14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਐਡਵੋਕੇਟ ਅਮਿਤ ਰਾਣਾ ਦੇ ਬਾਰ ਕੌਂਸਲ ਦਾ ਚੇਅਰਮੈਨ ਬਣਨ ’ਤੇ ਵਕੀਲਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ

ਸਮਾਣਾ, 13 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਵਜੋਂ ਐਡਵੋਕੇਟ ਅਮਿਤ ਰਾਣਾ ਦੇ ਚੁਣੇ ਜਾਣ ’ਤੇ ਸਮਾਣਾ ਦੇ ਵਕੀਲ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਖ਼ੁਸ਼ੀ ਦੇ ਮੌਕੇ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਐਡਵੋਕੇਟ ਕਰਮਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਵਕੀਲਾਂ ਵਲੋਂ ਕਚਹਿਰੀ ਪਰਿਸਰ ਵਿਖੇ ਲੱਡੂ ਵੰਡ ਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਨਵ-ਨਿਯੁਕਤ ਚੇਅਰਮੈਨ ਨੂੰ ਭਰਪੂਰ ਵਧਾਈਆਂ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 14-10-2026
ਸਮਾਣਾ, 13 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਵਜੋਂ ਐਡਵੋਕੇਟ ਅਮਿਤ ਰਾਣਾ ਦੇ ਚੁਣੇ ਜਾਣ ’ਤੇ ਸਮਾਣਾ ਦੇ ਵਕੀਲ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਖ਼ੁਸ਼ੀ ਦੇ ਮੌਕੇ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਐਡਵੋਕੇਟ ਕਰਮਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਵਕੀਲਾਂ ਵਲੋਂ ਕਚਹਿਰੀ ਪਰਿਸਰ ਵਿਖੇ ਲੱਡੂ ਵੰਡ ਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਨਵ-ਨਿਯੁਕਤ ਚੇਅਰਮੈਨ ਨੂੰ ਭਰਪੂਰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਐਡ. ਕਰਮਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਐਡ. ਅਮਿਤ ਰਾਣਾ ਦਾ ਬਾਰ ਕੌਂਸਲ ਦਾ ਚੇਅਰਮੈਨ ਬਣਨਾ ਸਮੁੱਚੇ ਵਕੀਲ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਉਮੀਦ ਜਤਾਈ ਕਿ ਸ੍ਰੀ ਰਾਣਾ ਦੀ ਅਗਵਾਈ ਹੇਠ ਵਕੀਲਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਹੋਵੇਗਾ ਅਤੇ ਵਕੀਲ ਭਾਈਚਾਰੇ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਜਾਣਗੇ। ਇਸ ਮੌਕੇ ਬਾਰ ਐਸੋਸੀਏਸ਼ਨ ਸਮਾਣਾ ਦੇ ਸਕੱਤਰ ਹਰਮਨਦੀਪ ਸਿੰਘ ਸਿੱਧੂ ਤੋਂ ਇਲਾਵਾ ਸਾਬਕਾ ਪ੍ਰਧਾਨ ਐਡ. ਨਵਦੀਪ ਸਿੰਘ ਢਿੱਲੋਂ, ਮੀਤ ਪ੍ਰਧਾਨ ਨਿਰਲੇਪ ਕੌਰ, ਐਡਵੋਕੇਟਸ, ਕੁਲਵਿੰਦਰ ਸਿੰਘ ਗਲੌਲੀ, ਕੁਲਵੰਤ ਸਿੰਘ ਢਿੱਲੋਂ, ਸਾਹਿਬ ਸਿੰਘ, ਦਵਿੰਦਰ ਸਿੰਘ ਢਿੱਲੋਂ, ਸੁਰੇਸ਼ ਸ਼ਰਮਾ, ਇੰਦਰਜੀਤ ਸਿੰਘ ਸਲੂਜਾ, ਰਵਿੰਦਰ ਸਹੋਤਾ, ਅਮਰਜੀਤ ਸਿੰਘ ਬਾਜਵਾ, ਬਘੇਲ ਸਿੰਘ ਸੰਧੂ, ਹਰਤੇਜ ਸਿੰਘ ਸੰਧੂ, ਅਨਰੂਪ ਗਰਗ, ਅਨਮੋਲ ਘਈ, ਵਿਕਾਸ ਸ਼ਰਮਾ, ਹਰਿੰਦਰਪਾਲ ਸਿੰਘ, ਜਸਵਿੰਦਰ ਸਿੰਘ ਧਾਲੀਵਾਲ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੰਮਣਾ ਤੇ ਤਲਵੰਡੀ ਦੇ ਨੌਜਵਾਨ ਤੇ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਅਗਲੀ ਖ਼ਬਰ ਵਿਧਾਇਕ ਕੋਹਲੀ ਤੇ ਮੇਅਰ ਨੇ ਸੜਕ ਦਾ ਕੀਤਾ ਉਦਘਾਟਨ
Ad Position 24