮੁਕਾਬਲਿਆਂ ਲਈ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕਾਰਜਨੀਤ ਕੌਰ ਰੋਲਰ ਸਕੇਟਿੰਗ ਦੀ ਨੈਸ਼ਨਲ ਪੱਧਰ ਦੀ ਖਿਡਾਰਨ ਹੈ ਅਤੇ ਇਸ ਤੋਂ ਪਹਿਲਾਂ ਵੀ ਉਹ ਵੱਖ-ਵੱਖ ਪੱਧਰ ਦੇ ਮੁਕਾਬਲਿਆਂ ਵਿਚ ਕਈ ਤਗਮੇ ਜਿੱਤ ਚੁੱਕੀ ਹੈ। ਇਸ ਮੌਕੇ ਸਕੂਲ ਦੇ ਹੈੱਡ ਟੀਚਰ, ਸਟਾਫ਼ ਅਤੇ ਕੋਚ ਅਮਨਦੀਪ ਸਿੰਘ ਨੇ ਕਾਰਜਨੀਤ ਕੌਰ ਨੂੰ ਦੋ ਸੋਨ ਤਗਮੇ ਜਿੱਤਣ ’ਤੇ ਵਧਾਈ ਦਿੱਤੀ ਅਤੇ ਉਸ ਨੂੰ ਭਵਿੱਖ ਵਿਚ ਹੋਰ ਮਿਹਨਤ, ਲਗਨ ਤੇ ਅਨੁਸ਼ਾਸਨ ਨਾਲ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਪਿੰਡ ਅਸਰਪੁਰ ਵਿਖੇ ਡੋਰ - ਟੂ - ਡੋਰ , ਆਪ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਅਗਲੀ ਖ਼ਬਰ ਅਦਾਲਤੀ ਕੰਪਲੈਕਸ ’ ਚ ਸੁਵਿਧਾ ਕੇਂਦਰ ਤੇ ਕਲੀਨਿਕ ਖੋਲ੍ਹਣ ਲਈ ਵਕੀਲ ਪਹੁੰਚੇ ਸਿਹਤ ਮੰਤਰੀ ਕੋਲ
Ad Position 24