ਦਿੱਲੀ ਪੁਲਿਸ ਵਲੋਂ ਮਹਿਲਾ ਵਕੀਲਾਂ ਤੇ ਸੀਨੀਅਰ ਵਕੀਲਾਂ ਨਾਲ ਬਦਸਲੂਕੀ ਸੰਵਿਧਾਨਕ ਕਦਰਾਂ-ਕੀਮਤਾਂ ‘ਤੇ ਵੱਡਾ ਸਵਾਲੀਆ ਨਿਸ਼ਾਨ- ਐਡ. ਸਿੱਧੂ, ਐਡ ਕੁੰਦਰਾ
ਸਮਾਣਾ, 11 ਅਕਤੂਬਰ (ਸਾਹਿਬ ਸਿੰਘ)-ਦਿੱਲੀ ਪੁਲਿਸ ਵਲੋਂ ਮਹਿਲਾ ਵਕੀਲਾਂ ਅਤੇ ਸੀਨੀਅਰ ਵਕੀਲਾਂ ਸਮੇਤ ਵਕੀਲਾਂ ਨਾਲ ਕਥਿਤ ਬਦਸਲੂਕੀ ਅਤੇ ਹਿਰਾਸਤ ਵਿੱਚ ਲੈਣ ਦੀ ਘਟਨਾ ਵਿਰੁੱਧ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ ਸਖ਼ਤ ਨਿਖੇਧੀ ਕੀਤੀ ਹੈ। ਇਸ ਸਬੰਧੀ ਕਮੇਟੀ ਦੇ ਕਨਵੀਨਰ ਐਡਵੋਕੇਟ ਐੱਸ.
ਸਮਾਣਾ, 11 ਅਕਤੂਬਰ (ਸਾਹਿਬ ਸਿੰਘ)-ਦਿੱਲੀ ਪੁਲਿਸ ਵਲੋਂ ਮਹਿਲਾ ਵਕੀਲਾਂ ਅਤੇ ਸੀਨੀਅਰ ਵਕੀਲਾਂ ਸਮੇਤ ਵਕੀਲਾਂ ਨਾਲ ਕਥਿਤ ਬਦਸਲੂਕੀ ਅਤੇ ਹਿਰਾਸਤ ਵਿੱਚ ਲੈਣ ਦੀ ਘਟਨਾ ਵਿਰੁੱਧ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ ਸਖ਼ਤ ਨਿਖੇਧੀ ਕੀਤੀ ਹੈ। ਇਸ ਸਬੰਧੀ ਕਮੇਟੀ ਦੇ ਕਨਵੀਨਰ ਐਡਵੋਕੇਟ ਐੱਸ. ਐੱਸ. ਸਿੱਧੂ ਅਤੇ ਐਡਵੋਕੇਟ ਐੱਸ. ਐੱਸ. ਕੁੰਦਰਾ ਵਲੋਂ ਇਕ ਪ੍ਰੈੱਸ ਬਿਆਨ ਜਾਰੀ ਕੀਤਾ ਗਿਆ ਹੈ। ਕਮੇਟੀ ਨੇ ਕਿਹਾ ਕਿ ਵਕੀਲ ਭਾਈਚਾਰੇ ਦੀ ਸੁਰੱਖਿਆ, ਸਨਮਾਨ ਅਤੇ ਪੇਸ਼ੇਵਰ ਆਜ਼ਾਦੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਵਲੋਂ ਅਜਿਹਾ ਵਿਵਹਾਰ ਅਸਹਿਣਯੋਗ ਹੈ ਅਤੇ ਇਹ ਸੰਵਿਧਾਨਕ ਕਦਰਾਂ-ਕੀਮਤਾਂ ‘ਤੇ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ। ਉਨ੍ਹਾਂ ਦੇਸ਼ ਭਰ ਦੀਆਂ ਬਾਰ ਐਸੋਸੀਏਸ਼ਨਾਂ ਨੂੰ ਅਪੀਲ ਕਰਦਿਆਂ ਕਮੇਟੀ ਨੇ ਦੇਸ਼ ਭਰ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਅਤੇ ਬਾਰ ਕੌਂਸਲਾਂ ਨੂੰ ਇਸ ਘਟਨਾ ਵਿਰੁੱਧ ਮਤਾ ਪਾਸ ਕਰਕੇ ਇੱਕਜੁੱਟ ਹੋਣ ਲਈ ਕਿਹਾ ਹੈ। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੂੰ ਸਖ਼ਤ ਕਦਮ ਚੁੱਕਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਵੇ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਜਵਾਬਦੇਹੀ ਯਕੀਨੀ ਬਣਾਏ। ਉਨ੍ਹਾਂ ਦੇਸ਼ ਵਿਆਪੀ ‘ਬੰਦ’ ਦੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਢੁਕਵੀਂ ਕਾਰਵਾਈ ਨਾ ਕੀਤੀ ਗਈ, ਤਾਂ ਜੁਆਇੰਟ ਐਕਸ਼ਨ ਕਮੇਟੀ ਦੇਸ਼ ਭਰ ਵਿਚ ਕੰਮਕਾਜ ਠੱਪ ਕਰਨ (ਬੰਦ) ਦਾ ਸੱਦਾ ਦੇਣ ਲਈ ਮਜ਼ਬੂਰ ਹੋਵੇਗੀ।ਕਮੇਟੀ ਨੇ ਸਮੂਹ ਵਕੀਲ ਭਾਈਚਾਰੇ ਨੂੰ ਅਨੁਸ਼ਾਸਿਤ ਰਹਿਣ ਅਤੇ ਵਕੀਲਾਂ ਦੇ ਸਨਮਾਨ ਅਤੇ ਆਜ਼ਾਦੀ ਦੀ ਰੱਖਿਆ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।