14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਾਨ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਸਰਕਾਰ- ਚੇਅਰਮੈਨ ਲਾਡਾ

ਘਨੌਰ, 13 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਭਗਵੰਤ ਮਾਨ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਦੇ ਫ਼ੈਸਲਿਆਂ ਨਾਲ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਵਿਚ ਸੁਧਾਰ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਘਨੌਰ ਦੇ ਸਾਬਕਾ ਚੇਅਰਮੈਨ ਅਤੇ ‘ਆਪ’ ਦੇ ਉੱਘੇ ਆਗੂ ਸਹਿਜਪਾਲ ਸਿੰਘ ਲਾਡਾ ਵਲੋਂ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-10-2026
ਘਨੌਰ, 13 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਭਗਵੰਤ ਮਾਨ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਦੇ ਫ਼ੈਸਲਿਆਂ ਨਾਲ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਵਿਚ ਸੁਧਾਰ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਘਨੌਰ ਦੇ ਸਾਬਕਾ ਚੇਅਰਮੈਨ ਅਤੇ ‘ਆਪ’ ਦੇ ਉੱਘੇ ਆਗੂ ਸਹਿਜਪਾਲ ਸਿੰਘ ਲਾਡਾ ਵਲੋਂ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਚੇਅਰਮੈਨ ਲਾਡਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ 14 ਹਜ਼ਾਰ ਕਿਲੋਮੀਟਰ ਲੰਬੀਆਂ ਪਾਈਪ ਲਾਈਨਾਂ ਪਾ ਕੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਹੈ, ਜਿਸ ਨਾਲ ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦੀ ਤੋਂ ਵੱਧ ਕੇ 88 ਫ਼ੀਸਦੀ ਤੱਕ ਹੋ ਗਈ ਹੈ। ਇਸੇ ਪ੍ਰਕਾਰ ਨਹਿਰੀ ਪਾਣੀ ਦੀ ਵਰਤੋਂ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ 100 ਫੀਸਦੀ ਵਾਅਦੇ ਪੂਰੇ ਕਰਨ ਦੇ ਨਾਲ ਨਾਲ 10 ਲੱਖ ਦੇ ਸਿਹਤ ਬੀਮੇ ਵਰਗੀਆਂ ਯੋਜਨਾਵਾਂ ਪੰਜਾਬੀਆਂ ਨੂੰ ਬੋਨਸ ਦੇ ਰੂਪ ਵਿੱਚ ਦਿੱਤੀਆਂ ਹਨ। ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਪੰਜਾਬ ਵਾਸੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਮੁੜ ਪੰਜਾਬ ਵਿਚ ‘ਆਪ’ ਦੀ ਸਰਕਾਰ ਹੋਂਦ ਵਿਚ ਲਿਆਉਣਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੋਹਲੀ ਤੇ ਮੇਅਰ ਨੇ ਸੜਕ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ’ਚ ‘ਆਪ’ ਦੀ ਮਜ਼ਬੂਤੀ ਲਈ ਪਿੰਡ-ਪਿੰਡ ਮੀਟਿੰਗਾਂ
Ad Position 24