08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਚੇਅਰਮੈਨ ਜਸਵੀਰ ਸਿੰਘ ਚੰਦੂਆ ਨੇ ਅਨਾਜ ਮੰਡੀ ’ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਨੂੜ, 8 ਅਕਤੂਬਰ (ਭੁਪਿੰਦਰ ਸਿੰਘ)- ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੇ ਅਨਾਜ ਮੰਡੀ ਬਨੂੜ ਤੇ ਹੋਰ ਖਰੀਦ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਝੋਨੇ ਦੀ ਆਮਦ, ਖਰੀਦ ਪ੍ਰਬੰਧਾਂ, ਪਾਣੀ, ਬਿਜਲੀ ਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜਾ ਲਿਆ।

Ad Position 21
No active advertisement
ਅਜੀਤ ਡੈਸਕ 09-10-2026
ਬਨੂੜ, 8 ਅਕਤੂਬਰ (ਭੁਪਿੰਦਰ ਸਿੰਘ)- ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੇ ਅਨਾਜ ਮੰਡੀ ਬਨੂੜ ਤੇ ਹੋਰ ਖਰੀਦ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਝੋਨੇ ਦੀ ਆਮਦ, ਖਰੀਦ ਪ੍ਰਬੰਧਾਂ, ਪਾਣੀ, ਬਿਜਲੀ ਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ’ਤੇ ਸੁਣ ਕੇ ਸੰਬੰਧਿਤ ਅਧਿਕਾਰੀਆਂ ਨੂੰ ਤਰੁੰਤ ਹੱਲ ਕਰਨ ਲਈ ਕਿਹਾ। ਉਪਰੰਤ ਗੱਲਬਾਤ ਕਰਦੇ ਹੋਏ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਝੋਨੇ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਣ ਲਈ ਤਿਆਰ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਦੌਰਾਨ ਕੋਈ ਵੀ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਸਾਡਾ ਅੰਨਦਾਤਾ ਹੈ, ਮੰਡੀ ਵਿਚ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅਨਾਜ ਮੰਡੀ ਦੇ ਆੜਤੀਆਂ ਵਲੋਂ ਖਰੀਦ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਇਨ੍ਹਾਂ ਪ੍ਰਬੰਧਾਂ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਡੀ ਦੇ ਆੜਤੀ, ਅਧਿਕਾਰੀ ਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਦੇ ਸਾਲਾਨਾ ਰਾਸ਼ਟਰੀ ਸੈਮੀਨਾਰ ਦਾ ਬਰੌਸ਼ਰ ਜਾਰੀ ਅਗਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਸਰਬੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ
Ad Position 24