ਪਿੰਡ ਬੰਮਣਾ ਤੇ ਤਲਵੰਡੀ ਦੇ ਨੌਜਵਾਨ ਤੇ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ
ਸਮਾਣਾ, 13 ਅਕਤੂਬਰ (ਸਾਹਿਬ ਸਿੰਘ)- ਹਲਕਾ ਸਮਾਣਾ ਦੇ ਪਿੰਡ ਬੰਮਣਾ ਤੇ ਤਲਵੰਡੀ ਦੇ ਨੌਜਵਾਨਾਂ ਅਤੇ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ। ਭਾਈ ਰਜਿੰਦਰ ਸਿੰਘ ਫ਼ਤਿਹਗੜ੍ਹ ਛੰਨਾ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਟੀਮ ਦੀ ਅਗਵਾਈ ਹੇਠ ਪਿੰਡਾਂ ਦੀਆਂ ਨਵੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ।
ਸਮਾਣਾ, 13 ਅਕਤੂਬਰ (ਸਾਹਿਬ ਸਿੰਘ)- ਹਲਕਾ ਸਮਾਣਾ ਦੇ ਪਿੰਡ ਬੰਮਣਾ ਤੇ ਤਲਵੰਡੀ ਦੇ ਨੌਜਵਾਨਾਂ ਅਤੇ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ। ਭਾਈ ਰਜਿੰਦਰ ਸਿੰਘ ਫ਼ਤਿਹਗੜ੍ਹ ਛੰਨਾ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਟੀਮ ਦੀ ਅਗਵਾਈ ਹੇਠ ਪਿੰਡਾਂ ਦੀਆਂ ਨਵੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ। ਪਾਰਟੀ ਵਿਚ ਸ਼ਾਮਲ ਹੋਏ ਨੌਜਵਾਨਾਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਰਾਜਿੰਦਰ ਸਿੰਘ ਛੰਨਾਂ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਕਮੇਟੀਆਂ ਦੇ ਗਠਨ ਨਾਲ ਜਥੇਬੰਦੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਵਿਚ ਵੀ ਮਦਦ ਮਿਲੇਗੀ। ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਜੀ ਆਇਆਂ ਆਖਦਿਆਂ ਉਮੀਦ ਪ੍ਰਗਟ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਭਾਈ ਰਾਜਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਦੇ ਲੋਕ ਭਾਈ ਅੰਮਿ੍ਰਤਪਾਲ ਸਿੰਘ ਨੂੰ ਬਤੌਰ ਪੰਜਾਬ ਦੇ ਮੁੱਖ ਮੰਤਰੀ ਵਜੋਂ ਵੇਖਣਾ ਚਾਹੁੰਦੇ ਹਨ।