ਹਲਕਾ ਇੰਚਾਰਜ ਬਣਨ ’ਤੇ ਨਿਰਮਲ ਸਿੰਘ ਸੇਖਣਮਾਜਰਾ ਦਾ ਸਨਮਾਨ
ਰਾਜਪੁਰਾ, 6 ਅਕਤੂਬਰ (ਜੀ. ਪੀ.
ਰਾਜਪੁਰਾ, 6 ਅਕਤੂਬਰ (ਜੀ.ਪੀ. ਸਿੰਘ)-ਹਲਕਾ ਰਾਜਪੁਰਾ ਤੋਂ ਨਿਰਮਲ ਸਿੰਘ ਸੇਖਣਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਲਈ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਕੇਂਦਰੀ ਗੁਰਦੁਆਰਾ ਸ੍ਰੀ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੇਂਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਅਤੇ ਸਮੂਹ ਮੈਂਬਰਾਂ ਵਲੋਂ ਨਿਰਮਲ ਸਿੰਘ ਸੇਖਣਮਾਜਰਾ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਨਿਰਮਲ ਸਿੰਘ ਸੇਖਣਮਾਜਰਾ ਨੇ ਕਿਹਾ ਕਿ ਇਹ ਮਾਨ ਸਨਮਾਨ ਦੇਣ ਲਈ ਉਹ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦੇ ਹਨ। ਸੇਖਣ ਮਾਜਰਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਵਿਚ ਰੱਖਦਿਆਂ ਉਹ ਰਾਜਪੁਰਾ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ ਅਤੇ ਹਲਕਾ ਰਾਜਪੁਰਾ ਦੇ ਲੋਕ ਵੀ ਆਪ ਮੁਹਾਰੇ ਹੋ ਕੇ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ। ਇਸ ਮੌਕੇ ਮਲਕੀਤ ਸਿੰਘ ਸੇਖਣਮਾਜਰਾ, ਤੇਜਿੰਦਰ ਸਿੰਘ ਮੋਹੀ, ਕਿਰਪਾਲ ਸਿੰਘ ਸਾਬਕਾ ਸਰਪੰਚ ਕੁੱਥਾ ਖੇੜੀ, ਸੁਖਦੇਵ ਸਿੰਘ ਵਿਰਕ, ਮੈਨੇਜਰ ਰਮਿੰਦਰ ਸਿੰਘ ਤੇ ਪ੍ਰਿੰਸੀਪਲ ਕੁਲਵੰਤ ਸਿੰਘ ਆਦਿ ਹਾਜ਼ਰ ਸਨ।