11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸਕੂਲ ਭੱਲੜੀ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ

ਸੁਖਸਾਲ, 10 ਅਕਤੂਬਰ (ਧਰਮ ਪਾਲ)-ਨਹਿਰੂ ਸਟੇਡੀਅਮ ਰੂਪਨਗਰ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ। ਇਸ ਬਾਰੇ ਸਕੂਲ ਪ੍ਰਿੰਸੀਪਲ ਮੈਡਮ ਸੰਗੀਤਾ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਸਾਡੇ ਸਕੂਲ ਵਲੋਂ ਵਾਲੀਬਾਲ ਦੀ ਟੀਮ ਅੰਡਰ 14 ਨੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ, ਐਥਲੈਟਿਕ ਮੀਟ ਵਿਚ 200 ਮੀਟਰ ਅੰਡਰ 14 ਵਿਚ ਜਸਮੀਤ ਕੌਰ ਪਹਿਲੀ ਸਥਾਨ ਪ੍ਰਾਪਤ ਕੀਤਾ, ਮਨਦੀਪ ਸਿੰਘ ਅੰਡਰ 19 ਹਾਈ ਜੰਪ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਨਵਪ੍ਰੀਤ ਸਿੰਘ ਅੰਡਰ 1 9 ਡਿਸਟ੍ਰਿਕਟ ਥਰੋ ਅਤੇ ਛੋਟ ਪੁੱਟ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਅਤੇ ਸੁਖਪ੍ਰੀਤ ਕੌਰ ਅੰਡਰ 17 ਛੋਟ ਪੁੱਟ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ ।

Ad Position 21
No active advertisement
ਅਜੀਤ ਡੈਸਕ 11-10-2026
ਸੁਖਸਾਲ, 10 ਅਕਤੂਬਰ (ਧਰਮ ਪਾਲ)-ਨਹਿਰੂ ਸਟੇਡੀਅਮ ਰੂਪਨਗਰ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ। ਇਸ ਬਾਰੇ ਸਕੂਲ ਪ੍ਰਿੰਸੀਪਲ ਮੈਡਮ ਸੰਗੀਤਾ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਸਾਡੇ ਸਕੂਲ ਵਲੋਂ ਵਾਲੀਬਾਲ ਦੀ ਟੀਮ ਅੰਡਰ 14 ਨੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ, ਐਥਲੈਟਿਕ ਮੀਟ ਵਿਚ 200 ਮੀਟਰ ਅੰਡਰ 14 ਵਿਚ ਜਸਮੀਤ ਕੌਰ ਪਹਿਲੀ ਸਥਾਨ ਪ੍ਰਾਪਤ ਕੀਤਾ, ਮਨਦੀਪ ਸਿੰਘ ਅੰਡਰ 19 ਹਾਈ ਜੰਪ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਨਵਪ੍ਰੀਤ ਸਿੰਘ ਅੰਡਰ 1 9 ਡਿਸਟ੍ਰਿਕਟ ਥਰੋ ਅਤੇ ਛੋਟ ਪੁੱਟ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਅਤੇ ਸੁਖਪ੍ਰੀਤ ਕੌਰ ਅੰਡਰ 17 ਛੋਟ ਪੁੱਟ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ । ਉਨ੍ਹਾਂ ਦੱਸਿਆ ਕਿ ਹਰ ਸਾਲ ਸਾਡੇ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਅਹਿਮ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਦਾਰ ਸੁੱਚਾ ਸਿੰਘ ਸਿੱਧੂ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਖੇਡਾਂ ਪੜ੍ਹਾਈ ਦੇ ਨਾਲ ਨਾਲ ਸਰੀਰਕ ਮਾਨਸਿਕ ਵਿਕਾਸ ਦੇ ਲਈ ਬਹੁਤ ਜ਼ਰੂਰੀ ਹਨ, ਉਨ੍ਹਾਂ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀ ਹਰੇਕ ਖੇਤਰ ਦੇ ਵਿਚ ਆਪਣੇ ਸਕੂਲ ਦਾ ਨਾਂਅ ਰੌਸ਼ਨ ਕਰਦੇ ਹਨ। ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਸੰਗੀਤ ਸ਼ਰਮਾ ਵਲੋਂ ਵੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਇਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਬਾਕੀ ਬੱਚਿਆਂ ਲਈ ਇੱਕ ਪੇ੍ਰਰਨਾ ਸਰੋਤ ਹੈ। ਇਸ ਮੌਕੇ ਡੀ.ਪੀ. ਮੈਡਮ ਸਲੋਚਨਾ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਲਾਇੰਸ ਕਲੱਬ ਵਲੋਂ ਵੱਖ-ਵੱਖ ਬਿਮਾਰੀਆਂ ਸੰਬੰਧੀ ਮੁਫ਼ਤ ਜਾਂਚ ਕੈਂਪ ਅੱਜ ਅਗਲੀ ਖ਼ਬਰ ਡੀ.ਟੀ.ਓ. ਕਰਨ ਸਿੰਘ ਨੇ ਪਿੰਡ ਸ਼ੁਤਰਾਣਾ ’ਚ ਦੱਸੇ ਲੋਕਾਂ ਨੂੰ ‘ਮਾਨ ਦੇ ਫਾਇਦੇ’ ਕਿਹਾ ਆਮ ਆਦਮੀ ਪਾਰਟੀ ਨੇ ਸਾਰੀਆਂ ਗਾਰ...
Ad Position 24