04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

‘ ਆਪ’ ਤੇ ਕਾਂਗਰਸ ਨਾਲ ਜੁੜੇ ਸਾਥੀਆਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

ਨਾਭਾ, 4 ਅਕਤੂਬਰ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ ਘਮਰੌਦਾ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਜੁੜੇ ਕਈ ਸਾਥੀਆਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਗੁਰਤੇਜ ਸਿੰਘ ਕੌਲ (ਜਨਰਲ ਕੌਂਸਲਰ ਮੈਂਬਰ) ਅਤੇ ਗੁਰਚਰਨ ਸਿੰਘ ਘਮਰੌਦਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਜੁੜੇ ਮਨਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ, ਪ੍ਰੀਤ ਸਿੰਘ, ਪਿਊਸ਼ ਦੱਤ, ਜਮੀਤ ਸਿੰਘ, ਦੀਪਕ ਮੱਲੀ, ਅਮੀਨ, ਅਵਿਜੀਤ ਸਿੰਘ, ਹਰਪਾਲ ਸਿੰਘ, ਲਖਵੀਰ ਸਿੰਘ, ਜੋਬਨ ਸਰਾਓ, ਹਰਮਨਜੋਤ ਸਿੰਘ, ਸ਼ਮਸ਼ੇਰ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਜਗਪ੍ਰੀਤ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ (ਹੰਸ ਰਾਜ), ਗੁਰਦੀਪ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।

Ad Position 21
No active advertisement
ਅਜੀਤ ਡੈਸਕ 05-10-2026
ਨਾਭਾ, 4 ਅਕਤੂਬਰ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ ਘਮਰੌਦਾ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਜੁੜੇ ਕਈ ਸਾਥੀਆਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਗੁਰਤੇਜ ਸਿੰਘ ਕੌਲ (ਜਨਰਲ ਕੌਂਸਲਰ ਮੈਂਬਰ) ਅਤੇ ਗੁਰਚਰਨ ਸਿੰਘ ਘਮਰੌਦਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਜੁੜੇ ਮਨਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ, ਪ੍ਰੀਤ ਸਿੰਘ, ਪਿਊਸ਼ ਦੱਤ, ਜਮੀਤ ਸਿੰਘ, ਦੀਪਕ ਮੱਲੀ, ਅਮੀਨ, ਅਵਿਜੀਤ ਸਿੰਘ, ਹਰਪਾਲ ਸਿੰਘ, ਲਖਵੀਰ ਸਿੰਘ, ਜੋਬਨ ਸਰਾਓ, ਹਰਮਨਜੋਤ ਸਿੰਘ, ਸ਼ਮਸ਼ੇਰ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਜਗਪ੍ਰੀਤ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ (ਹੰਸ ਰਾਜ), ਗੁਰਦੀਪ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਨਵੇਂ ਸ਼ਾਮਲ ਹੋਏ ਸਾਥੀਆਂ ਨੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਅਤੇ ਲਗਨ ਨਾਲ ਕੰਮ ਕਰਨ ਅਤੇ ਪਿੰਡ ਪੱਧਰ ’ਤੇ ਅਕਾਲੀ ਦਲ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹਲਕਾ ਇੰਚਾਰਜ ਪਟਿਆਲਾ ਦਿਹਾਤੀ ਜਸਪਾਲ ਸਿੰਘ ਬਿੱਟੂ ਚੱਠਾ ਵੱਲੋਂ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦਾ ਅਕਾਲੀ ਪਰਿਵਾਰ ਵਿਚ ਨਿੱਘਾ ਸਵਾਗਤ ਕੀਤਾ ਗਿਆ। ਜਸਪਾਲ ਸਿੰਘ ਬਿੱਟੂ ਚੱਠਾ ਜੀ ਨੇ ਕਿਹਾ ਕਿ ਪਿੰਡਾਂ ਵਿੱਚ ਲਗਾਤਾਰ ਲੋਕਾਂ ਦਾ ਅਕਾਲੀ ਦਲ ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਪ੍ਰਤੀ ਵਚਨਬੱਧਤਾ ’ਤੇ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹਰ ਨਵਾਂ ਸਾਥੀ ਅਕਾਲੀ ਦਲ ਦੀ ਤਾਕਤ ਹੈ ਅਤੇ ਹਰ ਨਵੀਂ ਸ਼ਮੂਲੀਅਤ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਜੋਸ਼ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪਰਿਵਾਰ ਦਿਨੋਂ-ਦਿਨ ਵੱਡਾ ਹੋ ਰਿਹਾ ਹੈ ਅਤੇ ਵਰਕਰਾਂ ਦੀ ਮਿਹਨਤ, ਲੋਕਾਂ ਦੇ ਸਾਥ ਅਤੇ ਨੌਜਵਾਨਾਂ ਦੇ ਜੋਸ਼ ਨਾਲ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ। ਗੁਰਤੇਜ ਸਿੰਘ ਕੋਲ ਨੇ ਕਿਹਾ ਕਿ ਪਿੰਡ ਘਮਰੌਦਾ ਵਿੱਚ ਹੋਈ ਇਹ ਸ਼ਮੂਲੀਅਤ ਪਟਿਆਲਾ ਦਿਹਾਤੀ ਵਿੱਚ ਅਕਾਲੀ ਦਲ ਦੀ ਵਧ ਰਹੀ ਤਾਕਤ ਅਤੇ ਲੋਕਾਂ ਦੇ ਵਧਦੇ ਵਿਸ਼ਵਾਸ ਦੀ ਇੱਕ ਹੋਰ ਮਜ਼ਬੂਤ ਨਿਸ਼ਾਨੀ ਬਣ ਕੇ ਸਾਹਮਣੇ ਆਈ ਹੈ। ਇਸ ਮੌਕੇ ਕਰਮਜੀਤ ਸਿੰਘ ਕਾਕਾ, ਗੁਰਧਿਆਨ ਸਿੰਘ, ਗਰਜਾ ਸਿੰਘ, ਨਾਹਰ ਸਿੰਘ, ਅਜੇ ਸ਼ਰਮਾ, ਜਸਵਿੰਦਰ ਸਿੰਘ, ਗੁਰਜੰਟ ਸਿੰਘ, ਸੁਰਿੰਦਰ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਕੀ ਸਰਕਾਰੀ ਮੰਡੀ, ਕਾਲਜ, ਬੱਸ ਸੇਵਾ ਤੇ ਪੁਲਿਸ ਥਾਣਾ-ਡਕਾਲਾ ਵਾਸੀਆਂ ਦੀਆਂ ਚਾਰ ਵੱਡੀਆਂ ਮੰਗਾਂ ਲੰਮੇ ਸਮੇਂ ਤੋਂ ਅਧੂਰ... ਅਗਲੀ ਖ਼ਬਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਾਭਾ ਵਿਖੇ ਬਣੇਗਾ ਵਿਸ਼ਾਲ ਗੇਟ ਨਗਰ ਕੌਂਸਲ...
Ad Position 24