ਸਨੌਰ ਦੇ ਹਰਕੀਰਤ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜਿੱਤਿਆ ਸੋਨ ਤਗਮਾ
ਸਨੌਰ 3 ਅਕਤੂਬਰ (ਸੋਖਲ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ ਵਿਚ ਅੰਡਰ-14 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੀ ਟੀਮ ਨੂੰ 6-2 ਦੇ ਵੱਡੇ ਫ਼ਰਕ ਨਾਲ ਮਾਤ ਦੇ ਕੇ ਸੋਨ ਤਮਗਾ ਆਪਣੇ ਨਾਮ ਕੀਤਾ। ਇਸ ਜਿੱਤ ਵਿਚ ਪੋਲੋ ਗਰਾਊਂਡ ਦੀ ਟੀਮ ਦੇ ਖਿਡਾਰੀ ਹਰਕੀਰਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸ
ਸੋਨ ਤਗਮਾ ਜਿੱਤਣ ਤੋਂ ਬਾਅਦ ਹਰਕੀਰਤ ਸਿੰਘ ਆਪਣੇ ਕੋਚ ਨਾਲ। ਅਜੀਤ ਤਸਵੀਰ
04-10-2026
ਸਨੌਰ 3 ਅਕਤੂਬਰ (ਸੋਖਲ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ ਵਿਚ ਅੰਡਰ-14 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੀ ਟੀਮ ਨੂੰ 6-2 ਦੇ ਵੱਡੇ ਫ਼ਰਕ ਨਾਲ ਮਾਤ ਦੇ ਕੇ ਸੋਨ ਤਮਗਾ ਆਪਣੇ ਨਾਮ ਕੀਤਾ। ਇਸ ਜਿੱਤ ਵਿਚ ਪੋਲੋ ਗਰਾਊਂਡ ਦੀ ਟੀਮ ਦੇ ਖਿਡਾਰੀ ਹਰਕੀਰਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਦੀ ਟੀਮ ਨੇ ਸ਼ੁਰੂ ਤੋਂ ਹੀ ਹਮਲਾਵਰ ਖੇਡ ਦਾ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਬਿਹਤਰੀਨ ਤਾਲਮੇਲ ਅਤੇ ਰਣਨੀਤੀ ਨਾਲ ਖੇਡਦਿਆਂ ਪੰਜਾਬੀ ਯੂਨੀਵਰਸਿਟੀ ਦੀ ਟੀਮ ’ਤੇ ਲਗਾਤਾਰ ਦਬਾਅ ਬਣਾਈ ਰੱਖਿਆ ਅਤੇ ਅੰਤ ਵਿਚ 6-2 ਨਾਲ ਜਿੱਤ ਦਰਜ ਕਰਕੇ ਸੋਨ ਤਮਗਾ ਹਾਸਲ ਕੀਤਾ। ਹਰਕੀਰਤ ਸਿੰਘ ਦੀ ਇਸ ਪ੍ਰਾਪਤੀ ’ਤੇ ਪਰਿਵਾਰਕ ਮੈਂਬਰਾਂ, ਕੋਚਾਂ ਅਤੇ ਖੇਡ ਪ੍ਰੇਮੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਉਪਲਬਧੀ ਪਿੱਛੇ ਕੋਚ ਗੁਰਵਿੰਦਰ ਸਿੰਘ ਧਾਲੀਵਾਲ, ਕੋਚ ਵਰਿੰਦਰ ਸਿੰਘ ਅਤੇ ਕੋਚ ਸ਼ਰਨਜੀਤ ਕੌਰ ਦਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਦੀ ਅਗਵਾਈ ਅਤੇ ਮਿਹਨਤ ਸਦਕਾ ਖਿਡਾਰੀਆਂ ਨੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੋਚ ਗੁਰਵਿੰਦਰ ਸਿੰਘ ਧਾਲੀਵਾਲ ਨੇ ਹਰਕੀਰਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਵੱਲ ਵਧਣ ਲਈ ਪ੍ਰੇਰਿਤ ਕਰਦੀਆਂ ਹਨ।