06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਚੁੱਪਕੀ ਵਿਖੇ ਲੋਕ ਮਿਲਣੀ ਪ੍ਰੋਗਰਾਮ, ਕਰਨ ਸਿੰਘ ਡੀ. ਟੀ. ਓ. ਦਾ ਭਰਵਾਂ ਸਵਾਗਤ

ਸਮਾਣਾ, 6 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਹਲਕਾ ਸ਼ਤਰਾਣਾ ਦੇ ਪਿੰਡ ਚੁੱਪਕੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪ੍ਰੋਗਰਾਮ ਗੁਰਸੇਵਕ ਸਿੰਘ ਸੰਧੂ ਦੇ ਗ੍ਰਹਿ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਕਰਵਾਉਣ ’ਚ ਵਿਸ਼ੇਸ਼ ਸਹਿਯੋਗ ਸੁਖਜਿੰਦਰ ਸਿੰਘ ਰਾਜੂ ਕੁਲਾਰਾਂ ਦਾ ਰਿਹਾ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਕਰਨ ਸਿੰਘ ਡੀ.

Ad Position 21
No active advertisement
ਅਜੀਤ ਡੈਸਕ 07-10-2026
ਸਮਾਣਾ, 6 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਹਲਕਾ ਸ਼ਤਰਾਣਾ ਦੇ ਪਿੰਡ ਚੁੱਪਕੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪ੍ਰੋਗਰਾਮ ਗੁਰਸੇਵਕ ਸਿੰਘ ਸੰਧੂ ਦੇ ਗ੍ਰਹਿ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਕਰਵਾਉਣ ’ਚ ਵਿਸ਼ੇਸ਼ ਸਹਿਯੋਗ ਸੁਖਜਿੰਦਰ ਸਿੰਘ ਰਾਜੂ ਕੁਲਾਰਾਂ ਦਾ ਰਿਹਾ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਕਰਨ ਸਿੰਘ ਡੀ.ਟੀ.ਓ. ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਵਿਚ ਪਿੰਡ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਪਿੰਡ ਵਾਸੀਆਂ ਨਾਲ ਇਲਾਕੇ ਦੇ ਵਿਕਾਸ ਕਾਰਜਾਂ, ਲੋਕਾਂ ਦੀਆਂ ਸਮੱਸਿਆਵਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਰਨ ਸਿੰਘ ਡੀ.ਟੀ.ਓ. ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਮਜ਼ਬੂਤ ਸਮਰਥਨ ਦੇ ਕੇ ਵੱਡੀ ਲੀਡ ਨਾਲ ਜਿਤਾਉਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਪ੍ਰੋਗਰਾਮ ਦੌਰਾਨ ਹਾਜ਼ਰ ਲੋਕਾਂ ਨੇ ਬੀਬੀ ਵਨਿੰਦਰ ਕੌਰ ਲੂੰਬਾ ਦੇ ਹੱਕ ਵਿਚ ਵੱਧ ਤੋਂ ਵੱਧ ਸਮਰਥਨ ਦੇਣ ਅਤੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਅਜੈਬ ਸਿੰਘ ਸੰਧੂ, ਪਿਆਰਾ ਸਿੰਘ ਅਕਾਲੀ, ਹਰਪਾਲ ਸਿੰਘ ਪੁਣੀਆ, ਹਰਭਜਨ ਸਿੰਘ ਮਾਨ, ਗੁਰਮੇਲ ਸਿੰਘ ਗੈਲਾ, ਦਰਸ਼ਨ ਸਿੰਘ ਸੰਧੂ, ਗੁਰਬਚਨ ਸਿੰਘ ਸਾਬਕਾ ਸਰਪੰਚ, ਛੋਟਾ ਸਿੰਘ ਪੰਚ, ਬਿੱਟੂ ਸਿੰਘ ਪੰਚ, ਸਿਮਰਾ ਸੰਧੂ ਪੰਚ, ਲੱਖਾ ਪੰਚ, ਲਾਡੀ, ਆਕਾਸ਼, ਸੁੱਖਾ ਸੰਧੂ, ਪਾਲਾ ਸਿੰਘ ਪੰਚ, ਵਿਕਰਮ ਸਿੰਘ ਦਿਓਲ, ਕਾਕਾ ਗਿੱਲ, ਚਮਕੌਰ ਸਿੰਘ, ਭਜਨ ਮਾਨ, ਕਰਮ ਮਾਨ, ਗੁਰਪਿਆਰ ਸੰਧੂ, ਜਗਦੀਪ ਸਿੰਘ ਸੰਧੂ, ਸਾਬਕਾ ਸਰਪੰਚ ਸਤਪਾਲ ਸਿੰਘ ਕੁਲਾਰਾਂ, ਡਾਇਰੈਕਟਰ ਅਵਤਾਰ ਸਿੰਘ ਮਹਿਲ, ਨਿਰਭੈ ਸਿੰਘ ਘੁਮਾਣ, ਬਬਲੀ ਘੱਗਾ ਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਹਰ ਮੋਰਚੇ ’ਤੇ ਲੜੇਗੀ- ਅਭਿਨਵ ਸ਼ਰਮਾ ਅਗਲੀ ਖ਼ਬਰ ਕਰਨ ਸਿੰਘ ਡੀ. ਟੀ. ਓ. ਨੇ ਪਾਤੜਾਂ ਦੀ ਅਨਾਜ ਮੰਡੀ ‘ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
Ad Position 24