10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਉਜਾਗਰ ਸਿੰਘ ਦੀ ਪੁਸਤਕ ‘ਪਟਿਆਲਵੀ ਪੱਤਰਕਾਰ’ ਲੋਕ ਅਰਪਣ

ਪਟਿਆਲਾ, 9 ਅਕਤੂਬਰ (ਗੁਰਵਿੰਦਰ ਸਿੰਘ ਔਲਖ)–ਪਟਿਆਲਾ ਦੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਤੇ ਸਮਾਜ ਸੇਵਕ ਪ੍ਰਿੰਸੀਪਲ ਬਾਬੂ ਸਿੰਘ ਗੁਰਮ ਨੇ ਅੱਜ ਇੱਥੇ ਪੰਜਾਬ ਦੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਉਜਾਗਰ ਸਿੰਘ ਵਲੋਂ ਲਿਖੀ ਪੁਸਤਕ ‘ਪਟਿਆਲਵੀ ਪੱਤਰਕਾਰ’ ਲੋਕ ਅਰਪਣ ਕੀਤੀ। ਇਸ ਮੌਕੇ ਪ੍ਰਿੰਸੀਪਲ ਗੁਰਮ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੇ ਜੀਵਨ, ਪ੍ਰਾਪਤੀਆਂ ਅਤੇ ਸਮਾਜ ਪ੍ਰਤੀ ਸੇਵਾਵਾਂ ਨੂੰ ਕਲਮਬੱਧ ਕਰਨਾ ਸ਼ਲਾਘਾਯੋਗ ਕਾਰਜ ਹੈ।

Ad Position 21
No active advertisement
ਪੁਸਤਕ ‘ਪਟਿਆਲਵੀ ਪੱਤਰਕਾਰ’ ਲੋਕ ਅਰਪਣ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 10-10-2026
ਪਟਿਆਲਾ, 9 ਅਕਤੂਬਰ (ਗੁਰਵਿੰਦਰ ਸਿੰਘ ਔਲਖ)–ਪਟਿਆਲਾ ਦੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਤੇ ਸਮਾਜ ਸੇਵਕ ਪ੍ਰਿੰਸੀਪਲ ਬਾਬੂ ਸਿੰਘ ਗੁਰਮ ਨੇ ਅੱਜ ਇੱਥੇ ਪੰਜਾਬ ਦੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਉਜਾਗਰ ਸਿੰਘ ਵਲੋਂ ਲਿਖੀ ਪੁਸਤਕ ‘ਪਟਿਆਲਵੀ ਪੱਤਰਕਾਰ’ ਲੋਕ ਅਰਪਣ ਕੀਤੀ। ਇਸ ਮੌਕੇ ਪ੍ਰਿੰਸੀਪਲ ਗੁਰਮ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੇ ਜੀਵਨ, ਪ੍ਰਾਪਤੀਆਂ ਅਤੇ ਸਮਾਜ ਪ੍ਰਤੀ ਸੇਵਾਵਾਂ ਨੂੰ ਕਲਮਬੱਧ ਕਰਨਾ ਸ਼ਲਾਘਾਯੋਗ ਕਾਰਜ ਹੈ। ਅਜਿਹੇ ਉਪਰਾਲੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੱਤਰਕਾਰੀ ਦੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਕਰਵਾਉਣ ਵਿਚ ਸਹਾਈ ਹੁੰਦੇ ਹਨ। ਪੁਸਤਕ ਦੇ ਲੇਖਕ ਉਜਾਗਰ ਸਿੰਘ ਨੇ ਦੱਸਿਆ ਕਿ ਇਸ ਪੁਸਤਕ ਵਿਚ ਪਟਿਆਲਾ ਨਾਲ ਸੰਬੰਧਤ ਵੱਖ-ਵੱਖ ਸਮਿਆਂ ਦੇ ਲਗਭਗ 158 ਪੱਤਰਕਾਰਾਂ ਦੇ ਜੀਵਨ, ਪੱਤਰਕਾਰੀ ਸਫ਼ਰ ਅਤੇ ਸਮਾਜ ਪ੍ਰਤੀ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਸਤਕ ਦੇ ਪ੍ਰਕਾਸ਼ਨ ਲਈ ਪ੍ਰਿੰਸੀਪਲ ਬਾਬੂ ਸਿੰਘ ਗੁਰਮ ਵੱਲੋਂ ਸਹਿਯੋਗ ਦਿੱਤਾ ਗਿਆ ਹੈ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ। ਪ੍ਰਿੰਸੀਪਲ ਗੁਰਮ ਨੇ ਉਜਾਗਰ ਸਿੰਘ ਦੀ ਖੋਜ-ਅਧਾਰਿਤ ਲੇਖਣੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪੁਸਤਕਾਂ ਸਮਾਜ ਦੀਆਂ ਅਹਿਮ ਸ਼ਖ਼ਸੀਅਤਾਂ ਦੇ ਯੋਗਦਾਨ ਨੂੰ ਇਤਿਹਾਸ ਦੇ ਪੰਨਿਆਂ ਵਿਚ ਸੁਰੱਖਿਅਤ ਰੱਖਣ ਦਾ ਕੰਮ ਕਰਦੀਆਂ ਹਨ। ਉਜਾਗਰ ਸਿੰਘ ਨੇ ਦੱਸਿਆ ਕਿ ਉਹ ਹੁਣ ਤੱਕ ਸਮਾਜਿਕ, ਇਤਿਹਾਸਕ, ਰਾਜਨੀਤਕ ਅਤੇ ਸਾਹਿਤਕ ਵਿਸ਼ਿਆਂ ’ਤੇ ਲਗਭਗ 17 ਪੁਸਤਕਾਂ ਲਿਖ ਚੁੱਕੇ ਹਨ। ਇਨ੍ਹਾਂ ਵਿਚ ‘ਪਟਿਆਲਾ ਦੀ ਵਿਰਾਸਤ’, ‘ਸਮਕਾਲੀ ਸਮਾਜ’, ‘ਸਿਆਸਤ ਅਤੇ ਲੋਕ ਸੰਪਰਕ’, ‘ਪੰਜਾਬ ਦੇ 52 ਰਤਨ ਹੀਰੇ’, ‘ਸਰਦਾਰ ‘ਪੰਜਾਬ ਦੀਆਂ ਅਨਮੋਲ ਰਤਨ ਸ਼ਖ਼ਸੀਅਤਾਂ’ ਅਤੇ ‘ਆਪਣੇ ਸਿੱਖ ਸਮਾਜ ਦੇ ਮਸਲੇ’ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮਰਹੂਮ ਪੱਤਰਕਾਰ ਸੋਹਣ ਸਿੰਘ ਦੇ ਸਪੁੱਤਰ ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਉਪ ਸਕੱਤਰ ਮਨਮੋਹਨ ਸਿੰਘ ਨੇ ਪੁਸਤਕ ਦਾ ਦੂਜਾ ਐਡੀਸ਼ਨ ਅਗਲੇ ਛੇ ਮਹੀਨਿਆਂ ਵਿਚ ਪ੍ਰਕਾਸ਼ਿਤ ਕਰਵਾਉਣ ਅਤੇ ਇਸ ਨੂੰ ਪੱਤਰਕਾਰੀ ਵਿਭਾਗਾਂ ਵਾਲੀਆਂ ਪੰਜਾਬ ਦੀਆਂ ਯੂਨੀਵਰਸਿਟੀਆਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਲਈ ਹੈ। ਇਸ ਮੌਕੇ ਡਾ. ਹਰਜਿੰਦਰ ਸਿੰਘ ਵਾਲੀਆ, ਨਰਪਾਲ ਸਿੰਘ ਸ਼ੇਰਗਿੱਲ, ਰਵੇਲ ਭਿੰਡਰ, ਜਸਵਿੰਦਰ ਸਿੰਘ ਦਾਖਾ, ਸੁਕੰਨਿਆਂ ਭਾਰਦਵਾਜ਼, ਗੁਰ ਕ੍ਰਿਪਾਲ ਸਿੰਘ ਅਸ਼ਕ, ਹਰਬੰਸ ਸੋਢੀ, ਗਗਨਦੀਪ ਸਿੰਘ ਆਹੂਜਾ, ਭੂਸ਼ਨ ਸੂਦ, ਜਸਪਾਲ ਸਿੰਘ ਢਿੱਲੋਂ, ਚੌਧਰੀ ਪ੍ਰਭਜੋਤ ਸਿੰਘ ਤੇ ਸਤਿੰਦਰ ਸਿੰਘ ਨਰੂਲਾ ਨੇ ਪੁਸਤਕ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਸਮਾਗਮ ਵਿਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੂਪੇਸ਼ ਚੱਠਾ ਅਤੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕੁਲਜੀਤ ਸਿੰਘ ਵੀ ਮੌਜੂਦ ਸਨ। ਅੰਤ ਵਿਚ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਪ੍ਰਮੀਤ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ, ਪਟਿਆਲਾ ਵਿਖੇ ‘ਯੂਥ ਜੀ.ਪੀ.ਟੀ.’ ਵਿਸ਼ੇ ’ਤੇ ਸੈਮੀਨਾਰ ਕਰਵਿਆ ਅਗਲੀ ਖ਼ਬਰ ਅੱਜ ਦੇ ਵਿਦਿਆਰਥੀ ਕੱਲ੍ਹ ਦਾ ਭਵਿੱਖ- ਮਮਤਾ ਖੁਰਾਣਾ
Ad Position 24