ਮਾਤਾ ਗੁਜਰੀ ਕਾਲਜ ਦੀ ਬਾਇਓਟੈਕਨਾਲੋਜੀ ਸੁਸਾਇਟੀ ਵਲੋਂ ਵਿੱਦਿਅਕ ਦੌਰਾ
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੀ ਬਾਇਓਟੈਕਨਾਲੋਜੀ ਸੁਸਾਇਟੀ ਵਲੋਂ ਐਮ. ਐਸ.
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੀ ਬਾਇਓਟੈਕਨਾਲੋਜੀ ਸੁਸਾਇਟੀ ਵਲੋਂ ਐਮ. ਐਸ. ਸੀ. ਬਾਇਓਟੈਕਨਾਲੋਜੀ ਅਤੇ ਐਮ. ਐਸ. ਸੀ. ਮਾਈਕਰੋਬਾਇਓਲੋਜੀ ਦੇ ਵਿਦਿਆਰਥੀਆਂ ਲਈ ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਵਿਸ਼ੇਸ਼ ਅਕਾਦਮਿਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉੱਨਤ ਖੋਜ ਸਹੂਲਤਾਂ, ਆਧੁਨਿਕ ਪ੍ਰਯੋਗਸ਼ਾਲਾ ਤਕਨੀਕਾਂ ਅਤੇ ਬਾਇਓਟੈਕਨਾਲੋਜੀ ਤੇ ਫਾਰਮਾਸਿਊਟੀਕਲ ਵਿਗਿਆਨ ਦੇ ਵਿਹਾਰਕ ਉਪਯੋਗਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਟਰਾਂਸਮਿਸ਼ਨ ਇਲੈਕਟਰੋਨ ਮਾਈਕ੍ਰੋਸਕੋਪ, ਸਕੈਨਿੰਗ ਇਲੈਕਟਰੋਨ ਮਾਈਕ੍ਰੋਸਕੋਪ, ਨਿਊਕਲੀਅਰ ਮੈਗਨੈਟਿਕ ਰੈਜ਼ੋਨੈਂਸ ਤੇ ਐਕਸ-ਰੇ ਡਿਫਰੈਕਸ਼ਨ ਆਦਿ ਆਧੁਨਿਕ ਖੋਜ ਉਪਕਰਣਾਂ ਦੇ ਪ੍ਰਦਰਸ਼ਨ ਵੇਖੇ ਅਤੇ ਇਨ੍ਹਾਂ ਦੀ ਕਾਰਜ-ਪ੍ਰਣਾਲੀ ਤੇ ਖੋਜ ਵਿਚ ਵਰਤੋਂ ਸਬੰਧੀ ਵਿਹਾਰਕ ਜਾਣਕਾਰੀ ਹਾਸਲ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਿੱਦਿਅਕ ਅਤੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਅਜਿਹੇ ਸਿੱਖਿਆਦਾਇਕ ਦੌਰੇ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੌਰੇ ਦੌਰਾਨ ਬਾਇਓਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਜਗਦੀਸ਼ ਸਿੰਘ ਅਤੇ ਬਾਇਓਟੈਕਨਾਲੋਜੀ ਸੁਸਾਇਟੀ ਦੇ ਫੈਕਲਟੀ ਇੰਚਾਰਜ ਡਾ. ਮੋਨਿਕਾ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।