08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨਿਰਮਲ ਸਿੰਘ ਭੱਟੀਆ ਸਨੌਰ ’ਚ ਕਾਂਗਰਸ ਦੀ ਵਿਰੋਧੀ ਧਿਰ ਵਜੋਂ ਸਰਗਰਮ- ਕਾਲਾ

ਸਨੌਰ, 8 ਅਕਤੂਬਰ (ਸੋਖਲ)- ਪੰਜਾਬ ਕਾਂਗਰਸ ਦੀ ਕਮਾਨ ਸਾਬਕਾ ਮੰਤਰੀ ਪਰਗਟ ਸਿੰਘ ਨੂੰ ਸੌਂਪੇ ਜਾਣ ਦਾ ਸਨੌਰ ਹਲਕੇ ਦੇ ਕਾਂਗਰਸੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਹੈ ਅਤੇ ਵਰਕਰਾਂ ਵਿਚ ਵੀ ਨਵਾਂ ਉਤਸ਼ਾਹ ਪੈਦਾ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 09-10-2026
ਸਨੌਰ, 8 ਅਕਤੂਬਰ (ਸੋਖਲ)- ਪੰਜਾਬ ਕਾਂਗਰਸ ਦੀ ਕਮਾਨ ਸਾਬਕਾ ਮੰਤਰੀ ਪਰਗਟ ਸਿੰਘ ਨੂੰ ਸੌਂਪੇ ਜਾਣ ਦਾ ਸਨੌਰ ਹਲਕੇ ਦੇ ਕਾਂਗਰਸੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਹੈ ਅਤੇ ਵਰਕਰਾਂ ਵਿਚ ਵੀ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਇਸ ਸਬੰਧੀ ਨਗਰ ਕੌਂਸਲ ਸਨੌਰ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਨੇ ਕਿਹਾ ਕਿ ਜਿਸ ਤਰ੍ਹਾਂ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਨੂੰ ਮਜ਼ਬੂਤੀ ਮਿਲਣ ਦੀ ਗੱਲ ਸਾਹਮਣੇ ਆ ਰਹੀ ਹੈ, ਉਸੇ ਤਰ੍ਹਾਂ ਹਲਕਾ ਸਨੌਰ ਵਿਚ ਵੀ ਟਕਸਾਲੀ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਕੁਲਦੀਪ ਸਿੰਘ ਕਾਲਾ ਨੇ ਕਿਹਾ ਕਿ ਹਲਕਾ ਸਨੌਰ ਵਿੱਚ ਵੱਖ-ਵੱਖ ਵਰਗਾਂ ਦੇ ਲੋਕ ਨਿਰਮਲ ਸਿੰਘ ਭੱਟੀਆ ਨਾਲ ਜੁੜ ਰਹੇ ਹਨ। ਕੁਲਦੀਪ ਸਿੰਘ ਕਾਲਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਨਵੀਂ ਅਗਵਾਈ ਅਤੇ ਹਲਕਾ ਪੱਧਰ ’ਤੇ ਸਰਗਰਮ ਆਗੂਆਂ ਦੀ ਭੂਮਿਕਾ ਨਾਲ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਸਕਦਾ ਹੈ। ਇਸ ਮੌਕੇ ਕਸ਼ਮੀਰੀ ਲਾਲ ,ਭੱਟੀਆਂ ,ਬਹਾਦਰ ਸਿੰਘ ਭਾਂਖਰ , ਰਾਮ ਵਾਲੀਆਂ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਸਰਬੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ ਅਗਲੀ ਖ਼ਬਰ ਖ਼ਾਲਸਾ ਕਾਲਜ ਪਟਿਆਲਾ ਦੀ ਨਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ
Ad Position 24