04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੜਕ ਹਾਦਸੇ ’ਚ ਜ਼ਖ਼ਮੀ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਰਾਜਪੁਰਾ, 3 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 04-10-2026
ਰਾਜਪੁਰਾ, 3 ਅਕਤੂਬਰ (ਜੀ.ਪੀ. ਸਿੰਘ)-ਰਾਜਪੁਰਾ ਸਰਹਿੰਦ ਸ਼ਾਹ ਮਾਰਗ ’ਤੇ ਪਿੰਡ ਬਸੰਤਪੁਰਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਸਿਵਲ ਹਸਪਤਾਲ ਰਾਜਪੁਰਾ ਦੇ ਮੁਰਦਾਘਰ ’ਚ 72 ਘੰਟਿਆਂ ਦੇ ਲਈ ਪਹਿਚਾਣ ਵਾਸਤੇ ਰਖਵਾ ਦਿੱਤਾ ਹੈ। ਪੁਲਿਸ ਚੌਂਕੀ ਬਸੰਤਪੁਰਾ ਦੇ ਇੰਚਾਰਜ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਰਾਜਪੁਰਾ ਸਰਹਿੰਦ ਰੋਡ ਉੱਤੇ ਬਸੰਤਪੁਰਾ ਨੇੜੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਨੂੰ ਸਿਵਲ ਹਸਪਤਾਲ ਰਾਜਪੁਰਾ ਵਿਖੇ ਇਲਾਜ ਦੇ ਲਈ ਲਿਆਂਦਾ ਗਿਆ ਸੀ ਜਿੱਥੇ ਉਸ ਦੀ ਲਾਜ ਦੌਰਾਨ ਮੌਤ ਹੋ ਗਈ। ਮਿ੍ਤਕ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ। ਮ੍ਰਿਤਕ ਵਿਅਕਤੀ ਉਮਰ ਕਰੀਬ 30 ਸਾਲ ਲੱਗਦੀ ਹੈ ਤੇ ਪ੍ਰਵਾਸੀ ਮਜ਼ਦੂਰ ਜਾਪਦਾ ਹੈ ਅਤੇ ਉਸ ਨੇ ਦਾੜੀ ਤੇ ਵਾਲ ਕੱਟੇ ਹੋਏ ਹਨ। ਉਸ ਦਾ ਰੰਗ ਸਾਵਲਾ ਅਤੇ ਕੱਦ 5 ਫੁੱਟ 6 ਇੰਚ ਹੈ। ਜਿਸ ਦੀ ਲਾਸ਼ ਨੂੰ ਸਿਵਲ ਹਸਪਤਾਲ ਰਾਜਪੁਰਾ ਦੇ ਮੁਰਦਾਘਰ ’ਚ 72 ਘੰਟਿਆਂ ਦੇ ਲਈ ਪਹਿਚਾਣ ਵਾਸਤੇ ਰਖਵਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਲੌਟ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਬੀਬੀ ਲੂੰਬਾ ਦੇ ਪ੍ਰੇਰਨਾ ਨਾਲ ਸਾਬਕਾ ਸਰਪੰਚਾਂ ਸਮੇਤ ਅਕਾਲੀ ਦਲ ਦੇ ਕਈ ਆਗੂ ‘ਆਪ’ ’ਚ ਹੋਏ ਸ਼ਾਮਿਲ
Ad Position 24