04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਹਿੰਗਾਈ ਦੇ ਦੌਰ ’ਚ ਕੇਂਦਰ ਸਰਕਾਰ ਦਾ ਫੈਸਲਾ ਕਿਸਾਨਾਂ ਲਈ ਮਰਹਮ ਦੀ ਨਹੀਂ, ਜ਼ਖ਼ਮਾਂ ਉੱਤੇ ਲੂਣ ਛਿੜਕਣ ਵਾਂਗ-ਬੀਬੀ ਜਸਮੀਤ ਕੌਰ ਛੀਨਾ

ਦੇਵੀਗੜ੍ਹ, 4 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਨਿਗੁਣੇ ਵਾਧੇ ਨੂੰ ਲੈ ਕੇ ਕਿਸਾਨ ਵਰਗ ਵਿਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸੇ ਸੰਦਰਭ ਵਿੱਚ ਮਿਸਲ ਸਤਲੁਜ ਪਾਰਟੀ ਦੀ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਹਲਕਾ ਸਨੌਰ ਤੋਂ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਮੁੱਢੋਂ ਰੱਦ ਕਰਦਿਆਂ ਇਸ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ।

Ad Position 21
No active advertisement
ਮਿਸਲ ਸਤਲੁਜ ਪਾਰਟੀ ਦੀ ਹਲਕਾ ਸਨੌਰ ਤੋਂ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 05-10-2026
ਦੇਵੀਗੜ੍ਹ, 4 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਨਿਗੁਣੇ ਵਾਧੇ ਨੂੰ ਲੈ ਕੇ ਕਿਸਾਨ ਵਰਗ ਵਿਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸੇ ਸੰਦਰਭ ਵਿੱਚ ਮਿਸਲ ਸਤਲੁਜ ਪਾਰਟੀ ਦੀ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਹਲਕਾ ਸਨੌਰ ਤੋਂ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਮੁੱਢੋਂ ਰੱਦ ਕਰਦਿਆਂ ਇਸ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਆਖਿਆ ਕਿ ਮੌਜੂਦਾ ਦੌਰ ਵਿਚ ਖੇਤੀ ਲਾਗਤਾਂ ਅਸਮਾਨੀ ਚੜ੍ਹ ਚੁੱਕੀਆਂ ਹਨ, ਜਿਸ ਕਾਰਨ ਸਰਕਾਰ ਵੱਲੋਂ ਕੀਤਾ ਗਿਆ ਇਹ ਨਿਗੁਣਾ ਵਾਧਾ ਕਿਸਾਨਾਂ ਦੀਆਂ ਮੁਸ਼ਕਿਲਾਂ ਘਟਾਉਣ ਦੀ ਬਜਾਏ ਹੋਰ ਵਧਾ ਰਿਹਾ ਹੈ।ਬੀਬੀ ਜਸਮੀਤ ਕੌਰ ਛੀਨਾ ਨੇ ਕਿਹਾ ਕਿ ਖੇਤੀਬਾੜੀ ਲਈ ਵਰਤੇ ਜਾਂਦੇ ਮਹਿੰਗੇ ਬੀਜ, ਯੂਰੀਆ ਤੇ ਡੀਏਪੀ ਵਰਗੀਆਂ ਖਾਦਾਂ, ਫਸਲਾਂ ਨੂੰ ਬਿਮਾਰੀਆਂ ਤੋਂ ਬਚਾਉਣ ਵਾਲੀਆਂ ਕੀਟਨਾਸ਼ਕ ਦਵਾਈਆਂ ਅਤੇ ਟਰੈਕਟਰਾਂ ਵਿਚ ਵਰਤੇ ਜਾਣ ਵਾਲੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵੱਡਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਖੇਤੀ ਦੇ ਕੰਮਾਂ ਲਈ ਮਜ਼ਦੂਰੀ ਦੇ ਰੇਟ ਵੀ ਕਾਫੀ ਵਧ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਖੇਤੀ ਦਾ ਹਰ ਇੱਕ ਹਿੱਸਾ ਮਹਿੰਗਾ ਹੋ ਚੁੱਕਿਆ ਹੈ, ਤਾਂ ਫਸਲ ਦੇ ਮੁੱਲ ਵਿਚ ਨਾ-ਮਾਤਰ ਵਾਧਾ ਕਰਕੇ ਸਰਕਾਰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਧਣ ਦੀ ਬਜਾਏ ਉਲਟਾ ਕਰਜ਼ੇ ਦਾ ਬੋਝ ਹੋਰ ਵਧਦਾ ਜਾ ਰਿਹਾ ਹੈ।ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਬੀਬੀ ਛੀਨਾ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਲਾਗਤ ਖਰਚੇ ਲਗਾਤਾਰ ਵਧ ਰਹੇ ਹਨ ਤਾਂ ਫਸਲਾਂ ਦੇ ਭਾਅ ਤੈਅ ਕਰਨ ਵੇਲੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਿਉਂ ਨਹੀਂ ਕੀਤਾ ਜਾ ਰਿਹਾ? ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਆਪਣੇ ਇਸ ਫੈਸਲੇ ‘ਤੇ ਮੁੜ ਵਿਚਾਰ ਕਰੇ ਅਤੇ ਕਣਕ ਦੇ ਭਾਅ ਵਿਚ ਮਹਿੰਗਾਈ ਦੇ ਅਨੁਪਾਤ ਨਾਲ ਸਾਰਥਕ ਅਤੇ ਵੱਡਾ ਵਾਧਾ ਕਰੇ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀ ਖੱਜਲ-ਖ਼ੁਆਰੀ ਬਰਦਾਸ਼ਤ ਨਹੀਂ ਹੋਵੇਗੀ :ਰਣਜੋਧ ਸਿੰਘ ਹਡਾਣਾ ਅਗਲੀ ਖ਼ਬਰ ਪੱਕੀ ਸਰਕਾਰੀ ਮੰਡੀ, ਕਾਲਜ, ਬੱਸ ਸੇਵਾ ਤੇ ਪੁਲਿਸ ਥਾਣਾ-ਡਕਾਲਾ ਵਾਸੀਆਂ ਦੀਆਂ ਚਾਰ ਵੱਡੀਆਂ ਮੰਗਾਂ ਲੰਮੇ ਸਮੇਂ ਤੋਂ ਅਧੂਰ...
Ad Position 24