03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬੋੜਾਂ ਗੇਟ ਵਿਖੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਲਗਾਏ ਜਾ ਰਹੇ ਡਿਵਾਈਡਰਾਂ ਦਾ ਵਿਧਾਇਕ ਦੇਵ ਮਾਨ ਨੇ ਲਿਆ ਜਾਇਜ਼ਾ

ਨਾਭਾ, 3 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਬੋੜਾਂ ਗੇਟ ਵਿਖੇ ਆਵਾਜਾਈ ਦੀ ਸਮੱਸਿਆ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਵਲੋਂ ਲਗਾਏ ਜਾ ਰਹੇ ਡਿਵਾਈਡਰਾਂ ਦਾ ਅੱਜ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ।

Ad Position 21
No active advertisement
ਅਜੀਤ ਡੈਸਕ 04-10-2026
ਨਾਭਾ, 3 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਬੋੜਾਂ ਗੇਟ ਵਿਖੇ ਆਵਾਜਾਈ ਦੀ ਸਮੱਸਿਆ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਵਲੋਂ ਲਗਾਏ ਜਾ ਰਹੇ ਡਿਵਾਈਡਰਾਂ ਦਾ ਅੱਜ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਵਿਧਾਇਕ ਦੇਵ ਮਾਨ ਨੇ ਸੰਬੰਧਿਤ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਕਦਮ ਚੁੱਕਣ ਦੇ ਤੁਰੰਤ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਅਮਰਦੀਪ ਸਿੰਘ ਖੰਨਾਂ ਸਾ. ਚੇਅਰਮੈਨ, ਕਸ਼ਮੀਰ ਸਿੰਘ ਲਾਲਕਾ, ਭੁਪੇਸ਼ ਬਾਂਸਲ ਪਾਸੀ, ਦੀਪਕ ਇੰਦੋਰਾ ਕੌਂਸਲਰ, ਸਿਮਰਨ ਅੜਕ ਚੌਹਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਅਤੇ ਦੁਕਾਨਦਾਰ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਬਾਕਸਿੰਗ ਕੋਚ ਜਸਵੰਤ ਸਿੰਘ ਦੀ ਕਿਤਾਬ ‘ਮੁੱਕਾ ਏ ਪੰਜਾਬ’ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਵਲੋਂ ਲੋਕ ਅਰਪਣ ਅਗਲੀ ਖ਼ਬਰ ਨਗਰ ਕੀਰਤਨ ਦਾ ਸੇਵਾਦਾਰ ਜਥੇਦਾਰ ਲਖਵੀਰ ਸਿੰਘ ਲੌਟ ਵਲੋਂ ਪਿੰਡ ਕੈਦੂਪੁਰ ਵਿਖੇ ਨਿੱਘਾ ਸਵਾਗਤ
Ad Position 24