14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੁੱਖ ਮੰਤਰੀ ਭਗਵੰਤ ਮਾਨ ਨਾਲ ਦਲਬੀਰ ਗਿੱਲ ਯੂ. ਕੇ. ਨੇ ਕੀਤੀ ਮੁਲਾਕਾਤ ਘਨੌਰ ਦੇ ਵਿਕਾਸ ਬਾਰੇ ਹੋਈ ਅਹਿਮ ਚਰਚਾ

ਘਨੌਰ, 13 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਆਮ ਆਦਮੀ ਪਾਰਟੀ ਹਲਕਾ ਘਨੌਰ ਨਾਲ ਸੰਬੰਧਿਤ ਦਲਬੀਰ ਗਿੱਲ ਯੂਕੇ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਘਨੌਰ ਦੇ ਸਰਬਪੱਖੀ ਵਿਕਾਸ, ਇਲਾਕੇ ਦੀ ਖੁਸ਼ਹਾਲੀ ਤੇ ਤਰੱਕੀ ਨੂੰ ਹੋਰ ਗਤੀ ਦੇਣ ਸੰਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਦੇ ਹੋਏ ਦਲਬੀਰ ਗਿੱਲ ਯੂ.ਕੇ.। ਅਜੀਤ ਤਸਵੀਰ 14-10-2026
ਘਨੌਰ, 13 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਆਮ ਆਦਮੀ ਪਾਰਟੀ ਹਲਕਾ ਘਨੌਰ ਨਾਲ ਸੰਬੰਧਿਤ ਦਲਬੀਰ ਗਿੱਲ ਯੂਕੇ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਘਨੌਰ ਦੇ ਸਰਬਪੱਖੀ ਵਿਕਾਸ, ਇਲਾਕੇ ਦੀ ਖੁਸ਼ਹਾਲੀ ਤੇ ਤਰੱਕੀ ਨੂੰ ਹੋਰ ਗਤੀ ਦੇਣ ਸੰਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਮੌਜੂਦਾ ਰਾਜਨੀਤਕ ਹਾਲਾਤਾਂ ਅਤੇ ਹੋਰ ਕਈ ਅਹਿਮ ਵਿਸ਼ਿਆਂ ’ਤੇ ਵੀ ਗੱਲਬਾਤ ਹੋਈ। ਮੁਲਾਕਾਤ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦਲਬੀਰ ਗਿੱਲ ਯੂ.ਕੇ. ਨੇ ਕਿਹਾ ਕਿ ਹਲਕਾ ਘਨੌਰ ਦੀ ਤਰੱਕੀ ਅਤੇ ਲੋਕਾਂ ਦੀ ਬਿਹਤਰੀ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਲਾਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਅਤੇ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਇਲਾਕੇ ਦੀ ਅਸਲ ਤਰੱਕੀ ਉਦੋਂ ਹੀ ਸੰਭਵ ਹੈ, ਜਦੋਂ ਵਿਕਾਸ ਦੇ ਨਾਲ-ਨਾਲ ਲੋਕਾਂ ਦੀ ਖੁਸ਼ਹਾਲੀ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਵੀ ਤਰਜੀਹ ਦਿੱਤੀ ਜਾਵੇ। ਉਨ੍ਹਾਂ ਅਨੁਸਾਰ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਹਲਕੇ ਦੀ ਬਿਹਤਰੀ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਇਸ ਤੋਂ ਇਲਾਵਾ ਸੂਬੇ ਦੀ ਰਾਜਨੀਤਕ ਸਥਿਤੀ ਅਤੇ ਹੋਰ ਅਹਿਮ ਮਾਮਲਿਆਂ ਬਾਰੇ ਵੀ ਚਰਚਾ ਹੋਈ। ਦਲਬੀਰ ਗਿੱਲ ਯੂਕੇ ਨੇ ਕਿਹਾ ਕਿ ਉਹ ਹਲਕਾ ਘਨੌਰ ਦੇ ਲੋਕਾਂ ਦੀ ਸੇਵਾ ਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਉਨ੍ਹਾਂ ਦਾ ਉਦੇਸ਼ ਘਨੌਰ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਅਤੇ ਹਰ ਵਰਗ ਦੀ ਖੁਸ਼ਹਾਲੀ ਲਈ ਸਾਰਥਕ ਉਪਰਾਲੇ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਸੂਬਾ ਸਰਕਾਰ ਵਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਦੀ ਪਿੰਡ ਮੈਹਸ ਵਿਖੇ ਘਰ-ਘਰ ਜਾ ਕੇ ਦਿੱਤੀ ਹੈ ਜਾਣਕਾਰੀ- ਵਿਧਾਇਕ ਦੇਵ ਮਾ...
Ad Position 24