11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

‘ ਪੰਜਾਬ ਬਚਾਓ ਮੁਹਿੰਮ’ ਤਹਿਤ ਲਾਲਕਾ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

ਭਾਦਸੋਂ, 10 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋ ਸ਼ੁਰੂ ਕੀਤੀ ਗਈ ‘ਪੰਜਾਬ ਬਚਾੳ ਮੁਹਿਮ’ ਤਹਿਤ ਨਾਭਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਭਾਦਸੋਂ ’ਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਘਰ-ਘਰ ,ਬਾਜ਼ਾਰ ’ਚ ਦੁਕਾਨਾਂ ’ਤੇ ਜਾ ਕੇ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਅਸਲੀਅਤ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਵਿਸ਼ੇਸ਼ ਤੌਰ ’ਤੇ ਸ਼ੁਰੂ ਕੀਤੀ ਪੰਜਾਬ ਬਚਾਓ ਮੁਹਿੰਮ ਤਹਿਤ ਇਲਾਕਾ ਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਮੌਕੇ ਕੀਤੇ ਗਏ ਵਿਕਾਸ ਅਤੇ ਭਵਿੱਖ ਵਿਚ ਪਾਰਟੀ ਦੀਆਂ ਵਿਕਾਸ ਨੀਤੀਆਂ ਬਾਰੇ ਜਾਗਰੂਕ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 11-10-2026
ਭਾਦਸੋਂ, 10 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋ ਸ਼ੁਰੂ ਕੀਤੀ ਗਈ ‘ਪੰਜਾਬ ਬਚਾੳ ਮੁਹਿਮ’ ਤਹਿਤ ਨਾਭਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਭਾਦਸੋਂ ’ਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਘਰ-ਘਰ ,ਬਾਜ਼ਾਰ ’ਚ ਦੁਕਾਨਾਂ ’ਤੇ ਜਾ ਕੇ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਅਸਲੀਅਤ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਵਿਸ਼ੇਸ਼ ਤੌਰ ’ਤੇ ਸ਼ੁਰੂ ਕੀਤੀ ਪੰਜਾਬ ਬਚਾਓ ਮੁਹਿੰਮ ਤਹਿਤ ਇਲਾਕਾ ਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਮੌਕੇ ਕੀਤੇ ਗਏ ਵਿਕਾਸ ਅਤੇ ਭਵਿੱਖ ਵਿਚ ਪਾਰਟੀ ਦੀਆਂ ਵਿਕਾਸ ਨੀਤੀਆਂ ਬਾਰੇ ਜਾਗਰੂਕ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਾ ਰਿਹਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਘੁੰਡਰ ਦਿਹਾਤੀ ਸਰਕਾਲ ਪ੍ਰਧਾਨ, ਕਰਮ ਸਿੰਘ ਮਾਂਗੇਵਾਲ ਸੀਨੀਅਰ ਮੀਤ ਪ੍ਰਧਾਨ, ਗੁਰਤੇਜ ਸਿੰਘ ਗੇਜੀ ਖਨੌੜਾ ਯੂਥ ਆਗੂ, ਪ੍ਰੇਮ ਲਾਲਕਾ ਨੰਬਰਦਾਰ, ਅਮਰੀਕ ਸਿੰਘ ਥੂਹੀ, ਮਨਦੀਪ ਸਿੰਘ, ਸਿਮਰਨਜੀਤ ਸਿੰਘ ਸੰਮਾ ਐਸ.ਸੀ. ਵਿੰਗ ਸਰਕਲ ਪ੍ਰਧਾਨ, ਮੇਜਰ ਖਾਂ ਮੁਸਲਿਮ ਵਿੰਗ ਪ੍ਰਧਾਨ, ਇਸਮਾਇਲ ਖਾਂ ਯੂਥ ਸਰਕਲ ਆਗੂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੇਲੇ ਕਰਾਉਣੇ ਜ਼ਰੂਰੀ- ਬਰਿੰਦਰ ਬਿੱਟੂ ਅਗਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਅਧਿਆਪਕਾਂ ਲਈ ਕਪੈਸਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ
Ad Position 24