06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨੂਰਪੁਰ ਬੇਦੀ ਵਿਖੇ 10 ਤੋਂ ਸ਼ੁਰੂ ਹੋ ਰਹੀ ਸ੍ਰੀ ਰਾਮ ਲੀਲ੍ਹਾ ਮੰਚਨ ਲਈ ਕਲਾਕਾਰਾਂ ਨੇ ਕੀਤੀ ਰਿਹਰਸਲ ਸ਼ੁਰੂ

ਨੂਰਪੁਰ ਬੇਦੀ, 5 ਅਕਤੂਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਦੇ ਸ਼ਿਵ ਮੰਦਰ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮ-ਲੀਲ੍ਹਾ ਦੇ ਮੱਦੇਨਜ਼ਰ ਰਾਮ-ਲੀਲ੍ਹਾ ਕਮੇਟੀ ਵਲੋਂ ਕਲਾਕਾਰਾਂ ਦੀ ਰਿਹਰਸਲ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਰਿਹਰਸਲ ਦੌਰਾਨ ਕਲਾਕਾਰਾਂ ਨੇ ਪ੍ਰਭੂ ਸ੍ਰੀ ਰਾਮ, ਮਾਤਾ ਸੀਤਾ, ਲਕਸ਼ਮਣ ਸਮੇਤ ਵੱਖ-ਵੱਖ ਪਾਤਰਾਂ ਦੀਆਂ ਭੂਮਿਕਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਤਨਦੇਹੀ ਨਾਲ ਅਭਿਆਸ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਨੂਰਪੁਰ ਬੇਦੀ, 5 ਅਕਤੂਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਦੇ ਸ਼ਿਵ ਮੰਦਰ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮ-ਲੀਲ੍ਹਾ ਦੇ ਮੱਦੇਨਜ਼ਰ ਰਾਮ-ਲੀਲ੍ਹਾ ਕਮੇਟੀ ਵਲੋਂ ਕਲਾਕਾਰਾਂ ਦੀ ਰਿਹਰਸਲ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਰਿਹਰਸਲ ਦੌਰਾਨ ਕਲਾਕਾਰਾਂ ਨੇ ਪ੍ਰਭੂ ਸ੍ਰੀ ਰਾਮ, ਮਾਤਾ ਸੀਤਾ, ਲਕਸ਼ਮਣ ਸਮੇਤ ਵੱਖ-ਵੱਖ ਪਾਤਰਾਂ ਦੀਆਂ ਭੂਮਿਕਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਤਨਦੇਹੀ ਨਾਲ ਅਭਿਆਸ ਕੀਤਾ। ਰਾਮ-ਲੀਲ੍ਹਾ ਕਮੇਟੀ ਦੇ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਨੇ ਕਿਹਾ ਕਿ ਰਾਮ-ਲੀਲ੍ਹਾ ਦਾ ਮੰਚਨ ਕਰਨ ਦਾ ਮੁੱਖ ਮਕਸਦ ਲੋਕਾਂ ਨੂੰ ਪ੍ਰਭੂ ਸ੍ਰੀ ਰਾਮ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਕਮੇਟੀ ਮੈਂਬਰਾਂ ਨੇ ਦੱਸਿਆ ਕਿ 6 ਅਕਤੂਬਰ ਨੂੰ ਮਹਾਂਵੀਰ ਦਾ ਝੰਡਾ ਚੜ੍ਹਾਇਆ ਜਾਵੇਗਾ ਅਤੇ 10 ਅਕਤੂਬਰ ਤੋਂ ਸ਼ੁਰੂ ਹੋ ਰਹੀ ਰਾਮ-ਲੀਲ੍ਹਾ ਦੌਰਾਨ ਧਾਰਮਿਕ ਪ੍ਰਸੰਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਦੇ ਨਾਲ-ਨਾਲ ਦਰਸ਼ਕਾਂ ਨੂੰ ਇਨ੍ਹਾਂ ਤੋਂ ਮਿਲਣ ਵਾਲੀ ਨੈਤਿਕ ਸਿੱਖਿਆ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਵਿਜੇ ਕੁਮਾਰ ਸ਼ਰਮਾ, ਸੰਜੀਵ ਭੰਡਾਰੀ, ਰਾਜੇਸ਼ ਰਾਜੂ, ਦਿਨੇਸ਼ ਜੋਲੀ, ਸ਼ਿਵ ਕੁੰਦਰਾ, ਨਰਿੰਦਰ ਬੱਗਾ, ਰਜਨੀਸ਼ ਸ਼ਰਮਾ, ਓਂਕਾਰੇਸ਼ਵਰ ਸ਼ਰਮਾ, ਦਿਨੇਸ਼ ਹੱਲਣ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਨਾਲ ਮੁਲਾਕਾਤ ਕਰਨ ਮੌਕੇ ਗਿਆਨੀ ਜ਼ੈਲ ਸਿੰਘ ਨਗਰ ਦਾ ਵਫ਼ਦ। ਗਿਆਨੀ ਜ਼ੈਲ ਸਿੰਘ ਨਗਰ ਵੈੱਲਫੇਅਰ ਐਸੋਸ... ਅਗਲੀ ਖ਼ਬਰ 100 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ
Ad Position 24