07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਾਲੀ ਨਾ ਸਾੜਨ ਤੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਨਾਭਾ, 6 ਅਕਤੂਬਰ (ਵਰਿੰਦਰ ਵਰਮਾ)- ਖੇਤੀਬਾੜੀ ਅਫ਼ਸਰ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਨਾਭਾ ਦੀ ਅਗਵਾਈ ਹੇਠ ਬਲਾਕ ਨਾਭਾ ਦੇ ਪਿੰਡ ਅਭੈਪੁਰ, ਬਾਬਰਪੁਰ, ਟੌਹੜਾ, ਘਮਰੌਦਾ, ਹਿਆਣਾ ਖੁਰਦ, ਫਤਿਹਪੁਰ ਆਦਿ ਵਿਚ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਲਗਾਤਾਰ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਕੈਂਪਾਂ ਦੌਰਾਨ ਖੇਤੀਬਾੜੀ ਵਿਭਾਗ ਨਾਭਾ ਵਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਂਦਾ ਹੈ।

Ad Position 21
No active advertisement
ਅਜੀਤ ਡੈਸਕ 07-10-2026
ਨਾਭਾ, 6 ਅਕਤੂਬਰ (ਵਰਿੰਦਰ ਵਰਮਾ)- ਖੇਤੀਬਾੜੀ ਅਫ਼ਸਰ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਨਾਭਾ ਦੀ ਅਗਵਾਈ ਹੇਠ ਬਲਾਕ ਨਾਭਾ ਦੇ ਪਿੰਡ ਅਭੈਪੁਰ, ਬਾਬਰਪੁਰ, ਟੌਹੜਾ, ਘਮਰੌਦਾ, ਹਿਆਣਾ ਖੁਰਦ, ਫਤਿਹਪੁਰ ਆਦਿ ਵਿਚ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਲਗਾਤਾਰ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਕੈਂਪਾਂ ਦੌਰਾਨ ਖੇਤੀਬਾੜੀ ਵਿਭਾਗ ਨਾਭਾ ਵਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਂਦਾ ਹੈ। ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਜਿਵੇਂ ਸੁਪਰ ਸੀਡਰ, ਹੈਪੀ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ ਅਤੇ ਬੇਲਰ ਆਦਿ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਿਸਾਨਾਂ ਨੂੰ ਵਿਭਾਗ ਵਲੋਂ ਖੇਤੀ ਮਸ਼ੀਨਰੀ ’ਤੇ ਦਿੱਤੀ ਜਾ ਰਹੀ ਸਬਸਿਡੀ ਅਤੇ ਹੋਰ ਸਰਕਾਰੀ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਵਿਭਾਗ ਦੇ ਨੁਮਾਇੰਦਿਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ‘ਜ਼ੀਰੋ ਬਰਨਿੰਗ’ ਦਾ ਸੁਨੇਹਾ ਅਮਲ ਵਿਚ ਲਿਆਉਣ। ਕੈਂਪ ਦੇ ਅਖੀਰ ਵਿਚ ਸਮੂਹ ਕਿਸਾਨਾਂ ਨੇ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ਦਾ ਨੌਜਵਾਨ ਕੈਨੇਡਾ ਪੁਲਿਸ ’ਚ ਭਰਤੀ ਅਗਲੀ ਖ਼ਬਰ ਹਲਕਾ ਇੰਚਾਰਜ ਬਣਨ ’ਤੇ ਨਿਰਮਲ ਸਿੰਘ ਸੇਖਣਮਾਜਰਾ ਦਾ ਸਨਮਾਨ
Ad Position 24