10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਇਯਾਲੀ ਤੇ ਝੂੰਦਾ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੀ ਲਹਿਰ ਨੂੰ ਮਜ਼ਬੂਤ ਕਰਨ ਲਈ ਲਾਮਬੰਦੀ ਦਾ ਸੱਦਾ ਪੰਜਾਬ ਅਤੇ ਪੰਥ ਦੇ ਹਿਤਾਂ ਲਈ ਇਕਜੁੱਟ ਹੋਣ ਦੀ ਕੀਤੀ ਅਪੀਲ

ਸਮਾਣਾ, 10 ਅਕਤੂਬਰ (ਸਾਹਿਬ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸਮਾਣਾ ਦੇ ਨਜ਼ਦੀਕੀ ਪਿੰਡ ਧਨੇਠਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਅਤੇ ਇਕਬਾਲ ਸਿੰਘ ਝੂੰਦਾ ਨੇ ਪੰਜਾਬ ਅਤੇ ਪੰਥ ਦੇ ਹਿਤਾਂ ਦੀ ਰਾਖੀ ਲਈ ਲੋਕਾਂ ਨੂੰ ਪਾਰਟੀਬਾਜ਼ੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਸ਼ਮੂਲੀਅਤ ਸਮਾਗਮ ਵਿਚ ਹਲਕਾ ਸਮਾਣਾ ਤੇ ਸ਼ੁਤਰਾਣਾ ਦੇ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਵਿਚ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 11-10-2026
ਸਮਾਣਾ, 10 ਅਕਤੂਬਰ (ਸਾਹਿਬ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸਮਾਣਾ ਦੇ ਨਜ਼ਦੀਕੀ ਪਿੰਡ ਧਨੇਠਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਅਤੇ ਇਕਬਾਲ ਸਿੰਘ ਝੂੰਦਾ ਨੇ ਪੰਜਾਬ ਅਤੇ ਪੰਥ ਦੇ ਹਿਤਾਂ ਦੀ ਰਾਖੀ ਲਈ ਲੋਕਾਂ ਨੂੰ ਪਾਰਟੀਬਾਜ਼ੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਸ਼ਮੂਲੀਅਤ ਸਮਾਗਮ ਵਿਚ ਹਲਕਾ ਸਮਾਣਾ ਤੇ ਸ਼ੁਤਰਾਣਾ ਦੇ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਵਿਚ ਸ਼ਾਮਲ ਹੋਏ। ਸ਼ਾਮਲ ਹੋਏ ਨੌਜਵਾਨਾਂ ਦਾ ਪਾਰਟੀ ਆਗੂਆਂ ਨੇ ਨਿੱਘਾ ਸਵਾਗਤ ਕੀਤਾ। ਸਮਾਗਮ ਵਿਚ ਭਾਈ ਰਾਜਿੰਦਰ ਸਿੰਘ ਫਤਹਿਗੜ੍ਹ ਛੰਨਾਂ, ਭਗਵੰਤ ਸਿੰਘ ਸ਼ੁਤਰਾਣਾ, ਨਿਰਲੇਪ ਕੌਰ ਐਡਵੋਕੇਟ, ਚੰਨਾ ਸਿੰਘ ਚੌਹਾਨ, ਬਾਬਾ ਕਰਮਜੀਤ ਸਿੰਘ, ਭੁਪਿੰਦਰ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਸਤਿੰਦਰ ਸਿੰਘ ਟੌਹੜਾ, ਡਾ. ਹਰਭਜਨ ਸਿੰਘ, ਮਨਜੀਤ ਸਿੰਘ ਰਾਜਲਾ ਸਣੇ ਕਈ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ। ਸੀਨੀਅਰ ਆਗੂਆਂ ਇਯਾਲੀ ਤੇ ਝੂੰਦਾ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ, ਭਿ੍ਰਸ਼ਟਾਚਾਰ ਅਤੇ ਵਾਤਾਵਰਨ ਦੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਦੀ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦੇ ਨਾਲ-ਨਾਲ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਕੰਮ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਅਸਲ ਮਸਲਿਆਂ ਦੇ ਹੱਲ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਦੇ ਪਾਣੀਆਂ ਦੇ ਹੱਕ, ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਵਰਗੇ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਸਾਂਝੇ ਯਤਨ ਕਰਨੇ ਪੈਣਗੇ। ਉਨ੍ਹਾਂ ਲੋਕ ਸਭਾ ਮੈਂਬਰ ਭਾਈ ਅੰਮਿ੍ਰਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣਾ ਪਾਰਟੀ ਦੇ ਮੁੱਖ ਉਦੇਸ਼ਾਂ ਵਿਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ‘ਵਿਜ਼ਨ ਕਮੇਟੀ’ ਵਲੋਂ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਆੜ੍ਹਤੀਆਂ, ਉਦਯੋਗਪਤੀਆਂ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖ ਕੇ ਏਜੰਡਾ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਆਪਣੇ ਚੋਣ ਮਨੋਰਥ ਪੱਤਰ ਵਿਚ ਲੋਕਾਂ ਨਾਲ ਕੀਤੇ ਜਾਣ ਵਾਲੇ ਵਾਅਦਿਆਂ ਨੂੰ ਪੂਰਾ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਪਣੀ ਵੋਟ ਪੰਜਾਬ ਅਤੇ ਪੰਥ ਦੇ ਹਿਤਾਂ ਨੂੰ ਮੁੱਖ ਰੱਖ ਕੇ ਵਾਰਿਸ ਪੰਜਾਬ ਨੂੰ ਪਾਉਣ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੀ ਵੋਟ ਮਹੱਤਵਪੂਰਨ ਹੈ ਅਤੇ ਲੋਕਾਂ ਨੂੰ ਪਿੰਡਾਂ ਤੇ ਘਰਾਂ ਤੱਕ ਜਾ ਕੇ ਪੰਜਾਬ ਦੇ ਭਵਿੱਖ ਬਾਰੇ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਸਮਾਗਮ ਦੌਰਾਨ ਮਨਪ੍ਰੀਤ ਸਿੰਘ ਇਯਾਲੀ ਨੇ ਨਵੀਂ ਜਥੇਬੰਦੀ ਨਾਲ ਜੁੜਨ ਵਾਲੇ ਆਗੂਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਤੇ ਪੰਥ ਦੀ ਚੜ੍ਹਦੀ ਕਲਾ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਬਲਜਿੰਦਰ ਸਿੰਘ ਜਲਾਲਪੁਰ, ਪਰਮਜੀਤ ਸਿੰਘ ਖਾਨਪੁਰ, ਜਸਵੰਤ ਸਿੰਘ ਸਿਉਣਾ ਅਤੇ ਗੁਰਜੰਟ ਸਿੰਘ ਦੁੱਗਲ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਕਿਸਾਨ ਸਭਾ ਤੇ ਸੀਟੂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ , ਪੁਤਲਾ ਫੂਕਿਆ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ... ਅਗਲੀ ਖ਼ਬਰ ਪਟੇਲ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ-ਕਾਲਜ ਬੈਡਮਿੰਟਨ ਮੁਕਾਬਲੇ ’ਚ ਕੀਤਾ ਤੀਜਾ ਸਥਾਨ ਹਾਸਿਲ
Ad Position 24