ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰ- ਨੌਨਿਹਾਲ ਸਿੰਘ
ਦੇਵੀਗੜ੍ਹ, 14 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਸੂਬੇ ਵਿਚ ਨਸ਼ਿਆਂ ਵਿਰੁੱਧ ਡਟ ਕੇ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਨੂੰ ਲੈ ਕੇ ਸਿਆਸੀ ਤੇ ਸਮਾਜਿਕ ਹਲਕਿਆਂ ਵਿਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸ ਮੰਦਭਾਗੀ ਘਟਨਾ ਦੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪੁਰਜ਼ੋਰ ਨਿੰਦਾ ਕੀਤੀ ਗਈ ਹੈ।
ਦੇਵੀਗੜ੍ਹ, 14 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਸੂਬੇ ਵਿਚ ਨਸ਼ਿਆਂ ਵਿਰੁੱਧ ਡਟ ਕੇ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਨੂੰ ਲੈ ਕੇ ਸਿਆਸੀ ਤੇ ਸਮਾਜਿਕ ਹਲਕਿਆਂ ਵਿਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸ ਮੰਦਭਾਗੀ ਘਟਨਾ ਦੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪੁਰਜ਼ੋਰ ਨਿੰਦਾ ਕੀਤੀ ਗਈ ਹੈ। ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਨੌਨਿਹਾਲ ਸਿੰਘ ਸ਼ੇਰਗੜ੍ਹ ਨੇ ਇਸ ਕਤਲ ਦੀ ਸਿੱਧੀ ਜ਼ਿੰਮੇਵਾਰੀ ਮੌਜੂਦਾ ਪੰਜਾਬ ਸਰਕਾਰ ’ਤੇ ਪਾਈ ਹੈ। ਨੌਨਿਹਾਲ ਸਿੰਘ ਨੇ ਆਖਿਆ ਕਿ ਪਰਵਿੰਦਰ ਸਿੰਘ ਝੋਟਾ ਪਿਛਲੇ ਲੰਮੇ ਸਮੇਂ ਤੋਂ ਨਸ਼ੇ ਦੇ ਨਾਜੁਕ ਕੋਹੜ ਵਿਰੁੱਧ ਨਿਡਰ ਹੋ ਕੇ ਲੜਾਈ ਲੜ ਰਿਹਾ ਸੀ ਤੇ ਨਸ਼ਾ ਤਸਕਰਾਂ ਦੀਆਂ ਜੜ੍ਹਾਂ ਹਿਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿਚ ਕਾਨੂੰਨ ਵਿਵਸਥਾ ਠੀਕ ਹੁੰਦੀ ਤੇ ਸਰਕਾਰ ਅਜਿਹੇ ਨਿਡਰ ਕਾਰਕੁਨਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਂਦੀ ਤਾਂ ਅੱਜ ਨਸ਼ਿਆਂ ਵਿਰੁੱਧ ਭੁਗਤਣ ਵਾਲਾ ਇਹ ਨੌਜਵਾਨ ਆਗੂ ਇਸ ਤਰ੍ਹਾਂ ਮੌਤ ਦੇ ਘਾਟ ਨਾ ਉਤਾਰਿਆ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਨਾਲਾਇਕੀ ਕਾਰਨ ਹੀ ਅਸਲ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਨੇ ਮੰਗ ਕੀਤੀ ਕਿ ਇਸ ਘਿਨਾਉਣੇ ਕਾਂਡ ਲਈ ਸੂਬਾ ਸਰਕਾਰ ਨੈਤਿਕ ਜ਼ਿੰਮੇਵਾਰੀ ਲਵੇ ਤੇ ਦੋਸ਼ੀਆਂ ਖ਼ਿਲਾਫ਼ ਬਿਨਾਂ ਕਿਸੇ ਦੇਰੀ ਤੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।