ਵਿਧਾਇਕ ਦੇਵ ਮਾਨ ਵਲੋਂ ਪਿੰਡ ਨਰਮਾਣਾ ਤੋਂ ਧਾਰਮਿਕ ਯਾਤਰਾ ਲਈ ਬੱਸ ਰਵਾਨਾ
ਨਾਭਾ, 5 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਹਲਕਾ ਨਾਭਾ ਦੇ ਪਿੰਡ ਨਰਮਾਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਸਮੂਹ ਸ਼ਰਧਾਲੂਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ।
ਨਾਭਾ, 5 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਹਲਕਾ ਨਾਭਾ ਦੇ ਪਿੰਡ ਨਰਮਾਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਸਮੂਹ ਸ਼ਰਧਾਲੂਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੌਰਾਨ ਸੰਗਤ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਰਾਮ ਤੀਰਥ, ਸ੍ਰੀ ਦੁਰਗਿਆਣਾ ਮੰਦਿਰ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕੀਤੇ ਜਾਣਗੇ। ਵਿਧਾਇਕ ਦੇਵ ਮਾਨ ਨੇ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ ਸਾਰੇ ਯਾਤਰੀਆਂ ਦੀ ਯਾਤਰਾ ਸੁਖਮਈ ਅਤੇ ਸਫ਼ਲ ਰਹੇ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਅਤੇ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ,ਭੁਪਿੰਦਰ ਸਿੰਘ ਕੱਲਰ ਮਾਜਰੀ, ਬਾਬਾ ਪ੍ਰਭੂ ਸਿੰਘ, ਮੱਖਣ ਸਿੰਘ ਨਰਮਾਣਾ, ਸੁਖਵੀਰ ਸਿੰਘ, ਕੇਵਲ ਕ੍ਰਿਸ਼ਨ ਪੰਚ, ਜਸਵੀਰ ਸਿੰਘ ਛਿੰਦਾ ਵਜੀਦਪੁਰ, ਸਿਮਰਨ ਅੜਕ ਚੌਹਾਨ, ਸੁਖ ਖਹਿਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।