08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭਾਸ਼ਾ ਵਿਭਾਗ ਵਲੋਂ ਸਰਬੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ

ਪਟਿਆਲਾ, 8 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਦਿੱਤੇ ਜਾਂਦੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਸਾਲ 2026 ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵੱਖ-ਵੱਖ ਵੰਨਗੀਆਂ ਨਾਲ ਸੰਬੰਧਿਤ 10 ਸਰਵੋਤਮ ਪੁਸਤਕਾਂ ਨੂੰ ਇਹ ਪੁਰਸਕਾਰ ਨਵੰਬਰ ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 09-10-2026
ਪਟਿਆਲਾ, 8 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਦਿੱਤੇ ਜਾਂਦੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਸਾਲ 2026 ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵੱਖ-ਵੱਖ ਵੰਨਗੀਆਂ ਨਾਲ ਸੰਬੰਧਿਤ 10 ਸਰਵੋਤਮ ਪੁਸਤਕਾਂ ਨੂੰ ਇਹ ਪੁਰਸਕਾਰ ਨਵੰਬਰ ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ। ਇਸ ਸੰਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਸਾਲ 2025 ਦੌਰਾਨ ਪ੍ਰਕਾਸ਼ਿਤ ਪੰਜਾਬੀ ਪੁਸਤਕਾਂ ਦੀ ਮੰਗ ਕੀਤੀ ਗਈ ਸੀ। ਵੱਖ-ਵੱਖ ਵਿਧਾਵਾਂ ਨਾਲ ਸੰਬੰਧਿਤ ਪ੍ਰਾਪਤ ਹੋਈਆਂ 282 ਪੁਸਤਕਾਂ ਦਾ ਵਿਸ਼ਾ ਮਾਹਿਰਾਂ ਤੇ ਵਿਦਵਾਨਾਂ ਵਲੋਂ ਮੁਲਾਂਕਣ ਕਰਵਾਉਣ ਉਪਰੰਤ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਹਰੇਕ ਪੁਰਸਕਾਰ ਵਿਚ 31 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ, ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ ਜਾਵੇਗਾ। ਐਲਾਨੇ ਪੁਰਸਕਾਰਾਂ ਤਹਿਤ ਭਾਈ ਵੀਰ ਸਿੰਘ ਪੁਰਸਕਾਰ ਡਾ. ਰਣਜੀਤ ਸਿੰਘ ਦੀ ਪੁਸਤਕ ‘ਕੋਈ ਨਾਉਂ ਨਾ ਜਾਣੈ ਮੇਰਾ (ਆਪ ਬੀਤੀਆਂ)’ ਨੂੰ, ਨਾਨਕ ਸਿੰਘ ਪੁਰਸਕਾਰ ਜਸਪਾਲ ਮਾਨਖੇੜਾ ਦੀ ‘ਹਵੇਲੀਆਲ਼ਾ’ ਨੂੰ ਅਤੇ ਪ੍ਰਿੰ. ਸੁਜਾਨ ਸਿੰਘ ਪੁਰਸਕਾਰ ਭੁਪਿੰਦਰ ਸਿੰਘ ਮਾਨ ਦੀ ‘ਲਾਲ ਰੱਤਾ’ ਨੂੰ ਦਿੱਤਾ ਜਾਵੇਗਾ। ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ ਅਜੈ ਤਨਵੀਰ ਦੀ ‘ਜਾਦੂਨਗਰੀ ਦੇ ਜਾਦੂਗਰ’ ਅਤੇ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਪੁਰਸਕਾਰ ਡਾ. ਨਵਦੀਪ ਕੌਰ ਦੀ ‘ਅਹਿਲਿਆ’ ਨੂੰ ਮਿਲੇਗਾ। ਇਸੇ ਤਰ੍ਹਾਂ ਈਸ਼ਵਰ ਚੰਦਰ ਨੰਦਾ ਪੁਰਸਕਾਰ ਕੁਲਬੀਰ ਮਲਿਕ ਦੀ ‘ਡਾਕ ਨਿੱਤ ਆਵੇਗ’, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ ਜੰਗ ਬਹਾਦੁਰ ਗੋਇਲ ਦੀ ‘ਜੰਗਲ ਤੋਂ ਪਾਰ (ਸੀਤਾ ਰਤਨਾਮਲ)’, ਐੱਮ. ਐੱਸ. ਰੰਧਾਵਾ ਪੁਰਸਕਾਰ ਪ੍ਰਿੰ. ਲਵਲੀ ਸ. ਪੰਨੂ ਦੀ ‘ਪੁਆਧੀ ਲੋਕ-ਕਾਵਿ (ਟੱਪੇ ਅਤੇ ਜੱਕੜੀਆਂ)’, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ ਹਰੀ ਕ੍ਰਿਸ਼ਨ ਮਾਇਰ ਦੀ ‘ਪਲਾਸਟਿਕ ਦਾ ਡੱਡੂ’ ਅਤੇ ਡਾ. ਅਤਰ ਸਿੰਘ ਪੁਰਸਕਾਰ ਡਾ. ਧਰਮ ਸਿੰਘ ਦੀ ‘ਪ੍ਰਗਟ ਭਏ ਗੁਰ ਤੇਗ ਬਹਾਦਰ’ ਨੂੰ ਪ੍ਰਦਾਨ ਕੀਤਾ ਜਾਵੇਗਾ। ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਵੱਖ-ਵੱਖ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਪ੍ਰਦਾਨ ਕੀਤੇ ਜਾਣਗੇ। ਹਿੰਦੀ, ਉਰਦੂ ਤੇ ਸੰਸਕ੍ਰਿਤ ਭਾਸ਼ਾਵਾਂ ਦੇ ਬਾਕੀ ਰਹਿੰਦੇ ਪੁਰਸਕਾਰਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ। ਉਨ੍ਹਾਂ ਪੁਰਸਕਾਰ ਜੇਤੂ ਲੇਖਕਾਂ ਨੂੰ ਵਧਾਈ ਦਿੰਦਿਆਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੇ ਅਨਾਜ ਮੰਡੀ ’ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਨਿਰਮਲ ਸਿੰਘ ਭੱਟੀਆ ਸਨੌਰ ’ਚ ਕਾਂਗਰਸ ਦੀ ਵਿਰੋਧੀ ਧਿਰ ਵਜੋਂ ਸਰਗਰਮ- ਕਾਲਾ
Ad Position 24