ਐਡਵੋਕੇਟ ਯਾਦਵਿੰਦਰਪਾਲ ਸਿੰਘ ਨੇ ਨਾਭਾ ਹਲਕੇ ਦੇ ਪਿੰਡਾਂ ’ਚ ਕੀਤੀਆਂ ਮੀਟਿੰਗਾਂ
ਭਾਦਸੋਂ. 7 ਅਕਤੂਬਰ (ਗੁਰਬਖਸ਼ ਸਿੰਘ ਵੜੈਚ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਯਾਦਵਿੰਦਰਪਾਲ ਨੇ ਨਾਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਹਲਕਾ ਵਾਸੀਆਂ ਨਾਲ ਮੀਟਿੰਗ ਕੀਤੀ।
ਭਾਦਸੋਂ. 7 ਅਕਤੂਬਰ (ਗੁਰਬਖਸ਼ ਸਿੰਘ ਵੜੈਚ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਯਾਦਵਿੰਦਰਪਾਲ ਨੇ ਨਾਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਹਲਕਾ ਵਾਸੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਦੇ ਜੋ ਹਾਲਾਤ ਅੱਜ ਹੋਏ ਹਨ ਉਨ੍ਹਾਂ ਦੀ ਜ਼ਿੰਮੇਵਾਰ ਆਮ ਆਦਮੀ ਪਾਰਟੀ ਨੂੰ ਸਰਕਾਰ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਅੱਜ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। 2027 ਦੀਆਂ ਚੋਣਾਂ ਵਿਚ ਜਨਤਾ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਤੋਰੇਗੀ। ਐਡਵੋਕੇਟ ਯਾਦਵਿੰਦਰਪਾਲ ਸਿੰਘ ਨੇ ਪਰਗਟ ਸਿੰਘ ਦੇ ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ’ਤੇ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਦੇ ਨਾਲ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਚਹੁੰਪੱਖੀ ਵਿਕਾਸ ਦੇ ਉਦੇਸ਼ ਨੂੰ ਲੈ ਕੇ ਮਿਸ਼ਨ ’ਤੇ ਤੁਰੀ ਕਾਂਗਰਸ ਪਾਰਟੀ ਦੀ 2027 ਵਿਚ ਸਰਕਾਰ ਬਣਨਾ ਤੈਅ ਹੈ ਕਿਉਂਕਿ ਜਨਤਾ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਭਲ਼ੀਭਾਂਤ ਜਾਣ ਚੁੱਕੀ ਹੈ।