ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਸੰਗਰੂਰ ਰੈਲੀ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਐਲਾਨ
ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ 10 ਅਕਤੂਬਰ ਨੂੰ ਮੁੱਖ ਮੰਤਰੀ ਦੇ ਸਿਆਸੀ ਗੜ੍ਹ ਵਿਚ ਹੋਣ ਜਾ ਰਹੀ ਮਹਾਂਰੈਲੀ ਨੂੰ ਕਾਮਯਾਬ ਕਰਨ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵਲੋਂ ਸੂਬਾ ਕਮੇਟੀ ਮੀਟਿੰਗ ਕਰਕੇ ਐੱਨ. ਪੀ.
ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ 10 ਅਕਤੂਬਰ ਨੂੰ ਮੁੱਖ ਮੰਤਰੀ ਦੇ ਸਿਆਸੀ ਗੜ੍ਹ ਵਿਚ ਹੋਣ ਜਾ ਰਹੀ ਮਹਾਂਰੈਲੀ ਨੂੰ ਕਾਮਯਾਬ ਕਰਨ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵਲੋਂ ਸੂਬਾ ਕਮੇਟੀ ਮੀਟਿੰਗ ਕਰਕੇ ਐੱਨ. ਪੀ. ਐੱਸ. ਮੁਲਾਜ਼ਮਾਂ ਦੀ ਰੈਲੀ ਵਿਚ ਵੱਡੀ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ ਅਤੇ ਜ਼ੋਨ ਕਨਵੀਨਰ ਇੰਦਰਸੁਖਦੀਪ ਸਿੰਘ, ਗੁਰਬਿੰਦਰ ਖਹਿਰਾ, ਦਲਜੀਤ ਸਫੀਪੁਰ ਅਤੇ ਜਸਵੀਰ ਭੰਮਾ ਨੇ ਕਿਹਾ ਕਿ ਆਪਣੇ ਕਾਰਜਕਾਲ ਵਿਚ ਪੁਰਾਣੀ ਪੈਨਸ਼ਨ ਬਹਾਲ ਕਰਨ ਵਿਚ ਫੇਲ੍ਹ ਰਹੀ ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਯੂਨੀਫਾਈਡ ਪੈਨਸ਼ਨ ਸਕੀਮ ਜਿਹੀਆਂ ਅੰਸ਼ਦਾਨ ਸਕੀਮਾਂ ਦੇ ਘੇਰੇ ਅੰਦਰ ਹੀ ਪੈਨਸ਼ਨ ਨੂੰ ਵਿਚਾਰਨ ਦੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜਿਸ ਖ਼ਿਲਾਫ਼ ਮੁਲਾਜ਼ਮਾਂ ਵਿਚ ਤਿੱਖਾ ਰੋਸ ਹੈ, ਕਿਉਂਕਿ ਪੰਜਾਬ ਦੇ ਮੁਲਾਜ਼ਮ ਕੇਂਦਰ ਸਰਕਾਰ ਵਲੋਂ ਲਿਆਂਦੀ ਐੱਨ. ਪੀ. ਐਸ. ਦੀ ਤਰਜ਼ ਵਾਲੀ ਕਿਸੇ ਵੀ ਪੈਨਸ਼ਨ ਸਕੀਮ ਨੂੰ ਪਹਿਲਾਂ ਹੀ ਰੱਦ ਕਰ ਚੱਕੇ ਹਨ। ‘ਆਪ’ ਸਰਕਾਰ ਦੇ ਅਜਿਹੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਨੇ ਪਹਿਲੋਂ ਹੀ ਸੰਘਰਸ਼ੀ ਪਿੜਾਂ ਵਿਚ ਨਿੱਤਰੇ ਮੁਲਾਜ਼ਮਾਂ ਦੇ ਰੋਸ ਵਿਚ ਹੋਰ ਵਾਧਾ ਕੀਤਾ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਜੀਨੀਅਸ, ਗੁਰਤੇਜ ਸਿੰਘ, ਪਰਗਟ ਸਿੰਘ, ਰਾਜੀਵ ਪਾਤੜਾਂ ਤੇ ਹਰਵਿੰਦਰ ਬੇਲੂਮਾਜਰਾ ਆਦਿ ਹਾਜ਼ਰ ਰਹੇ।