ਐਸ. ਡੀ. ਐਮ. ਵਲੋਂ ਬੇਲਰ ਮਾਲਕਾਂ ਤੇ ਕਲੱਸਟਰ ਅਧਿਕਾਰੀਆਂ ਨਾਲ ਬੈਠਕ
ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ
ਸਮਾਣਾ, 5 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਸਮਾਣਾ ਸਬ ਡਵੀਜ਼ਨ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਐਸ. ਡੀ.
ਸਮਾਣਾ, 5 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਸਮਾਣਾ ਸਬ ਡਵੀਜ਼ਨ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਐਸ. ਡੀ. ਐਮ. ਰਿਚਾ ਗੋਇਲ ਵਲੋਂ ਬੇਲਰ ਮਸ਼ੀਨਾਂ ਦੇ ਮਾਲਕਾਂ ਅਤੇ ਸਬ-ਡਵੀਜ਼ਨ ਦੇ ਕਲੱਸਟਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਦੌਰਾਨ ਬਲਾਕ ਸਮਾਣਾ ਵਿਚ ਪਰਾਲੀ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਜ਼ੀਰੋ ਸਟਬਲ ਬਰਨਿੰਗ ਦਾ ਟੀਚਾ ਹਾਸਲ ਕਰਨ ਲਈ ਰਣਨੀਤੀ ਉਲੀਕੀ ਗਈ। ਐਸ. ਡੀ. ਐਮ. ਨੇ ਬੇਲਰ ਮਸ਼ੀਨਾਂ ਦੇ ਮਾਲਕਾਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਪਰਾਲੀ ਪ੍ਰਬੰਧਨ ਦੇ ਕੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਅਤੇ ਕਿਸਾਨਾਂ ਨੂੰ ਪਰਾਲੀ ਦੀ ਅੱਗ ਲਗਾਏ ਬਿਨਾਂ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਲਈ ਕਿਸਾਨ ਉਪਲਬਧ ਮਸ਼ੀਨਰੀ ਦਾ ਲਾਭ ਉਠਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ।