08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਖ਼ਾਲਸਾ ਕਾਲਜ ਪਟਿਆਲਾ ਦੀ ਨਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ

ਪਟਿਆਲਾ, 8 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਖਸ਼ ਸਿੰਘ ਖ਼ਾਲਸਾ ਕਾਲਜ ਪਟਿਆਲਾ ਦੀ ਨਵੀਂ ਗਠਿਤ ਗਵਰਨਿੰਗ ਬਾਡੀ ਦੀ ਮੀਟਿੰਗ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਨਵੇਂ ਮੈਂਬਰਾਂ ਦਾ ਰਸਮੀ ਸਵਾਗਤ ਕਰਨ ਦੇ ਨਾਲ-ਨਾਲ ਕਾਲਜ ਦੇ ਭਵਿੱਖੀ ਵਿਕਾਸ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 09-10-2026
ਪਟਿਆਲਾ, 8 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਖਸ਼ ਸਿੰਘ ਖ਼ਾਲਸਾ ਕਾਲਜ ਪਟਿਆਲਾ ਦੀ ਨਵੀਂ ਗਠਿਤ ਗਵਰਨਿੰਗ ਬਾਡੀ ਦੀ ਮੀਟਿੰਗ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਨਵੇਂ ਮੈਂਬਰਾਂ ਦਾ ਰਸਮੀ ਸਵਾਗਤ ਕਰਨ ਦੇ ਨਾਲ-ਨਾਲ ਕਾਲਜ ਦੇ ਭਵਿੱਖੀ ਵਿਕਾਸ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਐਸ.ਜੀ.ਪੀ.ਸੀ. ਦੇ ਸਕੱਤਰ ਵਿਦਿਆ ਸੁਖਮਿੰਦਰ ਸਿੰਘ, ਕਾਲਜ ਗਵਰਨਿੰਗ ਬਾਡੀ ਦੇ ਨਵ-ਨਿਯੁਕਤ ਵਧੀਕ ਸਕੱਤਰ ਸਾਧੂ ਸਿੰਘ, ਐਸ.ਜੀ.ਪੀ.ਸੀ. ਮੈਂਬਰ ਸੁਰਜੀਤ ਸਿੰਘ ਗੜ੍ਹੀ , ਜਸਮੇਰ ਸਿੰਘ ਲਾਛੜੂ ਅਤੇ ਅਮਰਜੀਤ ਸਿੰਘ ਪੰਜਰਥ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੇ ਚੇਅਰਮੈਨ ਅਤੇ ਸਮੂਹ ਮੈਂਬਰਾਂ ਦਾ ਸਵਾਗਤ ਕਰਦਿਆਂ ਕਾਲਜ ਦੇ ਅਕਾਦਮਿਕ ਵਿਕਾਸ ਲਈ ਗਵਰਨਿੰਗ ਬਾਡੀ ਦੇ ਮਾਰਗਦਰਸ਼ਨ ਅਤੇ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਕਾਲਜ ਦੀ ਤਰੱਕੀ, ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਲਈ ਉਪਲਬਧ ਸਹੂਲਤਾਂ ਵਿਚ ਵਾਧਾ ਕਰਨ ਸੰਬੰਧੀ ਵਿਚਾਰ-ਵਟਾਂਦਰਾ ਹੋਇਆ। ਇਸ ਉਪਰੰਤ ਚੇਅਰਮੈਨ ਅਤੇ ਗਵਰਨਿੰਗ ਬਾਡੀ ਦੇ ਮੈਂਬਰਾਂ ਨੇ ਕਾਲਜ ਕੈਂਪਸ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਰਾਜਨੀਤਿਕ ਵਿਗਿਆਨ ਵਿਭਾਗ ਦੇ ਨਵੀਨੀਕਰਨ ਕੀਤੇ ਬਲਾਕ ਦਾ ਉਦਘਾਟਨ ਵੀ ਕੀਤਾ ਗਿਆ। ਨਵੇਂ ਰੂਪ ਵਿਚ ਤਿਆਰ ਕੀਤਾ ਗਿਆ ਇਹ ਬਲਾਕ ਕਾਲਜ ਦੇ ਅਕਾਦਮਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਦੱਸਿਆ ਗਿਆ। ਇਸ ਮੌਕੇ ਆਏ ਪਤਵੰਤਿਆਂ ਨੇ ਕਾਲਜ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਅਕਾਦਮਿਕ ਮਾਹੌਲ ਦੀ ਸ਼ਲਾਘਾ ਕਰਦਿਆਂ ਸੰਸਥਾ ਦੀ ਪ੍ਰਗਤੀ ’ਤੇ ਤਸੱਲੀ ਪ੍ਰਗਟਾਈ। ਅੰਤ ਵਿਚ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਨਿਰਮਲ ਸਿੰਘ ਭੱਟੀਆ ਸਨੌਰ ’ਚ ਕਾਂਗਰਸ ਦੀ ਵਿਰੋਧੀ ਧਿਰ ਵਜੋਂ ਸਰਗਰਮ- ਕਾਲਾ ਅਗਲੀ ਖ਼ਬਰ ਇਮਾਨਦਾਰੀ ਦਾ ਢੰਡੋਰਾ ਪਿੱਟਣ ਵਾਲੀ ‘ਆਪ’ ਸਰਕਾਰ ਇੱਜ਼ਤ ਬਚਾਉਣ ਲਈ ਸੁਪਰੀਮ ਕੋਰਟ ਭੱਜੀ- ਐਨ. ਕੇ. ਸ਼ਰਮਾ
Ad Position 24