09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਾਬੂ ਕਬੀਰ ਦਾਸ ਤੇ ਜੋਗਾ ਸਿੰਘ ਸਿੱਧੂ ਵਲੋਂ ਪਾਤੜਾਂ ਇਲਾਕੇ ਦੇ ਵਪਾਰੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ

ਪਾਤੜਾਂ, 8 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲੈਣ ਲਈ ਹਲਕਾ ਸ਼ੁਤਰਾਣਾ ਅੰਦਰ ਪਾਤੜਾਂ ਵਿਖੇ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ.

Ad Position 21
No active advertisement
ਅਜੀਤ ਡੈਸਕ 09-10-2026
ਪਾਤੜਾਂ, 8 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲੈਣ ਲਈ ਹਲਕਾ ਸ਼ੁਤਰਾਣਾ ਅੰਦਰ ਪਾਤੜਾਂ ਵਿਖੇ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ ਤੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਰੱਖੀ ਗਈ ਮੀਟਿੰਗ ਵਿਚ ਪਾਤੜਾਂ ਇਲਾਕੇ ਦੇ ਵੱਡੀ ਗਿਣਤੀ ਵਿਚ ਉਦਯੋਗਪਤੀ ਅਤੇ ਵਪਾਰੀਆਂ ਦੇ ਪਹੁੰਚਣ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਜੋਗਾ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਵਲੋਂ ਦਿੱਤੇ ਗਏ ਨਿੱਕੇ ਜਿਹੇ ਸੱਦੇ ’ਤੇ ਵੱਡੀ ਗਿਣਤੀ ਵਿਚ ਪਾਤੜਾਂ ਇਲਾਕੇ ਦੇ ਉਦਯੋਗਪਤੀ ਤੇ ਵਪਾਰੀਆਂ ਨੇ ਪਹੁੰਚ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਸਨ। ਉਕਤ ਆਗੂਆਂ ਨੇ ਸਮੁੱਚੇ ਵਪਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਉਦਯੋਗਪਤੀਆਂ ਤੇ ਵਪਾਰੀਅਆਂ ਦੀ ਤਰੱਕੀ ਅਤੇ ਭਲਾਈ ਲਈ ਚਿੰਤਿਤ ਹੈ ਜਿਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮੁੱਚੇ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਅੰਦਰ ਵਪਾਰੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨ੍ਹਾਂ ਸਭ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾ ਇਹ ਨੀਤੀ ਰਹੀ ਹੈ ਕਿ ਉਦਯੋਗ ਨੂੰ ਵੱਧ ਤੋਂ ਵੱਧ ਪ੍ਰਫੁਲਿਤ ਕੀਤਾ ਜਾਵੇ ਤਾਂ ਜੋ ਸੂਬੇ ਦਾ ਹਰ ਵਰਗ ਖੁਸ਼ਹਾਲ ਹੋ ਸਕੇ। ਇਸ ਮੌਕੇ ਮੰਗਾ ਸਿੰਘ ਪਾਤੜਾਂ, ਕਰਨੈਲ ਸਿੰਘ ਸ਼ੁਤਰਾਣਾ, ਗਗਨ ਸੰਧੂ ਸਮੇਤ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਕੰਟਰੈਕਟ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24