12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਿਹਤ ਮੰਤਰੀ ਦੇ ਜ਼ਿਲ੍ਹੇ ’ਚ ਤਿਉਹਾਰਾਂ ਦੇ ਦਿਨਾਂ ’ਚ ਨਾਜਾਇਜ਼ ਸ਼ਰਾਬ ਦੀ ਤਸਕਰੀ ਜ਼ੋਰਾਂ ’ਤੇ

ਪਟਿਆਲਾ, 12 ਅਕਤੂਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਵਲੋਂ ਜਿੱਥੇ ਮਿਲਾਵਟਖ਼ੋਰੀ ਨੂੰ ਖ਼ਤਮ ਕਰਨ ਲਈ ਖਾਧ ਪਦਾਰਥ ਵੇਚਣ ਵਾਲਿਆਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਪਰ ਉੱਥੇ ਹੀ ਨਾਜਾਇਜ਼ ਸ਼ਰਾਬ ਦੀ ਤਸਕਰੀ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਖੋਰਾ ਲਗਾਉਣ ਦੇ ਨਾਲ ਨਾਲ ਲੋਕਾਂ ਦੀ ਪੰਜਾਬੀਆਂ ਦੀ ਸਿਹਤ ਲਈ ਵੀ ਵੱਡਾ ਖ਼ਤਰਾ ਬਣਦੀ ਜਾ ਰਹੀ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਐਕਸਾਈਜ਼ ਵਿਭਾਗ ਵਲੋਂ ਅਕਸਰ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਸਿਹਤ ਮੰਤਰੀ ਦੀ ਜ਼ਿਲ੍ਹੇ ’ਚ ਸ਼ਰਾਬ ਦੀ ਤਸਕਰੀ ਨਿਰੰਤਰ ਜਾਰੀ ਹੈ।

Ad Position 21
No active advertisement
ਚੰਡੀਗੜ੍ਹ ਤੋਂ ਪਟਿਆਲਾ ਲਿਆਂਦੀ ਸ਼ਰਾਬ ਦੀਆਂ ਪੇਟੀਆਂ ਦਾ ਦ੍ਰਿਸ਼। ਤਸਵੀਰ : ਪ੍ਰਭਨੂਰ ਸਿੰਘ 13-10-2026
ਪਟਿਆਲਾ, 12 ਅਕਤੂਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਵਲੋਂ ਜਿੱਥੇ ਮਿਲਾਵਟਖ਼ੋਰੀ ਨੂੰ ਖ਼ਤਮ ਕਰਨ ਲਈ ਖਾਧ ਪਦਾਰਥ ਵੇਚਣ ਵਾਲਿਆਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਪਰ ਉੱਥੇ ਹੀ ਨਾਜਾਇਜ਼ ਸ਼ਰਾਬ ਦੀ ਤਸਕਰੀ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਖੋਰਾ ਲਗਾਉਣ ਦੇ ਨਾਲ ਨਾਲ ਲੋਕਾਂ ਦੀ ਪੰਜਾਬੀਆਂ ਦੀ ਸਿਹਤ ਲਈ ਵੀ ਵੱਡਾ ਖ਼ਤਰਾ ਬਣਦੀ ਜਾ ਰਹੀ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਐਕਸਾਈਜ਼ ਵਿਭਾਗ ਵਲੋਂ ਅਕਸਰ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਸਿਹਤ ਮੰਤਰੀ ਦੀ ਜ਼ਿਲ੍ਹੇ ’ਚ ਸ਼ਰਾਬ ਦੀ ਤਸਕਰੀ ਨਿਰੰਤਰ ਜਾਰੀ ਹੈ। ਇਸੇ ਸਿਲਸਿਲੇ ਤਹਿਤ ਚੰਡੀਗੜ੍ਹ ਤੋਂ ਸ਼ਰਾਬ ਦੀਆਂ 50 ਪੇਟੀਆਂ ਲੈ ਕੇ ਆ ਰਹੇ ਇਕ ਵਿਅਕਤੀ ਨੂੰ ਪਿੰਡ ਮਹਿਮਦਪੁਰ ਲਾਗੇ ਪੁਲਿਸ ਵਲੋਂ ਕਾਬੂ ਕੀਤਾ ਗਿਆ। ਮੁਲਜ਼ਮ ਸਤਨਾਮ ਸਿੰਘ ਪਿਛਲੀ ਦੀਵਾਲੀ ਵੇਲੇ 120 ਪੇਟੀਆਂ ਨਕਲੀ ਸ਼ਰਾਬ ਨਾਲ ਸਨੌਰ ਪੁਲਿਸ ਵਲੋਂ ਕਾਬੂ ਕੀਤਾ ਗਿਆ ਸੀ, ਪਰ ਪਤਾ ਨਹੀਂ ਇਸ ਕੇਸ ’ਚੋਂ ਉਹ ਕਿਵੇਂ ਬਾਹਰ ਆ ਗਿਆ। ਇਸ ਸੰਬੰਧੀ ਕਿਸੇ ਵੀ ਅਧਿਕਾਰੀ ਨੇ ਆਪਣੀ ਚੁੱਪੀ ਨਹੀਂ ਤੋੜੀ। ਪਿਛਲੇ 6 ਮਹੀਨਿਆਂ ਦੌਰਾਨ 200 ਤੋਂ ਵੱਧ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਫੜੀਆਂ ਗਈਆਂ ਹਨ, ਪਰ ਦੂਜੇ ਪਾਸੇ ਸੂਤਰਾਂ ਦਾ ਕਹਿਣਾ ਹੈ ਕਿ ਇਸ ਤੋਂ ਕਈ ਗੁਣਾ ਵੱਧ ਸ਼ਰਾਬ ਪੰਜਾਬ ’ਚ ਵਿਕ ਚੁੱਕੀ ਹੈ। ਪਿਛਲੇ ਦਿਨੀਂ ਬਰਨਾਲਾ ’ਚ 200 ਤੋਂ ਵੱਧ ਪੇਟੀਆਂ ਚੰਡੀਗੜ੍ਹ ਸ਼ਰਾਬ ਦੀਆਂ ਬਰਾਮਦ ਕੀਤੀਆਂ ਸਨ, ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਸ਼ਰਾਬ ਵੀ ਪਟਿਆਲਾ ਰੂਟ ਰਾਹੀਂ ਹੀ ਅੱਗੇ ਗਈ ਸੀ। ਇਨ੍ਹਾਂ ਸਾਰੇ ਘਟਨਾਕ੍ਰਮਾਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਟਿਆਲਾ ਦਾ ਐਕਸਾਈਜ਼ ਵਿਭਾਗ ਤਸਕਰੀ ਰੋਕਣ ਲਈ ਕੀ ਰਿਹਾ ਹੈ? ਜਦੋਂ ਇਸ ਸੰਬੰਧੀ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦਾ ਅਕਸਰ ਇਹ ਕਹਿਣਾ ਹੁੰਦਾ ਹੈ ਕਿ ਉਨ੍ਹਾਂ ਨੇ ਪੁਲਿਸ ਨੂੰ ਲਿਖ ਕੇ ਭੇਜ ਦਿੱਤਾ ਹੈ ਪਰੰਤੂ ਇਨ੍ਹਾਂ ਮਾਮਲਿਆਂ ’ਚ ਪੁਲਿਸ ਜਾਂ ਐਕਸਾਈਜ਼ ਵਿਭਾਗ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਨਾ ਹੀ ਕਿਸੇ ਠੇਕੇਦਾਰ ਨੂੰ ਫੜਿਆ ਜਾਂਦਾ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਐਕਸਾਈਜ਼ ਵਿਭਾਗ ਦਾ ਪੁਲਿਸ ਵਿੰਗ ਆਪਣੇ ਕੇਸਾਂ ਦੀ ਪੜਤਾਲ ਕਿਉਂ ਨਹੀਂ ਕਰ ਰਿਹਾ? ਇਸ ਦੇ ਪਿੱਛੇ ਕੀ ਕਾਰਨ ਹੈ ਇਹ ਤਾਂ ਵਿਭਾਗ ਹੀ ਦਸ ਸਕਦਾ ਹੈ। ਇਸ ਸੰਬੰਧੀ ਜਦੋਂ ਏ. ਈ. ਟੀ. ਸੀ. ਰੋਹਿਤ ਗਰਗ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਫ਼ੋਨ ਚੁੱਕਣਾ ਵੀ ਮੁਨਾਸਬ ਨਹੀਂ ਸਮਝਿਆ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਟਿਆਲਾ ਪੁਲਿਸ ਜ਼ਿਲ੍ਹੇ ’ਚ ਨਸ਼ਾ ਤਸਕਰੀ ਰੋਕਣ ਲਈ ਲਗਾਤਾਰ ਕੰਮ ਕਰ ਰਹੀਆਂ ਹਨ ਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਕਲੀ ਸ਼ਰਾਬ ਦੀਆਂ 117 ਪੇਟੀਆਂ ਕਿਥੋਂ ਆਈਆਂ- ਸਾਲ 2025 ’ਚ 117 ਪੇਟੀਆਂ ਨਕਲੀ ਸ਼ਰਾਬ ਪੰਜਾਬ ਤੇ ਹਰਿਆਣਾ ਮਾਰ੍ਹਕੇ ਦੀਆਂ ਪਟਿਆਲਾ ’ਚੋਂ ਹੀ ਬਰਾਮਦ ਹੋਈਆਂ ਸਨ। ਉਕਤ ਸ਼ਰਾਬ ਭੇਜਣ ਵਾਲਾ ਸਰਗਨਾ ਕੌਣ ਸੀ ਹਾਲੇ ਇਹ ਸਵਾਲ ਹੀ ਬਣਿਆ ਹੋਇਆ ਹੈ? ਇਸ ਦੇ ਨਾਲ ਹੀ ਸਥਾਨਕ ਲਹਿਲ ਬਾਗ਼ ’ਚ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਮਹਿੰਗੇ ਬਰਾਂਡਾ ਦੀਆਂ ਬੋਤਲਾਂ ’ਚ ਪਾ ਕੇ ਵੇਚਣ ਵਾਲਾ ਕਾਬੂ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਮਰੋੜੀ ’ਚ ਪੁਲਿਸ ਵਲੋਂ ਸਰਚ ਆਪ੍ਰੇਸ਼ਨ ਅਗਲੀ ਖ਼ਬਰ ਡੀ. ਸੀ. ਨੇ ਅੰਤਿਮ ਵੋਟਰ ਸੂਚੀਆਂ ਦੀਆਂ ਹਾਰਡ ਤੇ ਸਾਫ਼ਟ ਕਾਪੀਆਂ ਮੁਹੱਈਆ ਕਰਵਾਈਆਂ
Ad Position 24