04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀ ਖੱਜਲ-ਖ਼ੁਆਰੀ ਬਰਦਾਸ਼ਤ ਨਹੀਂ ਹੋਵੇਗੀ :ਰਣਜੋਧ ਸਿੰਘ ਹਡਾਣਾ

ਸਨੌਰ, 4 ਅਕਤੂਬਰ (ਸੋਖਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਅਨਾਜ ਮੰਡੀ ਸਨੌਰ, ਸਨੌਰੀ ਮੰਡੀ ਅਤੇ ਅਨਾਜ ਮੰਡੀ ਬਹਾਦਰਗੜ੍ਹ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਸਰਦਾਰ ਹਡਾਣਾ ਨੇ ਵੱਖ-ਵੱਖ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।

Ad Position 21
No active advertisement
ਵੱਖ-ਵੱਖ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਹੋਰ। ਤਸਵੀਰ : ਗੀਤਵਿੰਦਰ ਸੋਖਲ 05-10-2026
ਸਨੌਰ, 4 ਅਕਤੂਬਰ (ਸੋਖਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਅਨਾਜ ਮੰਡੀ ਸਨੌਰ, ਸਨੌਰੀ ਮੰਡੀ ਅਤੇ ਅਨਾਜ ਮੰਡੀ ਬਹਾਦਰਗੜ੍ਹ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਸਰਦਾਰ ਹਡਾਣਾ ਨੇ ਵੱਖ-ਵੱਖ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਫ਼ਸਲ ਦੀ ਆਮਦ, ਨਮੀ ਦੀ ਜਾਂਚ, ਤੋਲ ਅਤੇ ਲਿਫ਼ਟਿੰਗ ਸੰਬੰਧਿਤ ਦਿੱਕਤਾਂ ਨਾ ਆਉਣ ਲਈ ਮੌਕੇ ’ਤੇ ਹੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਪ੍ਰਬੰਧਕਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਆਪਣੀ ਮਿਹਨਤ ਦੀ ਫ਼ਸਲ ਵੇਚਣ ਆਏ ਅੰਨਦਾਤਾ ਨੂੰ ਮੰਡੀਆਂ ਵਿਚ ਕਿਸੇ ਵੀ ਕੀਮਤ ’ਤੇ ਖੱਜਲ-ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ। ਹਡਾਣਾ ਨੇ ਪ੍ਰਬੰਧਕਾਂ ਨੂੰ ਮੰਡੀਆਂ ਅੰਦਰ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਬਾਰਦਾਨੇ ਅਤੇ ਛਾਂ ਵਰਗੀਆਂ ਬੁਨਿਆਦੀ ਸਹੂਲਤਾਂ ਵਿਚ ਕੋਈ ਕੁਤਾਹੀ ਨਾ ਵਰਤਣ ਦੀ ਤਾਕੀਦ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਮੰਡੀਆਂ ਵਿਚ ਹਾਜ਼ਰ ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨਾਲ ਵੀ ਮੀਟਿੰਗ ਕੀਤੀ। ਹਡਾਣਾ ਨੇ ਭਰੋਸਾ ਦਿਵਾਇਆ ਕਿ ਮੰਡੀ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ ਅਤੇ ਕਿਸਾਨਾਂ ਦੇ ਖਾਤਿਆਂ ਵਿਚ ਫ਼ਸਲ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਜਸਦੇਵ ਸਿੰਘ ਪ੍ਰਧਾਨ ਆੜਤੀ ਐਸੋਸੀਏਸ਼ਨ, ਪ੍ਰਧਾਨ ਆੜਤੀ ਐਸੋਸੀਏਸ਼ਨ ਰਜਤ ਕਪੂਰ ਸਨੌਰ ਮੰਡੀ, ਗਗਨ ਗੋਇਲ ਵਾਈਸ ਪ੍ਰੈਸੀਡੈਂਟ, ਅਜੇ ਗੁਪਤਾ, ਅਨਿਲ ਬਾਂਸਲ ਚੇਅਰਮੈਨ ਅਗਰਵਾਲ ਵੇਲਫੇਅਰ ਬੋਰਡ, ਕੰਵਲਜੀਤ ਵਾਲੀਆਂ, ਅਸ਼ੋਕ ਮਹਿਤਾ, ਗੁਰਜੀਤ ਭੱਠਲ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਮੈਂਬਰ ਬਲਾਕ ਸੰਮਤੀ, ਮਨਦੀਪ ਸਿੰਘ ਬੱਤੀ ਬਲਾਕ ਪ੍ਰਧਾਨ, ਗੁਰਦੇਵ ਸਿੰਘ ਵਿਰਕ, ਦਿਨੇਸ਼ ਬਲਾਕ ਪ੍ਰਧਾਨ ਯੂਥ ਵਿੰਗ, ਮਨਦੀਪ ਮੁੰਨਾ ਕੌਂਸਲਰ, ਹਰਪਿੰਦਰ ਸਿੰਘ ਚੀਮਾ, ਖ਼ਰੀਦ ਏਜੰਸੀਆਂ ਦੇ ਅਧਿਕਾਰੀ, ਹੋਰ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ, ਸਰਪੰਚ-ਪੰਚ, ਪਾਰਟੀ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਨਾਬਾਲਗ ਨੂੰ ਭਜਾਉਣ ਦੇ ਦੋਸ਼ ’ਚ ਮੁਕੱਦਮਾ ਦਰਜ ਅਗਲੀ ਖ਼ਬਰ ਮਹਿੰਗਾਈ ਦੇ ਦੌਰ ’ਚ ਕੇਂਦਰ ਸਰਕਾਰ ਦਾ ਫੈਸਲਾ ਕਿਸਾਨਾਂ ਲਈ ਮਰਹਮ ਦੀ ਨਹੀਂ, ਜ਼ਖ਼ਮਾਂ ਉੱਤੇ ਲੂਣ ਛਿੜਕਣ ਵਾਂਗ-ਬੀਬੀ ਜਸਮ...
Ad Position 24