ਸਰਬਪ੍ਰੀਤ ਸਿੰਘ ਸੇਬੀ ਘਲੋੜੀ ਨੇ ਨਵ-ਨਿਯੁਕਤ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਸਨੌਰ, 6 ਅਕਤੂਬਰ (ਸੋਖਲ)- ਹਲਕਾ ਸਨੌਰ ਤੋਂ ਯੂਥ ਆਗੂ ਸਰਬਪ੍ਰੀਤ ਸਿੰਘ ਘਲੋੜੀ ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਤੇ ਨੌਜਵਾਨਾਂ ਦੀ ਭੂਮਿਕਾ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ।
ਹ
ਹਲਕਾ ਸਨੌਰ ਦੇ ਯੂਥ ਆਗੂ ਸਰਬਪ੍ਰੀਤ ਸਿੰਘ ਘਲੋੜੀ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਫੁੱਲਾ ਦਾ ਬੁੱਕਾ ਦਿੰਦੇ ਹੋਏ। ਅਜੀਤ ਤਸਵੀਰ
07-10-2026
ਸਨੌਰ, 6 ਅਕਤੂਬਰ (ਸੋਖਲ)- ਹਲਕਾ ਸਨੌਰ ਤੋਂ ਯੂਥ ਆਗੂ ਸਰਬਪ੍ਰੀਤ ਸਿੰਘ ਘਲੋੜੀ ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਤੇ ਨੌਜਵਾਨਾਂ ਦੀ ਭੂਮਿਕਾ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਮੁਲਾਕਾਤ ਦੌਰਾਨ ਸਰਬਪ੍ਰੀਤ ਸਿੰਘ ਘਲੋੜੀ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਨੌਜਵਾਨਾਂ ਦੀ ਭੂਮਿਕਾ ਮਹੱਤਵਪੂਰਨ ਰਹੇਗੀ। ਉਨ੍ਹਾਂ ਵਲੋਂ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੋੜਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਸੰਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਪਰਗਟ ਸਿੰਘ ਨੇ ਵੀ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਨਾਲ ਜੁੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਮੁਲਾਕਾਤ ਤੋਂ ਬਾਅਦ ਸਰਬਪ੍ਰੀਤ ਸਿੰਘ ਘਲੋੜੀ ਨੇ ਕਿਹਾ ਕਿ ਉਹ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੇ ਰਹਿਣਗੇ ਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੁਲਾਕਾਤ ਨੂੰ ਸਥਾਨਕ ਕਾਂਗਰਸੀ ਗਤੀਵਿਧੀਆਂ ਦੇ ਸੰਦਰਭ ਵਿਚ ਅਹਿਮ ਮੰਨਿਆ ਜਾ ਰਿਹਾ ਹੈ।