ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਹੀ ਸਭ ਵਰਗਾਂ ਦੀ ਸਾਂਝੀ ਸਰਕਾਰ ਹੋਵੇਗੀ- ਰਾਜਿੰਦਰ ਸਿੰਘ
ਸਮਾਣਾ, 7 ਅਕਤੂਬਰ (ਸਾਹਿਬ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਵਿਧਾਨ ਸਭਾ ਹਲਕਾ ਸਮਾਣਾ ਵਿਚ ਭਾਈ ਰਾਜਿੰਦਰ ਸਿੰਘ ਫ਼ਤਹਿਗੜ੍ਹ ਛੰਨਾ ਦੀ ਅਗਵਾਈ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਾਈ ਛੰਨਾਂ ਨੇ ਕਰੀਬ ਇਕ ਦਰਜਨ ਪਿੰਡਾਂ ਵਿਚ ਪਾਰਟੀ ਦੀ ਪੰਜਾਬ ਪੱਖੀ ਵਿਚਾਰਧਾਰਾ ਦਾ ਪ੍ਰਚਾਰ ਕੀਤਾ।
ਸਮਾਣਾ, 7 ਅਕਤੂਬਰ (ਸਾਹਿਬ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਵਿਧਾਨ ਸਭਾ ਹਲਕਾ ਸਮਾਣਾ ਵਿਚ ਭਾਈ ਰਾਜਿੰਦਰ ਸਿੰਘ ਫ਼ਤਹਿਗੜ੍ਹ ਛੰਨਾ ਦੀ ਅਗਵਾਈ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਾਈ ਛੰਨਾਂ ਨੇ ਕਰੀਬ ਇਕ ਦਰਜਨ ਪਿੰਡਾਂ ਵਿਚ ਪਾਰਟੀ ਦੀ ਪੰਜਾਬ ਪੱਖੀ ਵਿਚਾਰਧਾਰਾ ਦਾ ਪ੍ਰਚਾਰ ਕੀਤਾ। ਵੱਖ-ਵੱਖ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਦਾ ਭਰੋਸਾ ਦਿੱਤਾ। ਵੱਖ-ਵੱਖ ਇਕੱਠਾਂ ਵਿਚ ਭਾਈ ਰਾਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਨੇ ਆਖਿਆ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਤੋਂ ਦੁਖੀ ਹੋ ਕੇ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਚੁਣਿਆ ਸੀ ਪਰ ਇਹ ਪਾਰਟੀ ਨੇ ਪੰਜਾਬ ਦੇ ਹਰੇਕ ਵਰਗ ਨੂੰ ਲੁੱਟਿਆ ਤੇ ਕੁੱਟਿਆ ਹੈ। ਪੰਜਾਬ ਦੇ ਨੌਜਵਾਨ ਰੁਜ਼ਗਾਰ ਮੰਗ ਰਹੇ ਹਨ ਪਰ ਮੌਜੂਦਾ ਸਰਕਾਰ ਨੇ ਆਪਣੀਆਂ ‘ਬੋਦੀਆਂ’ ਹੋਰ ਰਾਜਾਂ ਦੇ ਲੋਕਾਂ ਨੂੰ ਫੜਾਈਆਂ ਹੋਈਆਂ ਹਨ। ਪੰਜਾਬ ਦੇ ਲੋਕਾਂ ਦੀ ਖ਼ੂਨ-ਪਸੀਨੇ ਦੀ ਕਮਾਈ ਦਿੱਲੀ, ਯੂ.ਪੀ. ਤੇ ਗੁਜਰਾਤ ਦੇ ਲੋਕ ਖਾ ਰਹੇ ਹਨ। ਆਪ ਦੇ 94 ਵਿਧਾਇਕਾਂ ਦੀ ਜ਼ਮੀਰ ਮਰ ਚੁੱਕੀ ਹੈ। ਪੰਜਾਬ ਦੇ ਅਣਖੀ ਲੋਕ ਕਦੇ ਵੀ ਬਾਹਰਲੇ ਬੰਦਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਭਾਈ ਫਤਹਿਗੜ੍ਹ ਛੰਨਾਂ ਦਾ ਹਰੇਕ ਪਿੰਡਾਂ ਵਿਚ ਭਰਵਾਂ ਸਵਾਗਤ ਹੋਇਆ।