06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਾਰਟੀ ਪ੍ਰਤੀ ਵਧੀਆ ਸੇਵਾਵਾਂ ਦੇਣ ਵਾਲੇ ਵਲੰਟੀਅਰਾਂ ਨੁੰ ਪਾਰਟੀ ’ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ- ਢਿੱਲੋਂ

ਪਟਿਆਲਾ, 6 ਅਕਤੂਬਰ (ਮਨਦੀਪ ਸਿੰਘ ਖਰੌੜ)- ਪੀ. ਆਰ.

Ad Position 21
No active advertisement
ਅਜੀਤ ਡੈਸਕ 07-10-2026
ਪਟਿਆਲਾ, 6 ਅਕਤੂਬਰ (ਮਨਦੀਪ ਸਿੰਘ ਖਰੌੜ)- ਪੀ. ਆਰ. ਟੀ. ਸੀ. ਦਫ਼ਤਰ ਪਟਿਆਲਾ ਵਿਖੇ ਲੋਕ ਸਭਾ ਇੰਚਾਰਜ ਪਟਿਆਲਾ ਤੇ ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ , ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਸਿੰਘ ਜੁਨੇਜਾ ਤੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਦੀ ਮੌਜੂਦਗੀ ’ਚ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਨੇ ਨਵਲਦੀਪ ਸਿੰਘ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਂਦੇ ਹੋਏ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਈ ਰੱਖਣਗੇ ਤੇ ਲੋਕ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਦੇਣ ਵਾਲੇ ਨੌਜਵਾਨਾਂ ਨੁੰ ਪਾਰਟੀ ਅੰਦਰ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ।ਚੇਅਰਮੈਨ ਹਰਪਾਲ ਸਿੰਘ ਜੁਨੇਜਾ ਨੇ ਨਵਲਦੀਪ ਸਿੰਘ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਵਲਦੀਪ ਸਿੰਘ ਨੇ ਸਨਮਾਨ ਲਈ ਹਰਪਾਲ ਸਿੰਘ ਜੁਨੇਜਾ ਤੇ ਬਲਜਿੰਦਰ ਸਿੰਘ ਢਿੱਲੋਂ, ਕੁੰਦਨ ਗੋਗੀਆ ਤੇ ਵੱਡੀ ਗਿਣਤੀ ਵਿਚ ਪਹੁੰਚੇ ਵਾਲੰਟੀਅਰਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਮਰੀਕ ਸਿੰਘ ਬੰਗੜ ਸੂਬਾ ਸਕੱਤਰ ਐਸ.ਸੀ. ਵਿੰਗ, ਵੀਰਪਾਲ ਕੌਰ ਮੈਂਬਰ ਪੰਜਾਬ ਸਟੇਟ ਮਹਿਲਾ ਕਮਿਸ਼ਨ, ਪ੍ਰਿੰਸ ਲਾਂਬਾ ਜ਼ਿਲ੍ਹਾ ਮੀਡੀਆ ਇੰਚਾਰਜ ਪਟਿਆਲਾ, ਗੱਜਣ ਸਿੰਘ ਜ਼ਿਲ੍ਹਾ ਮੀਡੀਆ ਸੈਕਟਰੀ, ਵਿਨੋਦ ਸਿੰਗਲਾ, ਆਰਤੀ ਗੁਪਤਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਜਸਵਿੰਦਰ ਸਿੰਘ ਰਿੰਪਾ ਅਤੇ ਰਾਜ ਕੁਮਾਰ ਮਿਠਾ ਰੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਹੁਦੇਰਾਦ ਅਤੇ ਵਾਲੰਟੀਅਰ ਵੱਡੀ ਗਿਣਤੀ ਵਿਚ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਡੋਰ-ਟੂ-ਡੋਰ ਮੁਹਿੰਮ ਚਲਾਈ ਅਗਲੀ ਖ਼ਬਰ ਖੰਡਾ ਚੌਕ ’ਚ ਕੰਟਰੈਕਟ ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ
Ad Position 24