03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਰਣਜੋਧ ਸਿੰਘ ਹਡਾਣਾ ਨੇ ਪਿੰਡ ਅਸਰਪੁਰ ਵਿਖੇ ਡੋਰ - ਟੂ - ਡੋਰ , ਆਪ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ

ਸਨੌਰ, 2 ਅਕਤੂਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਬੀਤੇ ਸਾਢੇ 4 ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਸਨੌਰ ਦੇ ਅਧੀਨ ਪਿੰਡ ਅਸਰਪੁਰ ਵਿਖੇ ‘ਡੋਰ-ਟੂ-ਡੋਰ’ ਮੁਹਿੰਮ ਚਲਾਈ ਗਈ। ਇਸ ਦੌਰਾਨ ਹਡਾਣਾ ਨੇ ਟੀਮ ਸਮੇਤ ਘਰ-ਘਰ ਜਾ ਕੇ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ ਅਤੇ ਪਾਰਟੀ ਦੀਆਂ ਵੱਡੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 03-10-2026
ਸਨੌਰ, 2 ਅਕਤੂਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਬੀਤੇ ਸਾਢੇ 4 ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਸਨੌਰ ਦੇ ਅਧੀਨ ਪਿੰਡ ਅਸਰਪੁਰ ਵਿਖੇ ‘ਡੋਰ-ਟੂ-ਡੋਰ’ ਮੁਹਿੰਮ ਚਲਾਈ ਗਈ। ਇਸ ਦੌਰਾਨ ਹਡਾਣਾ ਨੇ ਟੀਮ ਸਮੇਤ ਘਰ-ਘਰ ਜਾ ਕੇ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ ਅਤੇ ਪਾਰਟੀ ਦੀਆਂ ਵੱਡੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਇਕੱਠ ਨੂੰ ਸੰਬੋਧਨ ਕਰਦਿਆਂ ਤੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਆਪਣੇ ਸਾਢੇ 4 ਸਾਲਾਂ ਦੇ ਕਾਰਜਕਾਲ ਦੌਰਾਨ ਚੋਣਾਂ ਵੇਲੇ ਦਿੱਤੀਆਂ ਸਾਰੀਆਂ ਮੁੱਖ ਗਾਰੰਟੀਆਂ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਕਰਕੇ ਵਿਖਾਇਆ ਹੈ। ਇਸ ਮੌਕੇ ਗੁਰਮੀਤ ਸਿੰਘ ਅਸਰਪੁਰ ਬਲਾਕ ਪ੍ਰਧਾਨ, ਪ੍ਰਦੀਪ ਸਿੰਘ ਪੰਚ, ਬਲਵਿੰਦਰ ਸਿੰਘ ਪੰਚ, ਹਰਜਿੰਦਰ ਸਿੰਘ ਪੰਚ, ਕਰਮਜੀਤ ਕੌਰ ਇਸਤਰੀ ਵਿੰਗ, ਲਾਜਪਤ ਸਿੰਘ ਸਰਪੰਚ ਪੂਨੀਆ ਜੱਟਾ, ਸੰਦੀਪ ਸਿੰਘ ਕਰਤਾਰਪੁਰ, ਬਖਸ਼ੀਸ਼ ਸਿੰਘ ਸਰਪੰਚ ਬੁੱਢਣਪੁਰ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ, ਬਲਾਕ ਪ੍ਰਧਾਨ, ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ ਤੇ ਬਖਸ਼ਿਆ ਨਹੀਂ ਜਾਵੇਗਾ - ਥਾਣਾ ਮੁਖੀ ਅਗਲੀ ਖ਼ਬਰ ਸਰਕਾਰੀ ਸਕੂਲ ਦੀ ਕਾਰਜਨੀਤ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ’ ਚ ਜਿੱਤੇ ਦੋ ਸੋਨ ਤਗਮੇ
Ad Position 24