07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਲੋਕ ਜਨਸ਼ਕਤੀ ਪਾਰਟੀ (ਪਾਸਵਾਨ) ਪੰਜਾਬ ਅੰਦਰ 117 ਸੀਟਾਂ ’ਤੇ ਚੋਣ ਲੜੇਗੀ- ਡਾ. ਕੇ. ਡੀ. ਚੌਧਰੀ

ਸਨੌਰ, 6 ਅਕਤੂਬਰ (ਮੋਹਨ ਸਿੰਘ ਭੱਟੀ)- ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ ਪਾਸਵਾਨ) ਦੇ ਆਲ ਇੰਡੀਆ ਜਨਰਲ ਸਕੱਤਰ ਡਾ. ਕੇ.

Ad Position 21
No active advertisement
ਅਜੀਤ ਡੈਸਕ 07-10-2026
ਸਨੌਰ, 6 ਅਕਤੂਬਰ (ਮੋਹਨ ਸਿੰਘ ਭੱਟੀ)- ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ ਪਾਸਵਾਨ) ਦੇ ਆਲ ਇੰਡੀਆ ਜਨਰਲ ਸਕੱਤਰ ਡਾ. ਕੇ. ਡੀ. ਚੌਧਰੀ ਨੇ ਐਲਾਨ ਕੀਤਾ ਹੈ ਕਿ ਪਾਰਟੀ ਪੰਜਾਬ ਅੰਦਰ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ 117 ਸੀਟਾਂ ’ਤੇ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇਗੀ। ਸਨੌਰ ਰੋਡ ਵਿਖੇ ਉੱਘੇ ਸਮਾਜ ਸੇਵੀ ਅਤੇ ਕਾਰੋਬਾਰੀ ਸੁਖਦੇਵ ਸਿੰਘ ਪੰਜੇਟਾ ਦੇ ਗ੍ਰਹਿ ਵਿਖੇ ਰੱਖੇ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਦੀ ਸਿਆਸਤ ਵਿਚ ਪਾਰਟੀ ਦੀ ਸਰਗਰਮ ਭੂਮਿਕਾ ਦਾ ਖ਼ੁਲਾਸਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਚੌਧਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਹਮੇਸ਼ਾ ਨਸ਼ਾ ਮੁਕਤੀ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਹੈ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸੂਬੇ ਨੂੰ ਨਸ਼ਾਮੁਕਤ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕ ਜਨ ਸ਼ਕਤੀ ਪਾਰਟੀ ਪੰਜਾਬ ਦੇ ਕਿਸਾਨਾਂ, ਵਪਾਰੀਆਂ ਤੇ ਨੌਜਵਾਨਾਂ ਦੇ ਹਿਤਾਂ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਨੀਤੀਆਂ ਅਤੇ ਨਵੀਆਂ ਯੋਜਨਾਵਾਂ ਲੈ ਕੇ ਆਵੇਗੀ ਤਾਂ ਜੋ ਸੂਬੇ ਨੂੰ ਮੁੜ ਤਰੱਕੀ ਦੀ ਲੀਹ ’ਤੇ ਲਿਆਂਦਾ ਜਾ ਸਕੇ। ਇਸ ਸਮਾਗਮ ਦੌਰਾਨ ਸੁਖਦੇਵ ਸਿੰਘ ਪੰਜੇਟਾ ਵਲੋਂ ਡਾ. ਕੇ. ਡੀ. ਚੌਧਰੀ ਤੇ ਹੋਰ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਦਕਿ ਹਾਜ਼ਰ ਸ਼ਖ਼ਸੀਅਤਾਂ ਨੇ ਸੁਖਦੇਵ ਸਿੰਘ ਪੰਜੇਟਾ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਇਸ ਇਕੱਠ ਵਿਚ ਵਿਕਰਮ ਸਿੰਘ ਬਾਜਵਾ, ਜਗਦੀਪ ਸਿੰਘ, ਪ੍ਰੇਮ ਸਿੰਘ ਪੂਨੀਆ, ਪਰਮਜੀਤ ਸਿੰਘ ਰੰਧਾਵਾ, ਹਰਮੇਸ਼ ਸਿੰਘ ਪੰਜੇਟਾ, ਰਘਵੀਰ ਸਿੰਘ ਪੰਜੇਟਾ, ਆਰ.ਕੇ. ਸਿੰਘ, ਕਮਲਜੀਤ ਸਿੰਘ ਗਿੱਲ, ਤਰਲੋਕ ਸਿੰਘ ਪੰਜੋਲਾ, ਜਸਵੰਤ ਸਿੰਘ ਡੰਡੋਆ, ਸਤਿਗੁਰ ਸਿੰਘ ਅਕੌਤ, ਅਮਨ ਸ਼ਰਮਾ, ਰਵਿੰਦਰ ਗੋਇਲ, ਯੁਵਰਾਜ ਸਿੰਘ ਸੰਧੂ, ਸੰਦੀਪ ਅਰੋੜਾ, ਸੰਦੀਪ ਬਾਵਾ, ਮਾਸਟਰ ਸੁਖਵਿੰਦਰ ਸਿੰਘ ਅਤੇ ਰਾਮ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ, ਅਣਪਛਾਤੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਖ਼ਾਲਸਾ ਕਾਲਜ ਪਟਿਆਲਾ ਵਿਖੇ ਲਾਈਫ ਸਕਿੱਲਜ਼ ਵਿਸ਼ੇ ’ਤੇ ਸੈਮੀਨਾਰ ਕਰਵਾਇਆ
Ad Position 24