08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀ. ਬੀ. ਆਈ. ਦੀ ਛਾਪੇਮਾਰੀ ਨੇ ਇਮਾਨਦਾਰੀ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦਾ ਅਸਲ ਚਿਹਰਾ ਕੀਤਾ ਬੇਨਕਾਬ- ਗੌਰਵ ਸੰਧੂ

ਪਟਿਆਲਾ, 7 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਉਪ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਸੀ. ਬੀ.

Ad Position 21
No active advertisement
ਅਜੀਤ ਡੈਸਕ 08-10-2026
ਪਟਿਆਲਾ, 7 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਉਪ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਸੀ. ਬੀ. ਆਈ. ਵਲੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਤੇ ਹੋਰ ‘ਆਪ’ ਆਗੂਆਂ ਦੇ ਘਰਾਂ ‘ਤੇ ਕੀਤੀ ਛਾਪੇਮਾਰੀ ‘ਤੇ ਝਾੜੂ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸੀ.ਬੀ.ਆਈ. ਵਲੋਂ ਕੀਤੀ ਗਈ ਛਾਪੇਮਾਰੀ ਨਾਲ ਝਾੜੂ ਸਰਕਾਰ ਦੇ ਨਜ਼ਦੀਕੀਆਂ ਰਾਹੀਂ ਸਰਕਾਰੀ ਦਫ਼ਤਰਾਂ ਵਿਚ ਹੋਈਆਂ ਕਥਿਤ ਧਾਂਦਲੀਆਂ ਦੀ ਪੋਲ ਖੁੱਲ੍ਹੇਗੀ। ਉਨ੍ਹਾਂ ਕਿਹਾ ਕਿ ਇਮਾਨਦਾਰੀ ਦਾ ਢੰਡੋਰਾ ਪਿੱਟਣ ਵਾਲੀ ਸਰਕਾਰ ਦਾ ਅਸਲ ਚਿਹਰਾ ਹੁਣ ਸੂਬੇ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਮਾਨਦਾਰ ਰਾਜ ਦੇਣ ਦੇ ਨਾਂ ‘ਤੇ ਸੱਤਾ ਵਿਚ ਆਈ ਸੀ ਪਰ ਅੱਜ ਉਸੇ ਸਰਕਾਰ ਦੇ ਨਜ਼ਦੀਕੀਆਂ ‘ਤੇ ਵੱਡੇ-ਵੱਡੇ ਭ੍ਰਿਸ਼ਟਾਚਾਰ ਦੇ ਦੋਸ਼ ਸਾਹਮਣੇ ਆਉਣ ਨਾਲ ਪੰਜਾਬ ਵਾਸੀ ਆਪਣੇ ਨਾਲ ਹੋਇਆ ਸਰਾਸਰ ਧੋਖਾ ਮਹਿਸੂਸ ਕਰ ਰਹੇ ਹਨ। ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਸਰਕਾਰ ਚੁਣੀ ਸੀ ਪਰ ਬਦਲੇ ਵਿਚ ਉਨ੍ਹਾਂ ਨੂੰ ਝੂਠੇ ਵਾਅਦੇ ਅਤੇ ਭ੍ਰਿਸ਼ਟਾਚਾਰ ਮਿਲਿਆ। ਇਸ ਸਭ ਦਾ ਜਵਾਬ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਾਂ ਰਾਹੀਂ ਦੇਣਗੇ। ਉਨ੍ਹਾਂ ਮੰਗ ਕੀਤੀ ਕਿ ਸਾਰੇ ਮਾਮਲਿਆਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਵੇ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਚਹਿਲ ਕਾਲਜ ਕਲਿਆਣ ਦੇ ਲੜਕਿਆਂ ਨੇ ਬੈਡਮਿੰਟਨ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਪੀ. ਐਸ. ਪੀ. ਸੀ. ਐਲ. ਦੇ ਮੁਅੱਤਲ ਇੰਜੀਨੀਅਰ ਮਨਦੀਪ ਸਿੰਘ ਮਾਮਲੇ ’ਤੇ ਭੜਕੀ ਪੀ.ਐਸ.ਈ.ਬੀ. ਇੰਜੀ. ਐਸੋਸੀਏਸ਼ਨ ਵਿਭਾਗੀ...
Ad Position 24