10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਹਡਾਣਾ ਨੇ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਦੀਆਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਦਿੱਤੀਆਂ ਮੁਬਾਰਕਾਂ

ਸਨੌਰ, 8 ਅਕਤੂਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਤੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਤਹਿਤ ਹਲਕਾ ਸਨੌਰ ਵਿਖੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮੈਰਿਟ ਅਧਾਰ ’ਤੇ ਚੁਣੀਆਂ ਗਈਆਂ ਆਂਗਣਵਾੜੀ ਵਰਕਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ, ਦਵਿੰਦਰ ਸਿੰਘ ਮਾੜੂ ਅਤੇ ਹੋਰ ‘ਆਪ’ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Ad Position 21
No active advertisement
ਹਲਕਾ ਸਨੌਰ ਦੀਆਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਤੇ ਹੋਰ ਆਗੂ। ਅਜੀਤ ਤਸਵੀਰ 09-10-2026
ਸਨੌਰ, 8 ਅਕਤੂਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਤੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਤਹਿਤ ਹਲਕਾ ਸਨੌਰ ਵਿਖੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮੈਰਿਟ ਅਧਾਰ ’ਤੇ ਚੁਣੀਆਂ ਗਈਆਂ ਆਂਗਣਵਾੜੀ ਵਰਕਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ, ਦਵਿੰਦਰ ਸਿੰਘ ਮਾੜੂ ਅਤੇ ਹੋਰ ‘ਆਪ’ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੁਬਾਰਕਬਾਦ ਹਾਸਲ ਕਰਨ ਵਾਲੀਆਂ ਵਿਚ ਬਡਲਾ ਤੋਂ ਸਿਮਰਨਜੀਤ ਕੌਰ, ਬਹਾਦਰਪੁਰ ਨਮਕ ਗਿਰਾ ਤੋਂ ਲਕਸ਼ਮੀ ਸ਼ਰਮਾ, ਹਰੀਗੜ੍ਹ ਤੋਂ ਅਮਨਜੋਤ ਕੌਰ, ਕਪੂਰੀ ਤੋਂ ਸੁਧਾ ਦੇਵੀ, ਕਰਤਾਰਪੁਰ ਤੋਂ ਸੀਮਾ, ਲਹਿਲ ਜਗੀਰ ਤੋਂ ਨਵਨੀਤ ਕੌਰ, ਮਸਿੰਗਣ ਤੋਂ ਸਰਬਜੀਤ ਕੌਰ, ਨੀਸ਼ਾ ਰਾਣੀ, ਮੋਹਲਗੜ੍ਹ ਤੋਂ ਪ੍ਰਿਅੰਕਾ, ਰੋਸ਼ਨਪੁਰ ਤੋਂ ਰਜਨੀ ਸੈਣੀ, ਰੁੜਕੀ ਬੁੱਧ ਸਿੰਘ ਤੋਂ ਰਮਨ ਕੌਰ, ਸੁਖਤੀਗੜ੍ਹ ਤੋਂ ਅਵਨੀਤ ਕੌਰ, ਸੇਰਗੜ੍ਹ ਤੋਂ ਪਲਕਦੀਪ ਤੇ ਟਾਂਡਾ ਤੋਂ ਮਨਪ੍ਰੀਤ ਕੌਰ ਸ਼ਾਮਲ ਹਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਤੇ ਕਿਹਾ ਕਿ ਮਾਨ ਸਰਕਾਰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਨਿਰੋਲ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਦੇ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਰੀਆਂ ਵਰਕਰਾਂ ਪਿੰਡਾਂ ਦੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਤੇ ਪੋਸ਼ਣ ਨਾਲ ਜੁੜੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੀਆਂ। ਨਵ-ਨਿਯੁਕਤ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਪਾਰਦਰਸ਼ੀ ਭਰਤੀ ਲਈ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਦੇਵੀਗੜ੍ਹ ਦੇ ਬੱਚਿਆਂ ਦਾ ਵਿੱਦਿਅਕ ਟੂਰ ਜੈਪੁਰ ਲਈ ਰਵਾਨਾ ਅਗਲੀ ਖ਼ਬਰ 28 ਵਾਰਡਾਂ ’ਚ ਦੁਬਾਰਾ ਚੋਣ ਕਰਵਾਉਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
Ad Position 24