13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਪੰਜਾਬ ਸਰਕਾਰ ਜ਼ਿੰਮੇਵਾਰ- ਮਨਜੀਤ ਸਿੰਘ ਚਾਹਲ ਮੁੱਖ ਮੰਤਰੀ ਤੇ ਡੀ.ਜੀ.ਪੀ ਅਸਤੀਫਾ ਦੇਣ: ਮਿਸਲ ਸਤਲੁਜ

ਪਟਿਆਲਾ, 13 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਦੀ ਉਸ ਸਮੇਂ ਫੂਕ ਨਿਕਲ ਗਈ ਜਦੋਂ ਪੰਜਾਬ ਵਿਚ ਵੱਗ ਰਹੇ ਨਸ਼ਿਆਂ ਦੇ ਦਰਿਆ ਨੂੰ ਰੋਕਣ ਵਾਲੇ ਉੱਘੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਵਿਖੇ ਨਸ਼ਾ ਤਸਕਰਾਂ ਨੇ ਕਤਲ ਕਰ ਦਿੱਤਾ ਹੈ। ਇਸ ਕਤਲ ਲਈ ਮਿਸਲ ਸਤਲੁਜ਼ ਨੇ ਪੰਜਾਬ ਸਰਕਾਰ ਨੂੰ ਸਿੱਧੇ ਤੌਰ ’ਤੇ ਜਿੰਮੇਵਾਰ ਠਹਿਰਾਇਆ ਹੈ।

Ad Position 21
No active advertisement
ਅਜੀਤ ਡੈਸਕ 14-10-2026
ਪਟਿਆਲਾ, 13 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਦੀ ਉਸ ਸਮੇਂ ਫੂਕ ਨਿਕਲ ਗਈ ਜਦੋਂ ਪੰਜਾਬ ਵਿਚ ਵੱਗ ਰਹੇ ਨਸ਼ਿਆਂ ਦੇ ਦਰਿਆ ਨੂੰ ਰੋਕਣ ਵਾਲੇ ਉੱਘੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਵਿਖੇ ਨਸ਼ਾ ਤਸਕਰਾਂ ਨੇ ਕਤਲ ਕਰ ਦਿੱਤਾ ਹੈ। ਇਸ ਕਤਲ ਲਈ ਮਿਸਲ ਸਤਲੁਜ਼ ਨੇ ਪੰਜਾਬ ਸਰਕਾਰ ਨੂੰ ਸਿੱਧੇ ਤੌਰ ’ਤੇ ਜਿੰਮੇਵਾਰ ਠਹਿਰਾਇਆ ਹੈ। ਮਿਸਲ ਸਤਲੁਜ਼ ਵਲੋਂ ਬਿਆਨ ਜਾਰੀ ਕਰਦੇ ਹੋਏ ਮਨਜੀਤ ਸਿੰਘ ਚਾਹਲ ਅਤੇ ਮਿਸਲ ਸਤਲੁਜ਼ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜ਼ਸਮੀਤ ਕੌਰ ਛੀਨਾ ਨੇ ਸਾਂਝੇ ਬਿਆਨ ਰਾਹੀ ਪਰਵਿੰਦਰ ਸਿੰਘ ਦੇ ਕਤਲ ਲਈ ਮੁੱਖ ਮੰਤਰੀ ਤੇ ਡੀ.ਜੀ.ਪੀ. ਦੇ ਅਸਤੀਫ਼ੇ ਦੀ ਮੰਗ ਕੀਤੀ। ਜਥੇਬੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿਚੋਂ ਸਰਕਾਰ ਬਣਨ ਤੋਂ ਬਾਅਦ 3 ਮਹੀਨੇ ਦੇ ਵਿਚ ਨਸ਼ਾ ਖਤਮ ਕਰ ਦਿੱਤਾ ਜਾਵੇਗਾ ਲੇਕਿਨ ਸਰਕਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਕਸੂਰ ਲੋਕਾਂ ਦੇ ਕਤਲ ਹੋ ਰਹੇ ਹਨ। ਇਸੇ ਤਰ੍ਹਾਂ ਲੰਘੇ ਦਿਨ ਪੰਜਾਬ ਪੁਲੀਸ ਦੇ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਡਗਮਗਾ ਚੁੱਕੀ ਹੈ।ਸਰਕਾਰ ਆਮ ਨਾਗਰਿਕ ਦੇ ਜਾਨ,ਮਾਲ ਦੀ ਰਾਖੀ ਕਰਨ ਵਿੱਚ ਅਸਫਲ ਸਿੱਧ ਹੋ ਰਹੀ ਹੈ।ਮਿਸਲ ਸਤਲੁਜ਼ ਨੇ ਪੰਜਾਬ ਦੇ ਅਵਾਮ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਤੇ ਸਰਕਾਰ ਦਾ ਸਖਤ ਵਿਰੋਧ ਕਰਨ।
Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਸ਼੍ਰੀ ਗੌਰਮਿੰਟ ਸਕੂਲ (ਲੜਕੇ) ਮਾਣਕਪੁਰ ਦੇ ਤਿੰਨ ਵਿਦਿਆਰਥੀਆਂ ਦੀ ਸਟੇਟ ਲਈ ਹੋਈ ਚੋਣ ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਏਗਾ- ਭਾਈ ਰਣਜੋਧ ਸਿੰਘ
Ad Position 24