03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਣਕ ਦੇ ਭਾਅ ਵਿੱਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ-ਰਛਪਾਲ ਸਿੰਘ ਜੌੜਾਮਾਜਰਾ

ਸਮਾਣਾ, 3 ਅਕਤੂਬਰ (ਸਾਹਿਬ ਸਿੰਘ)- ਕਾਂਗਰਸ ਕਿਸਾਨ ਸੈੱਲ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 04-10-2026
ਸਮਾਣਾ, 3 ਅਕਤੂਬਰ (ਸਾਹਿਬ ਸਿੰਘ)- ਕਾਂਗਰਸ ਕਿਸਾਨ ਸੈੱਲ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿਚ ਮਹਿਜ਼ 25 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਚ ਵਰਤੇ ਜਾਣ ਵਾਲੀਆਂ ਖਾਦਾਂ, ਡੀਜ਼ਲ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕੀਮਤਾਂ ਵਿਚ ਪਿਛਲੇ ਸਮੇਂ ਦੌਰਾਨ ਕਾਫ਼ੀ ਵਾਧਾ ਹੋਇਆ ਹੈ, ਜਿਸ ਕਾਰਨ ਕਿਸਾਨਾਂ ਦੀ ਲਾਗਤ ਲਗਾਤਾਰ ਵਧ ਰਹੀ ਹੈ। ਜੌੜਾਮਾਜਰਾ ਨੇ ਕਿਹਾ ਕਿ ਖੇਤੀ ਲਾਗਤਾਂ ਦੋ ਤੋਂ ਤਿੰਨ ਗੁਣਾ ਤੱਕ ਵਧਣ ਦੇ ਬਾਵਜੂਦ ਕਣਕ ਦੇ ਭਾਅ ਵਿਚ ਸਿਰਫ਼ 25 ਰੁਪਏ ਦਾ ਵਾਧਾ ਕਰਨਾ ਕਿਸਾਨਾਂ ਦੀਆਂ ਮੁਸ਼ਕਿਲ ਨੂੰ ਨਜ਼ਰਅੰਦਾਜ਼ ਕਰਨ ਦੇ ਬਰਾਬਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਖੇਤੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨਾਲ ਵੀ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਲਾਹੇਵੰਦ ਭਾਅ ਮਿਲਣਾ ਚਾਹੀਦਾ ਹੈ, ਤਾਂ ਜੋ ਵਧ ਰਹੀ ਮਹਿੰਗਾਈ ਅਤੇ ਖੇਤੀ ਲਾਗਤ ਦਾ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਕੇਂਦਰ ਸਰਕਾਰ ਤੋਂ ਕਿਸਾਨਾਂ ਦੀ ਆਮਦਨ ਅਤੇ ਵਧ ਰਹੀਆਂ ਲਾਗਤਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲਾਂ ਦੇ ਭਾਅ ਵਿਚ ਢੁਕਵਾਂ ਵਾਧਾ ਕਰਨ ਦੀ ਮੰਗ ਕੀਤੀ ਅਤੇ ਨਾਲ ਹੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਭਾਅ ਤੇ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕਰੇ।
Ad Position 22
No active advertisement
ਪਿਛਲੀ ਖ਼ਬਰ ਸਾਧੂ ਸਿੰਘ ਧਰਮਸੋਤ ਨੇ ਅਨਾਜ ਮੰਡੀ ਹੱਲਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਵਿਗਿਆਨਕ ਪ੍ਰਦਰਸ਼ਨੀ ਵਿਦਿਆਰਥੀਆਂ ਲਈ ਪ੍ਰਭਾਵਸ਼ਾਲੀ ਸਿੱਖਣ ਦਾ ਸਾਧਨ ਹੋਈ ਸਾਬਤ
Ad Position 24