04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬੰਨਵਾਲਾ ਦੀ ਅਗਵਾਈ ’ਚ ਵਰਕਰਾਂ ਨੇ ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ’ਤੇ ਵੰਡੇ ਲੱਡੂ

ਪਾਤੜਾਂ, 3 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਾਬਕਾ ਮੰਤਰੀ ਪ੍ਰਗਟ ਸਿੰਘ ਨੂੰ ਕਾਂਗਰਸ ਪਾਰਟੀ ਦਾ ਪੰਜਾਬ ਦਾ ਪ੍ਰਧਾਨ ਨਿਯੁਤਕ ਕੀਤੇ ਜਾਣ ਦੀ ਖੁਸ਼ੀ ਵਿਚ ਦਰਬਾਰਾ ਸਿੰਘ ਬੰਨਵਾਲਾ ਦੀ ਅਗਵਾਈ ’ਚ ਹਲਕਾ ਸ਼ੁਤਰਾਣਾਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਢੋਲ ਵਜਾ ਕੇ ਅਤੇ ਪਟਾਕੇ ਚਲਾ ਕੇ ਜਿੱਥੇ ਖੁਸ਼ੀਆਂ ਮਨਾਈਆਂ ਗਈਆਂ ਉੱਥੇ ਲੱਡੂ ਵੰਡ ਕੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਬਾਰਾ ਸਿੰਘ ਬੰਨਵਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਈਕਮਾਨ ਨੇ ਇੱਕ ਇਤਹਾਸਕ ਫੈਸਲਾਂ ਲੈਦਿਆਂ ਬਹੁਤ ਹੀ ਤਜਰਬੇਕਾਰ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਸਾਬਕਾ ਮੰਤਰੀ ਅਤੇ ਤਿੰਨ ਵਾਰ ਵਿਧਾਇਕ ਬਣ ਚੁੱਕੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਅਤੇ ਇਨ੍ਹਾਂ ਦੇ ਪ੍ਰਧਾਨ ਨਾਲ ਪੰਜਾਬ ਦੇ ਲੋਕਾਂ ਦ ਵਿਚ ਬਹੁਤ ਖੁਸ਼ੀ ਹੈ ਅਤੇ ਸਮੁੱਚੇ ਸੂਬੇ ਵਿੱਚ ਢੋਲ ਵਜਾ ਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਅਤੇ ਪਾਰਟੀ ਹਾਈ ਕਮਾਨ ਨੇ ਇਕ ਨਵਾਂ ਬਦਲਾਅ ਕਰਕੇ ਸਾਰੇ ਪਾਰਟੀ ਦੇ ਵਰਕਰਾਂ ਦੇ ਇੱਕ ਨਵੀ ਰੂਹ ਫੂਕ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 04-10-2026
ਪਾਤੜਾਂ, 3 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਾਬਕਾ ਮੰਤਰੀ ਪ੍ਰਗਟ ਸਿੰਘ ਨੂੰ ਕਾਂਗਰਸ ਪਾਰਟੀ ਦਾ ਪੰਜਾਬ ਦਾ ਪ੍ਰਧਾਨ ਨਿਯੁਤਕ ਕੀਤੇ ਜਾਣ ਦੀ ਖੁਸ਼ੀ ਵਿਚ ਦਰਬਾਰਾ ਸਿੰਘ ਬੰਨਵਾਲਾ ਦੀ ਅਗਵਾਈ ’ਚ ਹਲਕਾ ਸ਼ੁਤਰਾਣਾਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਢੋਲ ਵਜਾ ਕੇ ਅਤੇ ਪਟਾਕੇ ਚਲਾ ਕੇ ਜਿੱਥੇ ਖੁਸ਼ੀਆਂ ਮਨਾਈਆਂ ਗਈਆਂ ਉੱਥੇ ਲੱਡੂ ਵੰਡ ਕੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਬਾਰਾ ਸਿੰਘ ਬੰਨਵਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਈਕਮਾਨ ਨੇ ਇੱਕ ਇਤਹਾਸਕ ਫੈਸਲਾਂ ਲੈਦਿਆਂ ਬਹੁਤ ਹੀ ਤਜਰਬੇਕਾਰ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਸਾਬਕਾ ਮੰਤਰੀ ਅਤੇ ਤਿੰਨ ਵਾਰ ਵਿਧਾਇਕ ਬਣ ਚੁੱਕੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਅਤੇ ਇਨ੍ਹਾਂ ਦੇ ਪ੍ਰਧਾਨ ਨਾਲ ਪੰਜਾਬ ਦੇ ਲੋਕਾਂ ਦ ਵਿਚ ਬਹੁਤ ਖੁਸ਼ੀ ਹੈ ਅਤੇ ਸਮੁੱਚੇ ਸੂਬੇ ਵਿੱਚ ਢੋਲ ਵਜਾ ਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਅਤੇ ਪਾਰਟੀ ਹਾਈ ਕਮਾਨ ਨੇ ਇਕ ਨਵਾਂ ਬਦਲਾਅ ਕਰਕੇ ਸਾਰੇ ਪਾਰਟੀ ਦੇ ਵਰਕਰਾਂ ਦੇ ਇੱਕ ਨਵੀ ਰੂਹ ਫੂਕ ਦਿੱਤੀ ਹੈ।ਅਸੀ ਹਲਕਾ ਸ਼ੁਤਰਾਣਾਂ ਦੇ ਸਾਰੇ ਆਗੂ ਤੇ ਵਰਕਰ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ ਅਤੇ ਹੁਣ ਪ੍ਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਦੇ ਸਰਕਾਰ ਦਾ ਖਾਤਮਾ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਹੋਂਦ ਵਿਚ ਲਿਆਦਾਂ ਜਾਵੇਗਾ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਲੇਰ ਸਿੰਘ ਹਰਿਆਊ ਨੇ ਕਿਹਾ ਕਿ ਹਲਕਾ ਸ਼ੁਤਰਾਣਾਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਪ੍ਰਗਟ ਸਿੰਘ ਨੂੰ ਹਰ ਤਰਾਂ ਦਾ ਸਹਿਯੋਗ ਦੇ ਕੇ ਪਾਂਰਟੀ ਨੂੰ ਸਤ੍ਹਾ ਵਿੱਚ ਲਿਆਉਣ ਲਈ ਯੋਗਦਾਨ ਪਾਇਆ ਜਾਵੇਗਾ।ਇਸ ਮੌਕੇ ਗਰੁਦੀਪ ਸਿੰਘ ਧਨੇਠਾ, ਰਾਕੇਸ਼ ਕੁਮਾਰ ਹੈਪੀ ਪ੍ਰਧਾਨ ਸ਼ਹਿਰੀ, ਅਤੇ ਨਿਰਮਲ ਸਿੰਘ ਪੰਨੂ, ਬਲਰਾਜ ਸਿੰਘ ਗਿੱਲ, ਗੁਰਦਰਸ਼ਨ ਸਿੰਘ ਨੰਬਰਦਾਰ, ਰਣਜੀਤ ਸਿੰਘ, ਕੁਲਵੰਤ ਸ਼ਰਮਾਂ, ਰਾਜ ਕੁਮਾਰ ਗਰਗ, ਪਰਮਜੀਤ ਸਿੰਘ, ਮਲਕੀਤ ਸਿੰਘ, ਪਵਨ ਕੁਮਾਰ ਸਾਬਕਾ ਪਟਵਾਰੀ, ਕੌਲਸਰ ਅੰਮ੍ਰਿਤ ਅਨਮੋਲ, ਰਾਜ ਸਿੰਘ ਕੌਂਸਲਰ, ਪਿਆਰਾ ਸਿੰਘ, ਸਾਹਿਬ ਸਿੰਘ, ਸੁਰਿੰਦਰ ਸਿੰਘ ਸੇਲਵਾਲਾ, ਅਮਰੀਕ ਸਿੰਘ, ਪੂਰਨ ਸਿੰਘ, ਸੱਤਪਾਲ ਪਹਿਲਵਾਨ, ਫਰਿੰਦਰ ਸ਼ਰਮਾਂ, ਕਰਨ ਦੀਪ ਸ਼ਰਮਾਂ, ਦੀਪਕ ਬਜਾਜ, ਗੁਰਪ੍ਰੀਤ ਸਿੰਘ ਮੱਲ੍ਹੂੀ, ਲਾਲ ਸਿੰਘ ਹਰਿਆਊ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬੀ ਲੂੰਬਾ ਦੇ ਪ੍ਰੇਰਨਾ ਨਾਲ ਸਾਬਕਾ ਸਰਪੰਚਾਂ ਸਮੇਤ ਅਕਾਲੀ ਦਲ ਦੇ ਕਈ ਆਗੂ ‘ਆਪ’ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਨਗਰ ਪੰਚਾਇਤ ਦੇਵੀਗੜ੍ਹ ਦੇ ਵਾਰਡ ਨੰਬਰ 8 ਤੋਂ ਬ੍ਰਿੰਦਾਵਨ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਹਲਕਾ ਇੰਚਾਰਜ ਰਣਜੋਧ...
Ad Position 24