11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਵਰਕਰ ਮੁੱਖ ਮੰਤਰੀ ਦੇ ਰਿਹਾਇਸ਼ ਸੰਗਰੂਰ ਵਿਖੇ 10 ਨੂੰ ਕਰਨਗੇ ਪ੍ਰਦਰਸ਼ਨ- ਚਾਹਲ

ਪਟਿਆਲਾ, 9 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਰਵੱਈਏ ਦੇ ਵਿਰੋਧ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਵਾਉਣ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ ’ਤੇ ਵਿਸਾ਼ਲ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਸ਼ਾਲ ਪ੍ਰਦਰਸ਼ਨ ਵਿੱਚ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਵਰਕਰ ਤੇ ਆਗੂ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ।

Ad Position 21
No active advertisement
ਅਜੀਤ ਡੈਸਕ 10-10-2026
ਪਟਿਆਲਾ, 9 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਰਵੱਈਏ ਦੇ ਵਿਰੋਧ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਵਾਉਣ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ ’ਤੇ ਵਿਸਾ਼ਲ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਸ਼ਾਲ ਪ੍ਰਦਰਸ਼ਨ ਵਿੱਚ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਵਰਕਰ ਤੇ ਆਗੂ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਜਥੇਬੰਦੀ ਵੱਲੋ ਬਿਆਨ ਜਾਰੀ ਕਰਦਿਆਂ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ,ਜਨਰਲ ਸਕੱਤਰ ਹਰਬੰਸ ਸਿੰਘ ਦੀਦਾਰਗੜ੍ਹ ਤੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਰਵੱਈਆਂ ਮੁਲਾਜ਼ਮਾਂ ਅਤੇ ਪੈਨਸ਼ਨਰਾ ਪ੍ਰਤੀ ਬਹੁਤ ਮਾੜਾ ਹੈ। ਸਰਕਾਰ ਕੋਰਟ ਦੇ ਫੈਸਲਿਆਂ ਦੇ ਮਾਣ ਸਤਿਕਾਰ ਦੀਆਂ ਧੱਜੀਆਂ ਉਡਾ ਰਹੀ ਹੈ। ਮਾਨਯੋਗ ਕੋਰਟ ਦੇ ਫੈਸਲਿਆਂ ਨੂੰ ਲਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾ ਪੰਜਾਬ ਦੇ ਮੁਲਾਜ਼ਮ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ’ਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁਲਾਜਮ ਤੇ ਪੈਨਸ਼ਨਰ 2027 ਦੀਆਂ ਆਮ ਚੋਣਾ ਵਿੱਚ ਆਮ ਆਦਮੀ ਪਾਰਟੀ ਦਾ ਸਖਤ ਵਿਰੋਧ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਅੱਜ ਦੇ ਵਿਦਿਆਰਥੀ ਕੱਲ੍ਹ ਦਾ ਭਵਿੱਖ- ਮਮਤਾ ਖੁਰਾਣਾ ਅਗਲੀ ਖ਼ਬਰ ਜਿਲ੍ਹਾ ਪੱਧਰੀ ਖੇਡਾਂ ’ਚ ਬਾਬਾ ਫਰੀਦ ਪਬਲਿਕ ਸਕੂਲ ਤਰਖੇੜੀ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ
Ad Position 24