14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬੀ ’ਵਰਸਿਟੀ ਵਿਖੇ ਕਲਾ-ਸੰਗਮ ਵਲੋਂ ਤਿਆਰ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ‘ਸੰਵਾਦ’ ਦਾ ਉਦਘਾਟਨ ਮਨੁੱਖੀ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ ਕਲਾ- ਡਾ. ਜਗਦੀਪ ਸਿੰਘ

ਪਟਿਆਲਾ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਕਲਾਕਾਰਾਂ ਦੇ ਇਕ ਸਮੂਹ ਕਲਾ-ਸੰਗਮ ਵਲੋਂ ਤਿਆਰ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ‘ਸੰਵਾਦ’ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਕੀਤਾ ਗਿਆ।

Ad Position 21
No active advertisement
ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਉਪ-ਕੁਲਪਤੀ ਡਾ. ਜਗਦੀਪ ਸਿੰਘ। ਅਜੀਤ ਤਸਵੀਰ 14-10-2026
ਪਟਿਆਲਾ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਕਲਾਕਾਰਾਂ ਦੇ ਇਕ ਸਮੂਹ ਕਲਾ-ਸੰਗਮ ਵਲੋਂ ਤਿਆਰ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ‘ਸੰਵਾਦ’ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਕੀਤਾ ਗਿਆ। ਯੂਨੀਵਰਸਿਟੀ ਦੇ ਮਿਊਜ਼ੀਅਮ ਐਂਡ ਆਰਟ ਗੈਲਰੀ ਵਿਖੇ ਤਿੰਨ ਦਿਨ ਜਾਰੀ ਰਹਿਣ ਵਾਲੀ ਇਹ ਪ੍ਰਦਰਸ਼ਨੀ ਸੋਭਾ ਸਿੰਘ ਲਲਿਤ ਕਲਾਵਾਂ ਵਿਭਾਗ ਅਤੇ ਮਿਊਜ਼ੀਅਮ ਐਂਡ ਆਰਟ ਗੈਲਰੀ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਕਿਹਾ ਕਿ ਕਲਾ ਮਨੁੱਖੀ ਭਾਵਨਾਵਾਂ ਨੂੰ ਪ੍ਰਗਟ ਕਰਨ ਅਤੇ ਸਮਾਜ ਵਿਚ ਸਕਾਰਾਤਮਕ ਸੋਚ ਫੈਲਾਉਣ ਦਾ ਇੱਕ ਬਹੁਤ ਪ੍ਰਭਾਵਸ਼ਾਲੀ ਮਾਧਿਅਮ ਹੈ। ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਕਦਮ ਵਿਦਿਆਰਥੀਆਂ ਅਤੇ ਨੌਜਵਾਨ ਕਲਾਕਾਰਾਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਦੁਨੀਆ ਸਾਹਮਣੇ ਪੇਸ਼ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਆਪਣੇ ਕਲਾਤਮਕ ਹੁਨਰ ਨੂੰ ਨਿਖਾਰਨ ਅਤੇ ਅੱਗੇ ਵਧਣ ਲਈ ਹਮੇਸ਼ਾ ਅਜਿਹੇ ਉਪਰਾਲੇ ਜਾਰੀ ਰੱਖਣੇ ਚਾਹੀਦੇ ਹਨ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਰਜਿਸਟਰਾਰ ਤੇ ਮਿਊਜ਼ੀਅਮ ਐਂਡ ਆਰਟ ਗੈਲਰੀ ਦੇ ਡਾਇਰੈਕਟਰ ਪ੍ਰੋ. ਅਜੀਤਾ ਵਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ। ਜ਼ਿਕਰਯੋਗ ਹੈ ਕਿ ਪ੍ਰਦਰਸ਼ਨੀ ਦੌਰਾਨ ਨੁਮਾਇਸ਼ ’ਤੇ ਲਗਾਈਆਂ ਗਈਆਂ ਵੱਖ-ਵੱਖ ਕਲਾਕ੍ਰਿਤੀਆਂ ਕਲਾ-ਸੰਗਮ ਸਮੂਹ ਵਲੋਂ ਪਿਛਲੇ ਦਿਨੀਂ ਲਗਾਈ ਤਿੰਨ ਦਿਨਾਂ ਵਰਕਸ਼ਾਪ ਵਿਚ ਤਿਆਰ ਕੀਤੀਆਂ ਗਈਆਂ ਸਨ। ਇਸ ਮੌਕੇ ਫ਼ੈਕਲਟੀ ਆਫ਼ ਆਰਟਸ ਐਂਡ ਕਲਚਰ ਦੇ ਡੀਨ ਪ੍ਰੋ. ਜਸਪਾਲ ਕੌਰ ਦਿਓਲ, ਸੋਭਾ ਸਿੰਘ ਲਲਿਤ ਕਲਾਵਾਂ ਵਿਭਾਗ ਦੇ ਮੁਖੀ ਡਾ. ਅੰਬਾਲਿਕਾ ਸੂਦ ਜੈਕਬ, ਸਟੇਟ ਅਵਾਰਡੀ ਕਲਾਕਾਰ ਸੁਖਪਾਲ ਸਿੰਘ, ਉਰਦੂ ਅਤੇ ਕਸ਼ਮੀਰੀ ਕਵੀ ਡਾ. ਮੁਦਾਸਿਰ ਰਸ਼ੀਦ ਰਾਸ਼ਟਰ ਅਤੇ ਡਾ. ਕਵਿਤਾ ਸਿੰਘ ਤੋਂ ਇਲਾਵਾ ਕਲਾ-ਸੰਗਮ ਸਮੂਹ ਦੇ ਪ੍ਰਧਾਨ ਡਾ. ਸਰਬਜੀਤ ਸਿੰਘ , ਸਕੱਤਰ ਡਾ. ਅਤਿੰਦਰਪਾਲ ਸਿੰਘ ਤੇ ਹੋਰ ਕਾਰਜਕਾਰੀ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ’ਤੇ ਲੱਗੇ ਕੁੱਟਮਾਰ ਦੇ ਦੋਸ਼, ਗੁਰਵਿੰਦਰ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ ਅਗਲੀ ਖ਼ਬਰ ਜ਼ਿਲ੍ਹੇ ਦੇ 10 ਹੌਟਸਪੋਟ ਥਾਵਾਂ ਨੂੰ ਨਸ਼ਿਆਂ ਦੇ ਹਨੇਰੇ ’ਚੋਂ ਕੱਢ ਕੇ ਖੇਡ ਮੈਦਾਨਾਂ, ਲਾਇਬ੍ਰੇਰੀਆਂ, ਪਾਰਕਾਂ ’ਚ ਕੀਤਾ ਜ...
Ad Position 24