06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਾਤਾ ਗੁਜਰੀ ਸਕੂਲ ਦੀਆਂ ਵਿਦਿਆਰਥਣਾਂ ਦਾ ਕਰਾਟੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਦੇਵੀਗੜ੍ਹ, 6 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਪਟਿਆਲਾ ਵਿਖੇ ਕਰਵਾਏ ਗਏ ‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ’ਚ ਦੇਵੀਗੜ੍ਹ ਇਲਾਕੇ ਦੇ ਨਾਮਵਰ ਅਦਾਰੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਮੈਦਾਨ ’ਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਵੱਖ-ਵੱਖ ਵਰਗਾਂ ਵਿਚ ਤਗ਼ਮੇ ਜਿੱਤ ਕੇ ਨਾ ਸਿਰਫ਼ ਆਪਣੇ ਮਾਪਿਆਂ ਦਾ, ਸਗੋਂ ਪੂਰੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

Ad Position 21
No active advertisement
ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦੀਆਂ ਜੇਤੂ ਖਿਡਾਰਨਾਂ ਨੂੰ ਸਨਮਾਨਿਤ ਕਰਦੇ ਹੋਏ ਖੇਡ ਪ੍ਰਬੰਧਕ। ਅਜੀਤ ਤਸਵੀਰ 07-10-2026
ਦੇਵੀਗੜ੍ਹ, 6 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਪਟਿਆਲਾ ਵਿਖੇ ਕਰਵਾਏ ਗਏ ‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ’ਚ ਦੇਵੀਗੜ੍ਹ ਇਲਾਕੇ ਦੇ ਨਾਮਵਰ ਅਦਾਰੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਮੈਦਾਨ ’ਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਵੱਖ-ਵੱਖ ਵਰਗਾਂ ਵਿਚ ਤਗ਼ਮੇ ਜਿੱਤ ਕੇ ਨਾ ਸਿਰਫ਼ ਆਪਣੇ ਮਾਪਿਆਂ ਦਾ, ਸਗੋਂ ਪੂਰੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਟੂਰਨਾਮੈਂਟ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿਚ ਵਿਦਿਆਰਥਣਾਂ ਨੇ ਬੇਹੱਦ ਸਖ਼ਤ ਮੁਕਾਬਲਾ ਕਰਦਿਆਂ ਤਗਮਿਆਂ ’ਤੇ ਕਬਜ਼ਾ ਕੀਤਾ, ਜਿਸ ਵਿਚ ਅੰਡਰ 14 ਵਰਗ ਵਿਚ ਸੱਤਵੀਂ ਜਮਾਤ ਦੀ ਵਿਦਿਆਰਥਣ ਨਮਨਜੋਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸੱਤਵੀਂ ਜਮਾਤ ਦੀਆਂ ਹੀ ਵਿਦਿਆਰਥਣਾਂ ਪ੍ਰਭਲੀਨ ਕੌਰ, ਅਵਨੀਤ ਕੌਰ, ਗੁਰਲੀਨ ਕੌਰ ਅਤੇ ਰਾਧਿਕਾ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸੇ ਤਰ੍ਹਾਂ ਅੰਡਰ-17 ਵਰਗ ਵਿਚ ਸੱਤਵੀਂ ਜਮਾਤ ਦੀ ਇਸ਼ਮੀਤ ਕੌਰ ਨੇ ਸ਼ਾਨਦਾਰ ਦਾਅ-ਪੇਚ ਦਿਖਾਉਂਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਨੌਵੀਂ ਜਮਾਤ ਦੀ ਹਿਮਾਂਸ਼ੀ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਵਿਦਿਆਰਥਣਾਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ, “ਸਾਡੀਆਂ ਧੀਆਂ ਨੇ ਜ਼ਿਲ੍ਹਾ ਪੱਧਰ ’ਤੇ ਤਗਮੇ ਜਿੱਤ ਕੇ ਸਕੂਲ ਦਾ ਨਾਂ ਬੁਲੰਦ ਕੀਤਾ ਹੈ। ਸਕੂਲ ਦੇ ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਵੀ ਸਮੂਹ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਬੱਚੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਸ ਕਾਮਯਾਬੀ ਦਾ ਸਿਹਰਾ ਸਕੂਲ ਦੇ ਕਰਾਟੇ ਕੋਚ ਹਰਦੀਪ ਕੁਮਾਰ ਦੀ ਦਿਨ-ਰਾਤ ਦੀ ਮਿਹਨਤ ਅਤੇ ਸਹੀ ਮਾਰਗਦਰਸ਼ਨ ਨੂੰ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਰਨ ਸਿੰਘ ਡੀ. ਟੀ. ਓ. ਨੇ ਪਾਤੜਾਂ ਦੀ ਅਨਾਜ ਮੰਡੀ ‘ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦਾ ਮੁੱਖ ਮੰਤਰੀ ਬਣਨਾ ਤੈਅ- ਕ੍ਰਿਸ਼ਨ ਸਿੰਘ ਸਨੌਰ
Ad Position 24