04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬੀਬੀ ਲੂੰਬਾ ਦੇ ਪ੍ਰੇਰਨਾ ਨਾਲ ਸਾਬਕਾ ਸਰਪੰਚਾਂ ਸਮੇਤ ਅਕਾਲੀ ਦਲ ਦੇ ਕਈ ਆਗੂ ‘ਆਪ’ ’ਚ ਹੋਏ ਸ਼ਾਮਿਲ

ਪਾਤੜਾਂ, 3 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਾਤੜਾਂ ਵਿਖੇ ਇਕ ਰੈਲੀ ਕਰਕੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਅਤੇ ਉਨਾਂ ਦੇ ਪਤੀ ਕਰਨ ਸਿੰਘ ਡੀਟੀਓ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ‘ਆਪ’ ਦੀ ਹਾਈਕਮਾਨ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਬੀਬੀ ਲੂੰਬਾ ਵਲੋਂ ਕੀਤੀ ਜਾ ਰਹੇ ਲੋਕ ਮਿਲਣੀ ਸਮਾਗਮਾਂ ਦੌਰਾਨ ਉਸ ਵੇਲੇ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਜਦੋਂ ਸਾਬਕਾ ਸਰਪੰਚਾਂ ਸਮੇਤ ਅਕਾਲੀ ਦਲ ਦੇ ਕਈ ਆਗੂਆਂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਗਿਆ। ਅਮਰੀਕ ਸਿੰਘ ਠੇਕੇਦਾਰ ਦੇ ਯਤਨਾਂ ਨਾਲ ਸਾਬਕਾ ਵਿਧਾਇਕਾ ਬੀਬੀ ਬੀਬੀ ਵਨਿੰਦਰ ਕੌਰ ਲੂੰਬਾ ਦੀ ਮੌਜੂਦਗੀ ਵਿਚ ਸ਼ਾਮਿਲ ਹੋਏ ਸਾ.

Ad Position 21
No active advertisement
ਅਜੀਤ ਡੈਸਕ 04-10-2026
ਪਾਤੜਾਂ, 3 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਾਤੜਾਂ ਵਿਖੇ ਇਕ ਰੈਲੀ ਕਰਕੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਅਤੇ ਉਨਾਂ ਦੇ ਪਤੀ ਕਰਨ ਸਿੰਘ ਡੀਟੀਓ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ‘ਆਪ’ ਦੀ ਹਾਈਕਮਾਨ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਬੀਬੀ ਲੂੰਬਾ ਵਲੋਂ ਕੀਤੀ ਜਾ ਰਹੇ ਲੋਕ ਮਿਲਣੀ ਸਮਾਗਮਾਂ ਦੌਰਾਨ ਉਸ ਵੇਲੇ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਜਦੋਂ ਸਾਬਕਾ ਸਰਪੰਚਾਂ ਸਮੇਤ ਅਕਾਲੀ ਦਲ ਦੇ ਕਈ ਆਗੂਆਂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਗਿਆ। ਅਮਰੀਕ ਸਿੰਘ ਠੇਕੇਦਾਰ ਦੇ ਯਤਨਾਂ ਨਾਲ ਸਾਬਕਾ ਵਿਧਾਇਕਾ ਬੀਬੀ ਬੀਬੀ ਵਨਿੰਦਰ ਕੌਰ ਲੂੰਬਾ ਦੀ ਮੌਜੂਦਗੀ ਵਿਚ ਸ਼ਾਮਿਲ ਹੋਏ ਸਾ. ਸਰਪੰਚ ਗੁਰਜੰਟ ਸਿੰਘ, ਸਾ. ਸਰਪੰਚ ਪਵਨਦੀਪ ਸਿੰਘ, ਸਾ. ਸਰਪੰਚ ਕਰਨੈਲ ਸਿੰਘ, ਸਾ. ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ, ਪੰਚਾਇਤ ਮੈਂਬਰ ਸਲਾਮਦੀਨ, ਬਲਕਾਰ ਸਿੰਘ ਮਾਮੂ ਖੇੜੀ, ਗੁਰਪਿਆਰ ਸਿੰਘ ਪਰਗਟ ਸਿੰਘ ਚਮਕੌਰ ਸਿੰਘ ਸਾਬਕਾ ਫ਼ੌਜੀ, ਪਰਗਟ ਸਿੰਘ ਸੰਧੂ ਨੇ ਕਿਹਾ ਕਿ ਬੀਬੀ ਵਨਿੰਦਰ ਕੌਰ ਲੂੰਬਾ ਨੇ ਆਪਣੇ ਕਾਰਜਕਾਲ ਦੌਰਾਨ ਸਾਡੇ ਪਿੰਡ ਸਮੇਤ ਇਲਾਕੇ ਦੀ ਕਈ ਹੋਰ ਪਿੰਡਾਂ ਵਿਚ ਬਹੁਤ ਵਿਕਾਸ ਕਾਰਜ ਕਰਵਾਏ ਸਨ ਅਤੇ ਹਰ ਇਕ ਦੇ ਦੁੱਖ-ਸੁੱਖ ਵਿਚ ਸਮੇਤ ਪਰਿਵਾਰ ਸ਼ਾਮਿਲ ਹੋ ਕੇ ਇਸ ਹਲਕੇ ਦੇ ਲੋਕਾਂ ਨਾਲ ਆਪਣੇ ਪਰਿਵਾਰ ਵਰਗਾ ਸਤਿਕਾਰ ਦਿੰਦੇ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਉਹ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਇਨਾਂ ਆਗੂਆਂ ਦਾ ਸਵਾਗਤ ਕਰਦਿਆਂ ਬੀਬੀ ਲੂੰਬਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਲੋਕਾਂ ਨਾਲ ਪਾਰਟੀ ਵਲੋਂ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਕੇ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਦਾ ਜਿੱਥੇ ਸਰਵਪੱਖੀ ਵਿਕਾਸ ਜਾਰੀ ਹੈ ਉੱਥੇ ਹੀ ਪਾਰਟੀ ਵਿਚ ਸ਼ਾਮਿਲ ਹਰ ਆਗੂਆਂ ਤੇ ਵਰਕਰਾਂ ਨੂੰ ਉਨਾਂ ਦਾ ਬਣਦਾ ਸਨਮਾਨ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਅਕਾਲੀ ਦਲ ਨੂੰ ਛੱਡ ਕੇ ‘ਆਪ’ ‘ਚ ਸ਼ਾਮਿਲ ਹੋਏ। ਇਨ੍ਹਾਂ ਆਗੂਆਂ ਨੂੰ ਵੀ ਇਨ੍ਹਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਜ਼ਖ਼ਮੀ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਬੰਨਵਾਲਾ ਦੀ ਅਗਵਾਈ ’ਚ ਵਰਕਰਾਂ ਨੇ ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ’ਤੇ ਵੰਡੇ ਲੱਡੂ
Ad Position 24